Cabinet-Minister-Of-Punjab-Harjot-Singh-Bains

ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਕੱਟੇ ਗਏ ਸਮਾਰਟ ਰਾਸ਼ਨ ਕਾਰਡ ਮੁੜ ਰਿਵਿਊ ਕਰਨ ਦੇ ਹੁਕਮ

ਗਲਤ ਤਰੀਕੇ ਨਾਲ ਬਣੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਦੇ ਹੁਕਮ

Jun15,2023 | Anupam | Chandigarh

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਜਿਹਨਾਂ ਵਿਅਕਤੀਆਂ ਦੇ ਸਮਾਰਟ ਰਾਸ਼ਨ ਕਾਰਡ ਕੱਟੇ ਗਏ ਹਨ ਉਹਨਾਂ ਨੂੰ ਮੁੜ ਰਿਵਿਊ ਕੀਤਾ ਜਾਵੇ ਤਾਂ ਜੋ ਕੋਈ ਅਸਲ ਲੋੜਵੰਦ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਸ. ਬੈਂਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਅਸਲ ਲੋੜਵੰਦਾਂ ਦੇ ਸਮਾਰਟ ਰਾਸ਼ਨ ਕਾਰਡ ਕੱਟੇ ਜਾਣ ਦਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਜਿਸ ‘ਤੇ ਉਹਨਾਂ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਨਵਰੀਤ ਕੌਰ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ ਜਿੰਨੇ ਵੀ ਸਮਾਰਟ ਰਾਸ਼ਨ ਕਾਰਡ ਕੱਟੇ ਗਏ ਹਨ ਉਹਨਾਂ ਨੂੰ ਤੁਰੰਤ ਰਿਵਿਊ ਕੀਤਾ ਜਾਵੇ ਅਤੇ ਜੇਕਰ ਕਿਸੇ ਯੋਗ ਲਾਭਪਾਤਰੀ ਦਾ ਕਾਰਡ ਗਲਤੀ ਨਾਲ ਕੱਟਿਆ ਗਿਆ ਹੈ ਤਾਂ ਉਸ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਨਾਲ ਹੀ ਉਹਨਾਂ ਹਦਾਇਤ ਕੀਤੀ ਕਿ ਜਿਹਨਾਂ ਵਿਅਕਤੀਆਂ ਵੱਲੋਂ ਗਲਤ ਤਰੀਕੇ ਨਾਲ ਸਮਾਰਟ ਰਾਸ਼ਨ ਕਾਰਡ ਬਣਾਏ ਗਏ ਹਨ ਉਹਨਾਂ ਦੇ ਕਾਰਡ ਰੱਦ ਕੀਤੇ ਜਾਣ ਤਾਂ ਜੋ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸ਼ੁਰੂ ਕੀਤੀ ਗਈ ਇਹ ਸਕੀਮ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਮਿਲ ਸਕੇ। ਉਹਨਾਂ ਹਲਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਆਂਢ-ਗੁਆਂਢ ਦਾ ਕੋਈ ਅਯੋਗ ਵਿਅਕਤੀ ਇਸ ਸਕੀਮ ਦਾ ਗਲਤ ਲਾਭ ਪੈ ਰਿਹਾ ਹੈ ਤਾਂ ਉਸ ਸਬੰਧੀ ਸ਼ਿਕਾਇਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਰਨ। ਉਹਨਾਂ ਇਹ ਵੀ ਕਿਹਾ ਕਿ ਸ਼ਿਕਾਇਤਕਰਤਾ ਦੇ ਵੇਰਵੇ ਬਿਲਕੁੱਲ ਗੁਪਤ ਰੱਖੇ ਜਾਣਗੇ। ਸ. ਬੈਂਸ ਨੇ ਜਿਹਨਾਂ ਯੋਗ ਵਿਅਕਤੀਆਂ ਦੇ ਕਾਰਡ ਕੱਟੇ ਗਏ ਹਨ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰਡ ਮੁੜ ਬਹਾਲ ਕਰਵਾਉਣ ਲਈ ਅਰਜ਼ੀ ਸਬੰਧਤ ਵਿਭਾਗ ਨੂੰ ਜਲਦ ਤੋਂ ਜਲਦ ਪੇਸ਼ ਕਰਨ।

Cabinet-Minister-Of-Punjab-Harjot-Singh-Bains


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB