ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਵੱਧ ਚੜ੍ਹ ਕੇ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਇਹ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।
ਇਹ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਹਲਕਾ ਖੰਨਾ ਤੋਂ ਕੋਆਰਡੀਨੇਟਰ ਨਸ਼ਾ ਮੁਕਤੀ ਯਾਤਰਾ ਪਰਮਪ੍ਰੀਤ ਸਿੰਘ, ਸਿੱਖਿਆ ਕੋਆਰਡੀਨੇਟਰ ਮਾਸਟਰ ਅਵਤਾਰ ਸਿੰਘ ਅਤੇ ਭੁਪਿੰਦਰ ਸਿੰਘ ਸੌਂਦ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਅਧੀਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਪਿੰਡ ਰੋਹਣੋ ਖੁਰਦ, ਈਸੜੂ, ਇਕੋਲਾਹੀ ਅਤੇ ਗਲਵੱਡੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।
ਇਸ ਮੌਕੇ ਇਹਨਾਂ ਆਗੂਆਂ ਨੇ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਪੰਜਾਬ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਉਹਨਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਹਨਾਂ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਵੀ ਦਿਵਾਇਆ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।
ਇਸ ਮੌਕੇ ਨਾਇਬ ਤਹਿਸੀਲਦਾਰ ਖੰਨਾ ਮਨਪ੍ਰੀਤ ਸਿੰਘ, ਪੰਚਾਇਤ ਅਫ਼ਸਰ ਕੁਲਦੀਪ ਸਿੰਘ,ਪਿੰਡ ਰੋਹਣੋ ਖੁਰਦ ਦੇ ਸਰਪੰਚ ਰਾਜਵਿੰਦਰ ਕੌਰ, ਈਸੜੂ ਦੇ ਸਰਪੰਚ ਜਤਿੰਦਰਜੋਤ ਸਿੰਘ ਜੋਤੀ, ਇਕੋਲਾਹੀ ਦੇ ਸਰਪੰਚ ਨਿਰਮਲ ਕੌਰ, ਗਲਵੱਡੀ ਦੇ ਸਰਪੰਚ ਜਸਵੰਤ ਸਿੰਘ, ਬਾਬਾ ਕਰਨੈਲ ਸਿੰਘ ਗਲਵੱਡੀ ਤੋਂ ਇਲਾਵਾ ਪੁਲਿਸ ਅਤੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।
village-defense-committee-meetings-in-various-villages-of-khanna-constituency
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)