*" />

massive-blood-donation-camp-on-shaheed-e-azam-bhagat-singh-s-birth-anniversary

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਵਿਸ਼ਾਲ ਖ਼ੂਨਦਾਨ ਕੈਂਪ

Sep28,2025 | Narinder Kumar | Malerkotla

*ਵਿਧਾਇਕ ਡਾ. ਜਮੀਲ ਉਰ ਰਹਿਮਾਨ ਵਲੋਂ ਖੂਨਦਾਨੀਆਂ ਦਾ ਸਨਮਾਨ, ਦਿੱਤਾ ਸਮਾਜ ਸੇਵਾ ਲਈ ਪ੍ਰੇਰਣਾਦਾਇਕ ਸੰਦੇਸ਼

* ਪਰਾਲੀ ਸਾੜਨ ਤੋਂ ਬਚਣ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਲਈ ਨੌਜਵਾਨਾਂ ਨੂੰ ਅਪੀਲ

              ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਪਵਿੱਤਰ ਮੌਕੇ ‘ਤੇ ਸਥਾਨਕ ਸਰਕਾਰੀ ਹਸਪਤਾਲ ਵਿਖੇ ਯੂਥ ਕਲੱਬ ਪੰਜਾਬ ਵਲੋਂ ਇੱਕ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਮਾਲੇਰਕੋਟਲਾ ਦੇ ਵਿਧਾਇਕ ਡਾ.ਜਮੀਲ ਉਰ ਰਹਿਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਖੂਨਦਾਨੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀਆਂ ਸਿੱਖਿਆਵਾਂ ਅੱਜ ਵੀ ਸਾਡੇ ਲਈ ਮਾਰਗ ਦਰਸ਼ਕ ਹਨ। ਉਨ੍ਹਾਂ ਦੀ ਸੋਚ ਸੀ ਕਿ ਮਨੁੱਖਤਾ ਲਈ ਦਿੱਤਾ ਗਿਆ ਖੂਨ ਦਾ ਇੱਕ ਵੀ ਕਤਰਾ ਵਿਅਰਥ ਨਹੀਂ ਜਾਣਾ ਚਾਹੀਦਾ।

           ਡਾ. ਰਹਿਮਾਨ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ, ਕਿਉਂਕਿ ਸੰਸਾਰ ਦੇ ਕਿਸੇ ਵੀ ਵਿਗਿਆਨੀ ਵਲੋਂ ਖੂਨ ਦਾ ਬਦਲ ਅਜੇ ਤੱਕ ਨਹੀਂ ਲੱਭਿਆ ਜਾ ਸਕਿਆ। ਉਨ੍ਹਾਂ ਕਿਹਾ ਕਿ ਖੂਨ ਦਾ ਦਾਨ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ। ਇਸ ਲਈ ਸਾਰੇ ਸਿਹਤਮੰਦ ਲੋਕਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਸਵੈ ਇੱਛਾ ਨਾਲ ਖੂਨਦਾਨੀਆਂ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਅੱਗੇ ਆਉਣ ਲਈ ਉਤਸ਼ਾਹਿਤ ਕੀਤਾ।

            ਵਿਧਾਇਕ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ,ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਰੰਗਲੇ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਜਵਾਨ ਪੀੜ੍ਹੀ ਜੇ ਸਮਾਜਿਕ ਕੰਮਾਂ ‘ਚ ਹਿੱਸਾ ਲਵੇ, ਤਾਂ ਅਸੀਂ ਆਪਣੇ ਪੰਜਾਬ ਨੂੰ ਕੁਰੀਤੀਆਂ ਤੋਂ ਮੁਕਤ ਕਰ ਸਕਦੇ ਹਾਂ।

           ਇਸ ਮੌਕੇ ਡਾ. ਰਹਿਮਾਨ ਨੇ ਪਰਾਲੀ ਸਾੜਨ ਦੇ ਮੁੱਦੇ ‘ਤੇ ਵੀ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡ-ਪਿੰਡ, ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ, “ਜੇ ਅਸੀਂ ਅੱਜ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਇਸਦਾ ਯੋਗ ਪ੍ਰਬੰਧਨ ਕਰਾਂਗੇ, ਤਾਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਿਹਤਮੰਦ ਵਾਤਾਵਰਣ, ਉੱਪਜਾਊ ਧਰਤੀ ਅਤੇ ਸੁੱਚੇ ਸਰੋਤ ਵਿਰਾਸਤ ਵਜੋਂ ਦੇ ਸਕਾਂਗੇ। ਇਹੀ ਸ਼ਹੀਦਾਂ ਲਈ ਸਾਡੀ ਅਸਲੀ ਸ਼ਰਧਾਂਜਲੀ ਹੋਵੇਗੀ।”

       ਯੂਥ ਕਲੱਬ ਪੰਜਾਬ ਕਮ ਕੋਆਰਡੀਨੇਟਰ ਯੂਥ ਵਿੰਗ ਹਲਕਾ ਮਾਲੇਰਕੋਟਲਾ ਏ.ਕੇ.ਵਾਈ. ਮੂਨਿਸ ਰਹਿਮਾਨ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਅਤੇ ਦਾਨ ਕੀਤਾ ਗਿਆ ਖੂਨ ਕਿਸੇ ਦੀ ਜ਼ਿੰਦਗੀ ਬਚਾਉਣ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਖੂਨਦਾਨ ਨਾਲ ਸਰੀਰ ਕਮਜ਼ੋਰ ਨਹੀਂ ਹੁੰਦਾ ਸਗੋਂ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨ ਵਾਲਾ ਵਿਅਕਤੀ ਹੋਰ ਵੀ ਤੰਦਰੁਸਤ ਰਹਿੰਦਾ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਯੂਥ ਕਲੱਬ ਪੰਜਾਬ ਅਤੇ ਯੂਥ ਵਿੰਗ ਹਲਕਾ ਮਾਲੇਰਕੋਟਲਾ ਕੁਦਰਤੀ ਸਰੋਤਾ ਦੀ ਰਾਖੀ ਪ੍ਰਤੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਕੇ ਜ਼ਿਲ੍ਹੇ ਦੇ ਪਿੰਡਾਂ ਤੱਕ ਪੁਹੰਚ ਬਣਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਹਰ ਸੰਭਵ ਉਪਰਾਲੇ ਕਰੇਗਾ ਤਾਂ ਜੋ ਅਸੀਂ ਅੱਗਾਂ ਨਾ ਲਗਾ ਕੇ ਸਾਫ ਸੁਥਰਾ ਵਾਤਾਵਰਣ ਭਵਿੱਖ ਲਈ ਤੋਹਫੇ ਵਜੋਂ ਸੰਭਾਲ ਕੇ ਰੱਖਣ ਦਾ ਹੋਕਾ ਦੇਣਗੇ । ਇਸ ਮੌਕੇ ਕਰੀਬ 110 ਯੂਨਿਟ ਖੂਨ ਇੱਕਤਰ ਕੀਤਾ ਗਿਆ ।

          ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫਿਰ ਅਲੀ,ਅਬਦੁਲ ਹਲੀਮ ,ਬਲਾਕ ਸੋਸ਼ਲ ਮੀਡੀਆ ਇੰਚਾਰਜ ਯਾਸਰ ਅਰਫਾਤ, ਸੰਗਠਨ ਇਨਚਾਰਜ ਸੰਤੋਖ ਸਿੰਘ,ਦਰਸ਼ਨ ਸਿੰਘ ਦਰਦੀ ,ਗੁਰਮੀਤ ਸਿੰਘ ,ਅਸਲਮ ਭੱਟੀ,ਚਰਨਜੀਤ ਸਿੰਘ ਚੀਮਾ ,ਜ਼ਹੀਰ ਅੱਬਾਸ,ਮੁਹੰਮਦ ਇਮਰਾਨ,ਮੁਹੰਮਦ ਹਨੀਫ,ਰਜਿੰਦਰ ਕੁਮਾਰ ,ਰਜਤ ਕਲਿਆਣ ,ਸਾਜਨ ਅੰਸਾਰੀ ,ਮੁਹੰਮਦ ਇਮਰਾਨ,ਦਾਊਦ ਅਲੀ ਤੋਂ ਇਲਾਵਾ ਡਾਕਟਰ ਅਤੇ ਸ਼ਹਿਰ ਨਿਵਾਸੀ ਵੀ ਹਾਜ਼ਰ ਸਨ । 

Powered by Froala Editor

massive-blood-donation-camp-on-shaheed-e-azam-bhagat-singh-s-birth-anniversary


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB