ਸਰਾਭਾ ਨਗਰ ਲੁਧਿਆਣਾ ਵਿਖੇ ਇੰਦਰ ਮੋਹਣ ਸਿੰਘ ਕਾਦੀਆਂ ਦੇ ਗ੍ਰਹਿ ਵਿਖੇ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਭਾਈ ਰਣਜੀਤ ਸਿੰਘ ਨੂੰ ਇੱਕ ਸੰਖੇਪ ਸਮਾਗਮ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਫਾਊਂਡੇਸ਼ਨ ਗੁਰਦੇਵ ਸਿੰਘ ਲਾਪਰਾਂ ਅਤੇ ਗੁਰਦੀਪ ਸਿੰਘ ਸਰਪੰਚ, ਬਿੱਟੂ ਡੂੰਮਛੇੜੀ, ਗੁਰਮੇਲ ਸਿੰਘ ਲਾਪਰਾਂ, ਸਤਬੀਰ ਸਿੰਘ ਕੈਨੇਡਾ, ਹਰਿੰਦਰਪਾਲ ਸਿੰਘ ਗਰੇਵਾਲ ਨੇ ਪੂਰਨ ਸ਼ਰਧਾ ਸਤਿਕਾਰ ਨਾਲ ਇਲਾਹੀ ਗਿਆਨ ਦਾ ਸਾਗਰ "ਆਦਿ ਗੁਰੂ ਗ੍ਰੰਥ ਸਾਹਿਬ" ਸਰਬ ਸਾਂਝੀ ਗੁਰਬਾਣੀ ਪੁਸਤਕ ਭੇਂਟ ਕੀਤੀ। ਇਸ ਸਮੇਂ ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਇਹ ਫਾਊਂਡੇਸ਼ਨ ਦਾ ਸ਼ਲਾਘਾਯੋਗ ਉਪਰਾਲਾ ਹੈ ਜਿਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰਾਂ ਦੇ ਚਿੱਤਰਾਂ ਸਮੇਤ ਗੁਰਬਾਣੀ ਦੇ ਸ਼ਬਦ ਪੁਸਤਕ ਤਿੰਨ ਭਾਸ਼ਾ ਵਿੱਚ ਮਹਾਨ ਵਿਦਵਾਨ ਅਤੇ ਇਤਿਹਾਸਕਾਰ ਅਨੁਰਾਗ ਸਿੰਘ ਤੋਂ ਤਿਆਰ ਕਰਵਾ ਕੇ ਦੇਸ਼ ਵਿਦੇਸ਼ ਵਿੱਚ ਪਹੁੰਚਾਉਣ ਦਾ ਸੰਕਲਪ ਕੀਤਾ ਹੈ। ਉਹਨਾਂ ਇਸ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਬਹਾਦਰੀ, ਕਿਸਾਨੀ ਨੂੰ ਦੇਣ ਕਿ ਹਲ ਵਾਹਕ ਹੀ ਜ਼ਮੀਨ ਦਾ ਮਾਲਕ ਹੋਵੇ। ਇਸ ਸਿਧਾਂਤ ਨਾਲ ਮੁਜ਼ਾਰਿਆਂ ਨੂੰ ਜਮੀਨਾਂ ਦੇ ਮਾਲਕ ਬਣਾਇਆ ਅਤੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕੀਤੀ। ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ 'ਤੇ ਸਿੱਕਾ ਅਤੇ ਮੋਹਰ ਜਾਰੀ ਕੀਤੀ। ਉਹਨਾਂ ਕਿਹਾ ਕਿ ਦਿੱਲੀ (ਮਹਿਰੋਲੀ) ਵਿਖੇ ਉਹਨਾਂ ਦੀ 740 ਸਿੰਘਾਂ ਸਮੇਤ ਸ਼ਹਾਦਤ ਲਾ-ਮਿਸਾਲ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)