- ਏ.ਡੀ.ਸੀ ਨੇ ਸੀਨੀਅਰ ਨਾਗਰਿਕਾਂ ਨੂੰ ਸਹੂਲਤਾਂ ਉਪਲਬੱਧ ਕਰਵਾਉਣ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਤਿਮਾਹੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ਵਿਚ ਅੱਜ ਸੀਨੀਅਰ ਨਾਗਰਿਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਤਿਮਾਹੀ ਮੀਟਿੰਗ ਹੋਈ। ਮੀਟਿੰਗ ਵਿੱਚ ਸੀਨੀਅਰ ਨਾਗਰਿਕਾਂ ਦੀ ਸੁਰੱਖਿਆ, ਸਿਹਤ ਸੇਵਾਵਾਂ, ਬੈਂਕਾਂ, ਡਾਕਘਰਾਂ ਅਤੇ ਜੀਵਨ ਬੀਮਾ ਨਿਗਮ ਦੇ ਦਫ਼ਤਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਸੀਨੀਅਰ ਨਾਗਰਿਕਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਚਰਚਾ ਕੀਤੀ ਅਤੇ ਮੁੱਖ ਡਾਕਘਰ, ਹੁਸ਼ਿਆਰਪੁਰ ਦੇ ਪ੍ਰਤੀਨਿਧੀ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਉਹ ਸੀਨੀਅਰ ਨਾਗਰਿਕਾਂ ਲਈ ਉਪਲਬੱਧ ਸਹੂਲਤਾਂ ਨੂੰ ਇੱਕ ਪ੍ਰਮੁੱਖ ਸਥਾਨ 'ਤੇ ਪ੍ਰਦਰਸ਼ਿਤ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਡਾਕਘਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਹਾਜ਼ਰ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਸੰਦੇਸ਼ ਨੂੰ ਆਮ ਲੋਕਾਂ ਤੱਕ ਵਿਆਪਕ ਪੱਧਰ 'ਤੇ ਫੈਲਾਉਣ, ਤਾਂ ਜੋ ਸਮਾਜ ਵਿੱਚ ਬਜ਼ੁਰਗ ਨਾਗਰਿਕਾਂ ਦੇ ਸਤਿਕਾਰ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਦੇ ਵਾਤਾਵਰਣ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਐੱਚ.ਕੇ. ਵਰਮਾ, ਸੁਰਜੀਤ ਸਿੰਘ (ਬ੍ਰਿਗੇਡੀਅਰ) ਪੈਟਰਨ ਸੀਨੀਅਰ ਸਿਟੀਜ਼ਨ ਕੌਂਸਲ ਹੁਸ਼ਿਆਰਪੁਰ, ਨਰੇਸ਼ ਕੁਮਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਡਾ: ਰਣਜੀਤ ਸਿੰਘ, ਮਹਿੰਦਰ ਸਿੰਘ ਡੀ.ਐਸ.ਪੀ., ਸੂਰਜ ਪ੍ਰਕਾਸ਼, ਗੁਰਬਖਸ਼ ਲਾਲ, ਬੱਬਲਦੀਪ ਸਿੰਘ, ਸ਼ਿਵ ਕਪੂਰ ਸਬ-ਪੋਸਟ ਮਾਸਟਰ ਹੁਸ਼ਿਆਰਪੁਰ, ਕਰਮਜੀਤ ਸਿੰਘ ਜ਼ਿਲ੍ਹਾ ਆਈ.ਟੀ. ਮੈਨੇਜਰ, ਬਲਦੇਵ ਰਾਜ ਐਸ.ਡੀ.ਓ., ਜਰਨੈਲ ਸਿੰਘ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ |
Powered by Froala Editor
senior-citizens-should-be-given-every-facility-on-priority-basis-amarbir-kaur-bhullar
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)