drug-addiction-journey-come-forward-to-transform-the-war-against-drugs-into-a-people-s-movement-cabinet-minister-tarunpreet-singh-sond-invites-people

ਨਸ਼ਾ ਮੁਕਤੀ ਯਾਤਰਾ: ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਨ ਲਈ ਅੱਗੇ ਆਓ : ਕੈਬਨਿਟ ਮੰਤਰੀ ਸੌਂਦ ਨੇ ਲੋਕਾਂ ਨੂੰ ਦਿੱਤਾ ਸੱਦਾ

May29,2025 | Narinder Kumar | Khanna

ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫਲ ਹੋ ਸਕਦੀ ਹੈ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੂਲਡੋਜ਼ਰ ਮੁਹਿੰਮ ਕਾਨੂੰਨ ਦੇ ਦਾਇਰੇ ਵਿਚ ਹੈ

ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ 'ਤੇ ਇੱਕ ਕਲੰਕ ਹੈ

ਕਿਹਾ, ਰਾਜ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ

ਪਿੰਡ ਬਾਹੋਮਾਜਰਾ, ਲਿਬੜਾ, ਮੋਹਨਪੁਰ ਅਤੇ ਗੱਗੜਮਾਜਰਾ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਸਮੂਹ ਹਾਜ਼ਰੀਨ ਨੂੰ ਆਪਣਾ ਪੂਰਨ ਸਹਿਯੋਗ ਦੇਣ ਦਾ ਪ੍ਰਣ ਦਿਵਾਇਆ ਗਿਆ

ਪੰਚਾਇਤ ਮੰਤਰੀ ਸੌਂਦ ਵਲੋਂ ਪਿੰਡ ਮੋਹਨਪੁਰ ਅਤੇ ਗੱਗੜਮਾਜਰਾ ਦੇ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ



ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।

ਇੱਥੇ ਅੱਜ ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਬਾਹੋਮਾਜਰਾ, ਲਿਬੜਾ, ਮੋਹਨਪੁਰ ਅਤੇ ਗੱਗੜਮਾਜਰਾ ਵਿਖੇ ਕਰਵਾਏ ਗਏ ਸਮਾਗਮਾਂ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਸਮਰਥਨ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫ਼ਰਜ਼ ਹੈ। ਸੌਂਦ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ਿਆਂ ਦਾ ਸਰਾਪ ਖ਼ਤਮ ਨਹੀਂ ਹੋ ਜਾਂਦਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਕਿਸੇ ਅੰਤਿਮ ਸਿੱਟੇ ਤੱਕ ਪਹੁੰਚਾਉਣ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ੇ ਦੇ ਵਪਾਰ ਨੂੰ ਡੂੰਘੀ ਸੱਟ ਵੱਜੇ। ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ।

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ 'ਤੇ ਇੱਕ ਕਲੰਕ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਸੌਂਦ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਕੱਟ ਦਿੱਤੀ ਗਈ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਪੁਨਰਵਾਸ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਵੀ ਜ਼ਬਤ ਕਰਕੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਨੂੰ ਸਾਫ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਵੀ ਦਿਵਾਇਆ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਮੋਹਨਪੁਰ ਅਤੇ ਗੱਗੜਮਾਜਰਾ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 5-5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਹਲਕਾ ਖੰਨਾ ਤੋਂ ਕੋਆਰਡੀਨੇਟਰ ਪਰਮਪ੍ਰੀਤ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਿਹਾਤੀ ਸ੍ਰੀ ਅਵਤਾਰ ਸਿੰਘ, ਓ.ਐਸ.ਡੀ ਕਰੁਣ ਅਰੋੜਾ, ਯਾਦਵਿੰਦਰ ਸਿੰਘ ਬਿੱਟੂ ਲਿਬੜਾ, ਪੁਲਿਸ ਵਿਭਾਗ, ਪੰਚਾਇਤ ਵਿਭਾਗ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

drug-addiction-journey-come-forward-to-transform-the-war-against-drugs-into-a-people-s-movement-cabinet-minister-tarunpreet-singh-sond-invites-people


pbpunjab ad banner image
pbpunjab ad banner image
pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com