ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਸ਼ਾਮ 5 ਵਜੇ ਦੇਹਾਂਤ ਹੋ ਗਿਆ ਹੈ।ਸੁਖਦੇਵ ਢੀਂਡਸਾ ਦੀ ਸਿਆਸੀ ਢੀਂਡਸਾ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਹੋਇਆ ਸੀ। ਉਹ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਬਕਾ ਪ੍ਰਧਾਨ ਸਨ। ਜਿਸ ਦਾ ਗਠਨ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਇਆ ਸੀ। ਜਿਸ ਦੀ ਅਗੁਵਾਈ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕੀਤੀ ਗਈ ਸੀ। ਉਹ ਮਾਰਚ 2024 ਵਿੱਚ ਆਪਣੀ ਪਾਰਟੀ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਦੁਬਾਰਾ ਮਿਲਾ ਕੇ ਸੱਤਾ ਵਿੱਚ ਵਾਪਸ ਆਏ।
ਉਨ੍ਹਾਂ ਦੀ ਉਮਰ ਇਸ ਵੇਲ੍ਹੇ ਤਕਰੀਬਨ 89 ਸਾਲ ਸੀ। ਉਹ ਲੰਮੇ ਸਮੇਂ ਤੋਂ ਬੁਢਾਪੇ ਨਾਲ ਸਬੰਧਿਤ ਬਿਮਾਰੀਆਂ ਤੋਂ ਪੀੜਤ ਚੱਲ ਰਹੇ ਸਨ। ਉਨ੍ਹਾਂ ਦੀ ਮੌਤ ਦੀ ਅਚਾਨਕ ਆਈ ਖ਼ਬਰ ਨਾਲ ਸਿਆਸੀ ਜਗਤ ਵਿੱਚ ਸੌਗ ਦੀ ਲਹਿਰ ਫੈਲ ਗਈ ਹੈ। ਸਾਰੇ ਸੀਨੀਅਰ ਅਕਾਲੀ ਆਗੂ ਉਨ੍ਹਾਂ ਦੇ ਦੇਹਾਂਤ ਨੂੰ ਪਾਰਟੀ ਲਈ ਵੱਡਾ ਘਾਟਾ ਕਰਾਰ ਦੇ ਰਹੇ ਹਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)