ਪੰਜਾਬ ਦੀ ਤਰਫੋਂ ਪੀ.ਆਰ.ਓ. ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸ" />
ਪੰਜਾਬ ਦੀ ਤਰਫੋਂ ਪੀ.ਆਰ.ਓ. ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਵੱਲੋਂ ਸ਼ਮੂਲੀਅਤ
ਸੀਈਓ ਦਫਤਰ ਪੰਜਾਬ ਦੀਆਂ ਨਿਵੇਕਲੀਆਂ ਪਹਿਲਕਦਮੀਆਂ ਬਾਰੇ ਦੇਸ਼ ਨੂੰ ਕਰਵਾਇਆ ਜਾਣੂੰ
ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਵੀਰਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ। ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਚੋਣ ਅਧਿਕਾਰੀਆਂ ਦੇ ਮੀਡੀਆ ਨਾਲ ਹੋਰ ਬੇਹਤਰ ਤਾਲਮੇਲ, ਸੋਸ਼ਲ ਮੀਡੀਆ ਦੀ ਯੋਗ ਵਰਤੋਂ ਅਤੇ ਚੋਣ ਕਮਿਸ਼ਨ ਦੀਆਂ ਪਹਿਲਕਦਮੀਆਂ ਨੂੰ ਹਰ ਵੋਟਰ ਤੱਕ ਪੁੱਜਦਾ ਕਰਨ ਲਈ ਸਾਰਥਕ ਰਣਨੀਤੀ ਬਾਰੇ ਜਾਣਕਾਰੀ ਦੇਣਾ ਸੀ।
ਇਸ ਪ੍ਰੋਗਰਾਮ ਵਿੱਚ ਪੂਰੇ ਦੇਸ਼ ਵਿੱਚੋਂ 28 ਰਾਜਾਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਅਧਿਕਾਰੀਆਂ ਨੇ ਹਾਜ਼ਰੀ ਭਰੀ। ਪੰਜਾਬ ਤੋਂ ਸੂਚਨਾ ਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਨੇ ਹਿੱਸਾ ਲਿਆ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਬੋਧਨ ਕੀਤਾ ਅਤੇ ਮੀਡੀਆ ਅਫਸਰਾਂ ਨੂੰ ਹੋਰ ਸਰਗਰਮ ਅਤੇ ਅੱਪਡੇਟ ਰਹਿਣ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਦੌਰਾਨ ਵੋਟਰਾਂ ਤੱਕ ਸੂਚਨਾਵਾਂ ਪਹੁੰਚਾਉਣ ਲਈ ਪੰਜਾਬ ਵੱਲੋਂ ਕੀਤੀਆਂ ਨਿਵੇਕਲੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਕੀਤੇ ਫੇਸਬੁੱਕ ਲਾਈਵ, ਵੋਟਰਾਂ ਦੇ ਸਵਾਲਾਂ ਦੇ ਲਾਈਵ ਜਵਾਬ ਅਤੇ ਪੋਡਕਾਸਟ ਸੀਰੀਜ਼ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਮੀਡੀਆ ਦੇ ਵੱਖ-ਵੱਖ ਸਾਧਨਾਂ ਰਾਹੀਂ ਰੋਜ਼ਾਨਾ ਦਿੱਤੀਆਂ ਜਾਣ ਵਾਲੀਆਂ ਸੂਚਨਾਵਾਂ, ਜਾਣਕਾਰੀਆਂ ਤੇ ਗਤੀਵਿਧੀਆਂ ਬਾਬਤ ਵੀ ਦੱਸਿਆ ਗਿਆ।
election-commission-conducts-one-day-orientation-programme-for-media-officers-across-the-country
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)