the-young-generation-needs-to-unite-and-work-together-to-make-punjab-colorful-again-s-bhagwant-singh-mann

ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਨੌਜਵਾਨ ਪੀੜੀ ਨੂੰ ਰਲ ਮਿਲ ਕੇ ਹੰਬਲਾ ਮਾਰਨ ਦੀ ਲੋੜ: ਸ ਭਗਵੰਤ ਸਿੰਘ ਮਾਨ

Dec2,2024 | Narinder Kumar | Ludhiana



ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਪੰਜਾਬੀ ਸੱਭਿਆਚਾਰ ਦੀ ਅਨਮੋਲ ਵਿਰਾਸਤ ਨੂੰ ਪ੍ਰਦਰਸ਼ਿਤ ਕਰਦਾ ਅੰਤਰ' ਵਰਸਟੀ ਯੁਵਕ ਮੇਲਾ ਅੱਜ ਤੀਜੇ ਦਿਨ ਆਪਣੀ ਚਰਮ ਸੀਮਾ ਨਾਲ ਵੱਧਦਾ ਨਜ਼ਰ ਆਇਆ। ਪੀਏਯੂ ਦੇ ਵਿਦਿਆਰਥੀ ਭਲਾਈ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਯੁਵਕ ਮੇਲੇ ਵਿੱਚ ਅੱਜ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸ ਸਰਬਜੀਤ ਸਿੰਘ, ਆਈ ਏ ਐਸ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਸਮਾਰੋਹ ਦੀ ਪ੍ਰਧਾਨਗੀ ਪੀਏਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕੀਤੀ ਇਸ ਮੌਕੇ ਪੀ ਏ ਯੂ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ ਅਸ਼ੋਕ ਕੁਮਾਰ, ਡਾ ਜਤਿੰਦਰ ਪਾਲ ਸਿੰਘ ਗਿੱਲ ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ, ਪੀਏਯੂ ਦੇ ਰਜਿਸਟਰਾਰ ਡਾ ਰਿਸ਼ੀਪਾਲ ਸਿੰਘ ਆਈ ਏ ਐਸ ਅਤੇ ਸਮੂਹ ਡੀਨਜ਼, ਡਾਇਰੈਕਟਰਜ਼ ਤੋਂ ਇਲਾਵਾ ਸ੍ਰੀ ਸਵਰਨਜੀਤ ਸਵੀ, ਚੇਅਰਮੈਨ ਪੰਜਾਬ ਕਲਾ ਪਰਿਸ਼ਦ,ਸ੍ਰੀ ਅਸ਼ਵਨੀ ਚੇਤਲੀ, ਪ੍ਰਧਾਨ ਸੰਗੀਤ ਅਕੈਡਮੀ ਪੰਜਾਬ,ਉੱਘੇ ਪੰਜਾਬੀ ਅਦਾਕਾਰ ਅਤੇ ਗਾਇਕ ਸ੍ਰੀ ਕਰਮਜੀਤ ਅਨਮੋਲ, ਲੁਧਿਆਣਾ ਤੋਂ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ, ਅਸ਼ੋਕ ਕੁਮਾਰ ਪੱਪੀ ਪਰਾਸ਼ਰ, ਸ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਸ ਜੀਵਨ ਸਿੰਘ ਸੰਗੋਵਾਲ ਅਤੇ ਬੀਬੀ ਸਰਬਜੀਤ ਕੌਰ ਵਿਧਾਇਕ ਜਗਰਾੳ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਵਿਦਿਆਰਥੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੁਵਕ ਮੇਲਿਆਂ ਵਿੱਚ ਕਰਵਾਏ ਜਾਂਦੇ ਵਿਰਾਸਤੀ ਮੁਕਾਬਲੇ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਨੌਜਵਾਨ ਪੀੜੀ ਤੱਕ ਪਹੁੰਚਾਉਣ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਇਹਨਾਂ ਮੁਕਾਬਲਿਆਂ ਵਿੱਚ ਹਾਰ ਜਿੱਤ ਦੀ ਪਰਵਾਹ ਕੀਤੇ ਬਿਨਾਂ ਪੇਸ਼ਕਾਰੀ ਨੂੰ ਉਤਸ਼ਾਹਿਤ ਕਰਦਿਆਂ ਉਹਨਾਂ ਕਿਹਾ ਕਿ ਕਲਾ ਪ੍ਰਤਿਭਾ ਨੂੰ ਨਿਖਾਰਨ ਲਈ ਹੁੰਦੀ ਹੈ, ਜੋ ਕਿ ਭਵਿੱਖ ਮੁਖੀ ਫਨਕਾਰ ਪੈਦਾ ਕਰਦੀ ਹੈ। ਵੱਖ-ਵੱਖ ਯੂਨੀਵਰਸਿਟੀਆਂ ਤੋਂ ਇਸ ਯੁਵਕ ਮੇਲੇ ਵਿੱਚ ਸ਼ਿਰਕਤ ਕਰ ਰਹੇ ਵਿਦਿਆਰਥੀ ਕਲਾਕਾਰਾਂ ਨੂੰ ਸੁਚੱਜੀ ਜੀਵਨ ਜਾਂਚ ਦੀ ਸਿੱਖਿਆ ਦਿੰਦਿਆਂ ਉਹਨਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਉਨਾਂ ਨੂੰ ਲਗਨ ਨਾਲ ਮਿਹਨਤ ਕਰਨੀ ਚਾਹੀਦੀ ਹੈ, ਤਾਂ ਜੋ ਸਾਡਾ ਸਮਾਜ ਤਰੱਕੀ ਦੇ ਰਾਹ ਪੈ ਸਕੇ। ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਰਲ ਮਿਲ ਕੇ ਨੌਜਵਾਨ ਪੀੜੀ ਨੂੰ ਹੰਭਲਾ ਮਾਰਨ ਦੀ ਤਾਕੀਦ ਕਰਦਿਆਂ ਉਨਾਂ ਵਿਦਿਆਰਥੀਆਂ ਦੇ ਅੰਦਰ ਜੋਸ਼ ਭਰਨ ਲਈ ਆਪਣੇ ਨਿੱਜੀ ਤਜਰਬੇ ਸਾਂਝੇ ਕੀਤੇ। ਇਸ ਮੌਕੇ ਸ੍ਰੀ ਮਾਨ ਨੇ ਕਰਮਜੀਤ ਅਨਮੋਲ ਨਾਲ ਮਿਲ ਕੇ ਸੰਤ ਰਾਮ ਉਦਾਸੀ ਦਾ ਗੀਤ ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ ਗਾ ਕੇ ਹਾਜ਼ਰੀਨ ਨੂੰ ਮੰਤਰ ਮੁਕਤ ਕਰ ਦਿੱਤਾ।

ਇਸ ਮੌਕੇ ਸ ਸਰਬਜੀਤ ਸਿੰਘ ਨੇ ਯੁਵਕ ਸੇਵਾਵਾਂ ਵਿਭਾਗ ਦੀਆਂ ਸਮੂਹਕ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਹਨਾਂ ਕਿਹਾ ਕਿ ਅਸੀਂ ਆਪਣੇ ਵਿਦਿਆਰਥੀ ਜੀਵਨ ਵਿੱਚ ਜਿਹੜੇ ਵੀ ਵਿਸ਼ੇ ਪੜਦੇ ਹਾਂ , ਹਾਸਿਲ ਕੀਤੇ ਉਸ ਗਿਆਨ ਨੂੰ ਕਲਾ ਦੇ ਮਾਧਿਅਮ ਰਾਹੀਂ ਅਭਿਵਿਅਕਤ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਜਿਵੇਂ ਕਾਮੇਡੀ ਰਾਹੀਂ ਅਸੀਂ ਗੰਭੀਰ ਸੁਨੇਹੇ ਵੀ ਦੇ ਜਾਂਦੇ ਹਾਂ, ਉਸੇ ਤਰ੍ਹਾਂ ਬਾਕੀ ਕਲਾਵਾਂ ਵੀ ਸਮਾਜ ਦੀ ਉਸਾਰੀ ਵਿੱਚ ਵੱਡਾ ਯੋਗਦਾਨ ਪਾਉਂਦੀਆਂ ਹਨ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦਾ ਮਾਰਗਦਰਸ਼ਨ ਕਰਨ ਲਈ ਤਿਆਰ ਕੀਤੀ ਯੁਵਾ ਨੀਤੀ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ ਨਿਰਦੇਸ਼ ਮਿਲ ਸਕਣਗੇ।

ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੀਏਯੂ ਖੇਤੀ ਵਿਰਾਸਤ ਦੇ ਨਾਲ ਨਾਲ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਸਾਂਭ ਸੰਭਾਲ ਵਿੱਚ ਵੀ ਆਪਣਾ ਬਣਦਾ ਯੋਗਦਾਨ ਪਾ ਰਹੀ ਹੈ। ਪੀਏਯੂ ਵਿਖੇ ਪਹਿਲੀ ਵਾਰ ਪੰਜਾਬ ਰਾਜ ਅੰਤਰਵਰਸਿਟੀ ਯੁਵਕ ਮੇਲਾ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਉਹਨਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਵਿਦਿਆਰਥੀ ਵਿਗਿਆਨ ਵਿਸ਼ਿਆਂ ਨਾਲ ਜੁੜੇ ਹੋਣ ਦੇ ਬਾਵਜੂਦ ਵਿਰਾਸਤੀ ਮੁਕਾਬਲਿਆਂ ਵਿੱਚ ਵਿਸ਼ੇਸ਼ ਦਿਲਚਸਪੀ ਰੱਖਦੇ ਹਨ। ਉਨਾਂ ਦੱਸਿਆ ਕਿ ਯੂਨੀਵਰਸਿਟੀ ਵਿੱਚ ਲਗਭਗ ਇੱਕ ਚੌਥਾਈ ਵਿਦਿਆਰਥੀ ਬਾਹਰਲੇ ਮੁਲਕਾਂ ਅਤੇ ਸਮੁੱਚੇ ਭਾਰਤ ਤੋਂ ਹਨ। ਜਿਨਾਂ ਨੂੰ ਇਸ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਤੋਂ ਪੰਜਾਬ ਦੀ ਅਮੀਰ ਵਿਰਾਸਤ ਬਾਰੇ ਭਰਪੂਰ ਜਾਣਕਾਰੀ ਹਾਸਿਲ ਕਰਨ ਵਿੱਚ ਮਦਦ ਮਿਲੇਗੀ।

ਇਸ ਮੌਕੇ ਡਾਕਟਰ ਨਿਰਮਲ ਜੌੜਾ, ਨਿਰਦੇਸ਼ਕ ਵਿਦਿਆਰਥੀ ਭਲਾਈ ਪੀਏਯੂ ਨੇ ਧੰਨਵਾਦ ਦੇ ਸ਼ਬਦ ਕਹੇ। ਉਹਨਾਂ ਦੱਸਿਆ ਕਿ ਇਸ ਪੰਜਾਬ ਰਾਜ ਅੰਤਰਵਰਸਟੀ ਯੁਵਕ ਮੇਲੇ ਵਿੱਚ 17 ਯੂਨੀਵਰਸਿਟੀਆਂ ਤੋਂ 2000 ਦੇ ਕਰੀਬ ਵਿਦਿਆਰਥੀ ਸ਼ਿਰਕਤ ਕਰ ਰਹੇ ਹਨ।

ਸ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ ਦੱਸਿਆ ਕਿ ਅੱਜ ਦੇ ਮੁਕਾਬਲਿਆਂ ਵਿੱਚ ਲੋਕ ਸਾਜ਼ਾਂ ਦੀ ਸਮੂਹਕ ਪੇਸ਼ਕਾਰੀ ,ਭੰਡ, ਚੁੱਪ ਸਾਂਗ, ਇਕਾਂਗੀ, ਵਿਰਾਸਤੀ ਪ੍ਰਸ਼ਨੋਤਰੀ, ਕਵੀਸ਼ਰੀ, ਵਾਰ ਗਾਇਣ, ਕਲੀ, ਨੁੱਕੜ ਨਾਟਕ ਆਦਿ ਦੇ ਮੁਕਾਬਲੇ ਹੋਣਗੇ।

the-young-generation-needs-to-unite-and-work-together-to-make-punjab-colorful-again-s-bhagwant-singh-mann


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com