happiness-came-to-punjab-chief-minister-bhagwant-mann-s-house-his-wife-gave-birth-to-a-daughter

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਆਈਆਂ ਖੁਸ਼ੀਆਂ , ਪਤਨੀ ਨੇ ਦਿੱਤਾ ਬੇਟੀ ਨੂੰ ਜਨਮ

Happiness Came To Punjab Chief Minister Bhagwant Mann's House, His Wife Gave Birth To A Daughter

Mar28,2024 | Abhi Kandiyara |

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਨਵਜੰਮੇ ਬੱਚੇ ਦੇ ਰੋਣ ਦੀ ਗੂੰਜ ਸੁਣਾਈ ਦਿੱਤੀ। ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਬੇਟੀ ਨੇ ਜਨਮ ਲਿਆ ਹੈ। ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਵਰਣਨਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੁਲਾਈ 2022 ਵਿਚ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕੀਤਾ ਸੀ। ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਕੁਰੂਕਸ਼ੇਤਰ (ਹਰਿਆਣਾ) ਦੀ ਵਸਨੀਕ ਹੈ | ਸਾਲ 2015 'ਚ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਤੋਂ ਤਲਾਕ ਹੋ ਗਿਆ ਸੀ। ਭਗਵੰਤ ਮਾਨ ਦੀ ਪਹਿਲੀ ਪਤਨੀ ਤੋਂ ਇੱਕ ਬੇਟਾ ਅਤੇ ਇੱਕ ਬੇਟੀ ਹੈ।

happiness-came-to-punjab-chief-minister-bhagwant-mann-s-house-his-wife-gave-birth-to-a-daughter



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB