ਪੰਜਾਬ ਚ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਆਪ ਸਰਕਾਰ ਦੇ 3 ਸਾਲ ਹੋ ਗਏ ਹਨ ਅੱਜ ਮੁੱਖਮੰਤਰੀ ਮਾਨ ਵਲੋਂ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਗਿਆ -ਮੁੱਖਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਲਿਖਿਆ - 16 ਮਾਰਚ 2022 'ਚ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦਾ ਪ੍ਰਣ ਲਿਆ ਸੀ, ਜਿਸ ਨੂੰ ਪੂਰਾ ਕਰਨ ਲਈ ਅਸੀਂ ਨੇਕ ਨੀਅਤ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਜਿੰਨਾ ਕੰਮ ਇਨ੍ਹਾਂ 3 ਸਾਲਾਂ 'ਚ ਹੋਇਆ ਹੈ ਉਹ ਪਿਛਲੇ 70 ਸਾਲਾਂ 'ਚ ਵੀ ਨਹੀਂ ਹੋਇਆ। ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਬਾਖ਼ੂਬੀ ਨਿਭਾਵਾਂਗੇ। ਪੰਜਾਬ 'ਚੋਂ ਨਸ਼ਿਆਂ ਦੀ ਮਾੜੀ ਅਲਾਮਤ ਨੂੰ ਖ਼ਤਮ ਕਰਨ ਲਈ ਚੱਲ ਰਹੇ ਯੁੱਧ ਨੂੰ ਮੁਕਾਮ ਤੱਕ ਪਹੁੰਚਾਵਾਂਗੇ।
ਪੰਜਾਬ ਦੇ 3 ਕਰੋੜ ਲੋਕਾਂ ਦੇ ਸਾਥ ਅਤੇ ਵਿਸ਼ਵਾਸ ਲਈ ਧੰਨਵਾਦ।
Powered by Froala Editor
3-years-of-aap-government-in-punjab-cm-bhagwant-mann-thanks-the-people-of-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)