Punjab-Chief-Minister-Bhagwant-Mann-Gave-Approval-To-Organize-Cultural-Fairs-Across-The-State

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਸੱਭਿਆਚਾਰਕ ਮੇਲੇ ਕਰਵਾਉਣ ਦੀ ਪ੍ਰਵਾਨਗੀ ਦਿੱਤੀ

Jun6,2023 | Narinder Kumar | Chandigarh

  ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਂਦੇ ਹੋਏ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਅਤੇ ਸੈਰ-ਸਪਾਟਾ ਵਿਭਾਗ ਨੂੰ ਅਜਿਹੇ ਸੱਭਿਆਚਾਰਕ ਸਮਾਗਮਾਂ ਨੂੰ ਨਿਯਮਤ ਅੰਤਰਾਲਾਂ -ਤੇ ਕਰਵਾਉਣ ਲਈ ਖਰੜਾ ਤਿਆਰ ਕਰਨ ਲਈ ਕਿਹਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਅਤੇ ਸੂਬੇ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ ਸੂਬੇ ਭਰ ਵਿੱਚ ਸੱਭਿਆਚਾਰਕ ਮੇਲਿਆਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿਖੇ ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਸੈਲਾਨੀਆਂ ਦੀ ਆਮਦ ਨੂੰ ਵਧਾਉਣਾ ਅਤੇ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ ਸਪਾਟਾ ਸਥਾਨ ਵਜੋਂ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸੱਭਿਆਚਾਰਕ ਸਮਾਗਮ ਸੂਬੇ ਦੇ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਣਗੇ ਅਤੇ ਪੰਜਾਬ ਨੂੰ ਵਿਸ਼ਵ ਸੈਰ-ਸਪਾਟੇ ਦੇ ਨਕਸ਼ੇ -ਤੇ ਲਿਆਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਸੈਰ-ਸਪਾਟੇ ਦੀ ਆਵਾਜਾਈ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸੂਬੇ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਆਪਣੇ ਸਦੀਆਂ ਪੁਰਾਣੇ ਗੌਰਵਮਈ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਸੇ ਕਾਰਨ ਸੈਲਾਨੀਆਂ/ਯਾਤਰੀਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਦੀ ਅਣਗਹਿਲੀ ਕਾਰਨ ਸੈਰ ਸਪਾਟਾ ਖੇਤਰ ਵਿੱਚ ਪੰਜਾਬ ਦੀ ਵਿਸ਼ਾਲ ਸੰਭਾਵਨਾ ਅਜਾਈਂ ਹੀ ਰਹਿ ਗਈ ਹੈ। ਭਗਵੰਤ ਮਾਨ ਨੇ ਸੈਰ ਸਪਾਟਾ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ -ਤੇ ਕਰਵਾਉਣ ਲਈ ਮੁਕੰਮਲ ਟੇਬਲ ਤਿਆਰ ਕੀਤਾ ਜਾਵੇ ਤਾਂ ਜੋ ਇਹ ਵਿਸ਼ਾਲ ਇਕੱਠ ਬਣ ਕੇ ਉਭਰ ਸਕੇ | ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸੂਬੇ ਭਰ ਵਿੱਚ ਕਰਵਾਏ ਜਾਣ ਅਤੇ ਇਨ੍ਹਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਆਸ ਪ੍ਰਗਟ ਕੀਤੀ ਕਿ ਇਹ ਅਹਿਮ ਇਕੱਠ ਸੈਰ ਸਪਾਟੇ ਦੇ ਵਸੀਲਿਆਂ ਨੂੰ ਜ਼ਿੰਮੇਵਾਰ ਤਰੀਕੇ ਨਾਲ ਸੰਭਾਲਣ ਅਤੇ ਉਚਿਤ ਵਿਕਾਸ ਰਾਹੀਂ ਵੱਡੇ ਪੱਧਰ -ਤੇ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਸ਼ਵ ਪੱਧਰੀ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ, ਜਿਸ ਲਈ ਪੰਜਾਬ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਰਾਹੀਂ ਸੂਬੇ ਦੇ ਸੈਰ-ਸਪਾਟਾ ਖੇਤਰ ਵਿੱਚ ਮੌਜੂਦ ਅਣਸਰਦੀਆਂ ਸੰਭਾਵਨਾਵਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਸੈਰ ਸਪਾਟਾ ਵਿਭਾਗ ਨੂੰ ਇਨ੍ਹਾਂ ਸੱਭਿਆਚਾਰਕ ਮੇਲਿਆਂ ਦੇ ਪ੍ਰਬੰਧਾਂ ਲਈ ਮੁਕੰਮਲ ਨਕਸ਼ਾ ਤਿਆਰ ਕਰਨ ਲਈ ਕਿਹਾ ਤਾਂ ਜੋ ਸੈਰ ਸਪਾਟਾ ਖੇਤਰ ਨੂੰ ਪ੍ਰਫੁੱਲਤ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਪ੍ਰਫੁੱਲਤ ਕੀਤਾ ਜਾਵੇ, ਜਿਸ ਨਾਲ ਲੋਕਾਂ ਦੇ ਜੀਵਨ ਵਿੱਚ ਬਦਲਾਅ ਲਿਆਂਦਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਸੱਭਿਆਚਾਰਕ ਮੇਲਿਆਂ ਨੂੰ ਵੱਡੇ ਪੱਧਰ -ਤੇ ਕਰਵਾਉਣ ਲਈ ਵਿਸਤ੍ਰਿਤ ਸ਼ਡਿਊਲ ਤਿਆਰ ਕੀਤਾ ਜਾਵੇ ਤਾਂ ਜੋ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾ ਸਕੇ।

Punjab-Chief-Minister-Bhagwant-Mann-Gave-Approval-To-Organize-Cultural-Fairs-Across-The-State



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB