• ਅਮਨ ਅਰੋੜਾ ਨੇ ਲੁਲੂ, ਜੈਮਸ, ਸ਼ਰ" />

invest-in-the-best-aman-arora-holds-back-to-back-meets-with-uae-business-titans-to-bring-investment-to-punjab

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

Sep8,2026 | Narinder Kumar | Chandigarh/dubai

• ਅਮਨ ਅਰੋੜਾ ਨੇ ਲੁਲੂ, ਜੈਮਸ, ਸ਼ਰਾਫ, ਅਪੈਰਲ ਗਰੁੱਪ ਸਮੇਤ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਸਿਸਟਮ ਦਾ ਖਾਕਾ ਪੇਸ਼ ਕੀਤਾ

• ਉਦਯੋਗ ਮੰਤਰੀ ਨੇ 'ਇਨਵੈਸਟ ਪੰਜਾਬ' ਰਾਹੀਂ ਸਮਾਂਬੱਧ ਸਹੂਲਤਾਂ ਅਤੇ ਹਰ ਪੱਧਰ 'ਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

• ਪੰਜਾਬ ਦਾ ਉਦੇਸ਼ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਹੀ ਨਹੀਂ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਕਾਇਮ ਕਰਨਾ ਹੈ, ਜੋ ਰੁਜ਼ਗਾਰ ਪੈਦਾ ਕਰੇ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇ: ਅਮਨ ਅਰੋੜਾ



ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਵਿਆਪਕ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਸੂਬੇ ਦੀ ਨਿਵੇਸ਼ਕ-ਪੱਖੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਦਾ ਖਾਕਾ ਪੇਸ਼ ਕੀਤਾ ਅਤੇ 'ਇਨਵੈਸਟ ਪੰਜਾਬ' ਰਾਹੀਂ ਸਮਾਂਬੱਧ ਸਹੂਲਤਾਂ, ਜਵਾਬਦੇਹ ਪ੍ਰਸ਼ਾਸਨ ਅਤੇ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾਂ ਦੁਬਈ ਵਿਖੇ ਭਾਰਤ ਦੇ ਕੌਂਸਲ ਜਨਰਲ ਡਾ. ਏਮਾਦੀ ਵਿਸ਼ਨੂੰ ਵਰਧਨ ਰੈੱਡੀ ਨੇ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਨਿਵੇਸ਼ਕਾਂ ਦੀ ਸ਼ਮੂਲੀਅਤ ਵਧਾਉਣ ਅਤੇ ਨਿਵੇਸ਼ਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਸ਼ਿਆਂ 'ਤੇ ਚਰਚਾ ਵਾਸਤੇ ਸ੍ਰੀ ਅਮਨ ਅਰੋੜਾ ਲਈ ਨਾਸ਼ਤੇ ਦੀ ਮੇਜ਼ਬਾਨੀ ਕੀਤੀ।

ਆਪਣੇ ਦੁਬਈ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਨੇ ਖੇਤਰ-ਅਧਾਰਿਤ ਨਿਵੇਸ਼ ਮੌਕਿਆਂ, ਕਾਰੋਬਾਰ ਤੋਂ ਕਾਰੋਬਾਰ (ਬੀ-ਟੂ ਬੀ) ਸਾਂਝੇਦਾਰੀਆਂ, ਤਕਨੀਕੀ ਸਹਿਯੋਗ ਅਤੇ ਪੰਜਾਬ ਦੇ ਵਿਕਾਸ ਵਿੱਚ ਯੂ.ਏ.ਈ. ਦੀ ਵੱਧ ਤੋਂ ਵੱਧ ਭਾਗੀਦਾਰੀ ਦੀ ਪੜਚੋਲ ਲਈ ਪ੍ਰਮੁੱਖ ਕਾਰੋਬਾਰੀ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ, ਜਿਨ੍ਹਾਂ ਵਿੱਚ ਸ਼ਰਾਫ ਗਰੁੱਪ ਦੇ ਪ੍ਰਧਾਨ ਅਤੇ ਸੀ.ਈ.ਓ. ਸ੍ਰੀ ਸ਼ਿਆਮ ਕਪੂਰ, ਮਾਊਂਟ ਮੇਰੂ ਗਰੁੱਪ ਦੇ ਪ੍ਰੈਜ਼ੀਡੈਂਟ ਐਨਰਜੀ ਸ੍ਰੀ ਅਤੁਲ ਮਿੱਤਲ, ਅਲ ਡੋਬੋਵੀ ਗਰੁੱਪ ਦੇ ਚੇਅਰਮੈਨ ਸ੍ਰੀ ਸੁਰਿੰਦਰ ਸਿੰਘ ਕੰਧਾਰੀ, ਜੈਕੀਜ਼ ਦੇ ਸ੍ਰੀ ਜੈਕੀ ਪੰਜਾਬੀ, ਅਪੈਰਲ ਗਰੁੱਪ ਦੇ ਚੇਅਰਮੈਨ ਸ੍ਰੀ ਨੀਲੇਸ਼ ਵੇਦ, ਲੁਲੂ ਰਿਟੇਲ ਹੋਲਡਿੰਗਜ਼ ਪੀ.ਐਲ.ਸੀ. ਦੇ ਗਰੁੱਪ ਡਾਇਰੈਕਟਰ –ਗਲੋਬਲ ਆਪ੍ਰੇਸ਼ਨਜ਼ ਸ੍ਰੀ ਸਲੀਮ ਐਮ.ਏ. ਅਤੇ ਜੈਮਸ ਐਜੂਕੇਸ਼ਨ ਦੇ ਸੰਸਥਾਪਕ ਅਤੇ ਚੇਅਰਮੈਨ ਸ੍ਰੀ ਸੰਨੀ ਵਰਕੀ ਸ਼ਾਮਲ ਸਨ।
ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਮੁਕਾਬਲੇਬਾਜ਼ੀ ਅਤੇ ਨਿਵੇਸ਼ਕ-ਪੱਖੀ ਮਾਹੌਲ ਸਿਰਜਣਾ, ਉਦਯੋਗਿਕ ਵਿਕਾਸ ਨੂੰ ਤੇਜ਼ ਕਰਨਾ, ਕਾਰੋਬਾਰ ਕਰਨ ਦੀ ਸੌਖ ਨੂੰ ਹੁਲਾਰਾ ਦੇਣਾ ਅਤੇ ਰੋਜ਼ਗਾਰ ਪੈਦਾ ਕਰਨ ਵਾਲੇ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਵਿੱਚ 'ਇਨਵੈਸਟ ਪੰਜਾਬ' ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ, ਕਲੀਅਰੈਂਸ, ਜ਼ਮੀਨ ਸਬੰਧੀ ਸਹਾਇਤਾ ਅਤੇ ਪ੍ਰੋਜੈਕਟ ਨੂੰ ਸ਼ੁਰੂ ਤੋਂ ਅੰਤ ਤੱਕ ਪੂਰਾ ਸਹਿਯੋਗ ਦੇਣ ਲਈ ਸਿੰਗਲ-ਪੁਆਇੰਟ ਸੁਵਿਧਾ ਕੇਂਦਰ ਵਜੋਂ ਕੰਮ ਕਰ ਰਿਹਾ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨਿਵੇਸ਼ ਲਈ ਰਣਨੀਤਕ ਥਾਂ, ਸ਼ਾਨਦਾਰ ਕੁਨੈਕਟੀਵਿਟੀ, ਹੁਨਰਮੰਦ ਮਨੁੱਖੀ ਸ਼ਕਤੀ, ਮਜ਼ਬੂਤ ਉਦਯੋਗਿਕ ਆਧਾਰ, ਉੱਦਮੀ ਪ੍ਰਤਿਭਾ ਅਤੇ ਇੱਕ ਵੱਡੇ ਘਰੇਲੂ ਬਾਜ਼ਾਰ ਤੱਕ ਪਹੁੰਚ ਦੀ ਪੇਸ਼ਕਸ਼ ਕਰਦਾ ਹੈ ਅਤੇ ਉਨ੍ਹਾਂ ਨੇ ਯੂ.ਏ.ਈ. ਦੀਆਂ ਕੰਪਨੀਆਂ ਨੂੰ ਸੂਬੇ ਦੀਆਂ ਨਿਵੇਸ਼-ਅਨੁਕੂਲ ਨੀਤੀਆਂ ਅਤੇ ਗਤੀਸ਼ੀਲ ਵਪਾਰਕ ਈਕੋਸਿਸਟਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।
ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਫੂਡ ਪ੍ਰੋਸੈਸਿੰਗ ਅਤੇ ਖੇਤੀ-ਅਧਾਰਤ ਉਦਯੋਗਾਂ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਸਿੱਖਿਆ ਅਤੇ ਹੁਨਰ ਵਿਕਾਸ, ਮੈਨੂਫੈਕਚਰਿੰਗ, ਆਈ.ਟੀ., ਨਵਿਆਉਣਯੋਗ ਊਰਜਾ ਅਤੇ ਹੋਰ ਉੱਭਰ ਰਹੇ ਖੇਤਰਾਂ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਸਮਾਂਬੱਧ ਸਹੂਲਤਾਂ, ਸੁਚਾਰੂ ਪ੍ਰਵਾਨਗੀਆਂ, ਜਵਾਬਦੇਹ ਪ੍ਰਸ਼ਾਸਨ ਅਤੇ 'ਇਨਵੈਸਟ ਪੰਜਾਬ' ਰਾਹੀਂ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਏ.ਆਈ.ਐਮ. ਦੁਬਈ ਵਿਖੇ ਯੂ.ਏ.ਈ. ਵਿੱਚ ਭਾਰਤ ਦੇ ਦੂਤ ਸ੍ਰੀ ਦੀਪਕ ਮਿੱਤਲ, ਆਈ.ਐਫ.ਐਸ. ਨਾਲ ਵੀ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਹੁਨਰ ਵਿਕਾਸ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਵਿੱਚ ਸਹਿਯੋਗ ਲਈ ਖੇਤਰ-ਵਿਸ਼ੇਸ਼ ਮੌਕਿਆਂ ਦੀ ਪੜਚੋਲ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਸ੍ਰੀ ਅਰੋੜਾ ਨੇ ਉਜਾਗਰ ਕੀਤਾ ਕਿ ਪੰਜਾਬ ਨਿਵੇਸ਼ ਨੂੰ ਆਕਰਸ਼ਿਤ ਕਰਨ, ਉੱਦਮਤਾ ਨੂੰ ਉਤਸ਼ਾਹਿਤ ਕਰਨ, ਰੋਜ਼ਗਾਰ ਪੈਦਾ ਕਰਨ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲਾ ਉਦਯੋਗਿਕ ਈਕੋਸਿਸਟਮ ਸਥਾਪਤ ਕਰਨ ਲਈ ਵਧੇਰੇ ਲਾਭਕਾਰੀ ਪ੍ਰੋਤਸਾਹਨ ਪ੍ਰਦਾਨ ਕਰਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਏ.ਆਈ.ਐਮ. ਦੁਬਈ ਵਿੱਚ ਪੰਜਾਬ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਸ਼ਵ ਪੱਧਰੀ ਨਿਵੇਸ਼ਕਾਂ ਨੂੰ ਸੂਬੇ‘ਚ ਨਿਵੇਸ਼ ਲਈ ਆਕਰਸ਼ਿਤ ਕਰਨ ਅਤੇ ਪੰਜਾਬ ਦੀ ਨਵੀਂ ਨਿਵੇਸ਼ ਨੀਤੀ ਨਾਲ ਪੈਦਾ ਹੋਏ ਅਨੁਕੂਲ ਮੌਕਿਆਂ ਨੂੰ ਆਲਮੀ ਮੰਚ ਤੱਕ ਪ੍ਰਦਰਸ਼ਿਤ ਕਰਨ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ, "ਸਾਡਾ ਉਦੇਸ਼ ਸਿਰਫ਼ ਨਿਵੇਸ਼ ਲਿਆਉਣਾ ਹੀ ਨਹੀਂ ਹੈ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਸਥਾਪਤ ਕਰਨਾ ਹੈ ਜੋ ਰੁਜ਼ਗਾਰ ਪੈਦਾ ਕਰੇ, ਉਦਯੋਗ ਨੂੰ ਮਜ਼ਬੂਤ ਕਰੇ ਅਤੇ ਪੰਜਾਬ ਦੇ ਆਰਥਿਕ ਵਿਕਾਸ ‘ਚ ਤੇਜ਼ੀ ਲਿਆਵੇ।"
ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਦੇ ਵਫ਼ਦ ਵਿੱਚ ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਅਮਿਤ ਢਾਕਾ, ਡਾਇਰੈਕਟਰ ਉਦਯੋਗ ਅਤੇ ਵਣਜ ਸ੍ਰੀ ਜਸਪ੍ਰੀਤ ਸਿੰਘ ਅਤੇ ਐਮ.ਡੀ. ਪੰਜਾਬ ਵਿੱਤ ਨਿਗਮ ਮਿਸ ਸੇਨੂ ਦੁੱਗਲ ਸ਼ਾਮਲ ਹਨ। ਇਹ ਵਫ਼ਦ ਠੋਸ ਨਿਵੇਸ਼ ਤਜਵੀਜ਼ਾਂ ਦੀ ਪਛਾਣ ਅਤੇ ਸੂਬੇ ਨਾਲ ਭਾਈਵਾਲੀ ਨੂੰ ਸੁਖਾਲਾ ਬਣਾਉਣ ਲਈ ਆਲਮੀ ਅਤੇ ਯੂ.ਏ.ਈ. ਅਧਾਰਤ ਨਿਵੇਸ਼ਕਾਂ ਅਤੇ ਵਪਾਰਕ ਘਰਾਣਿਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।
 * ਫੋਟੋ ਕੈਪਸ਼ਨ:
ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦੁਬਈ ਵਿੱਚ ਭਾਰਤ ਦੇ ਕੌਂਸਲ ਜਨਰਲ ਡਾ. ਏਮਾਦੀ ਵਿਸ਼ਨੂੰ ਵਰਧਨ ਰੈੱਡੀ ਵੱਲੋਂ ਯੂ.ਏ.ਈ. ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਨਾਸ਼ਤੇ ‘ਤੇ ਹੋਈ ਮੀਟਿੰਗ ਦੌਰਾਨ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ।
 * ਫੋਟੋ ਕੈਪਸ਼ਨ:
 ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਦੁਬਈ ਵਿਖੇ ਯੂ.ਏ.ਈ. ਵਿੱਚ ਭਾਰਤ ਦੇ ਦੂਤ ਸ੍ਰੀ ਦੀਪਕ ਮਿੱਤਲ, ਆਈ.ਐਫ.ਐਸ. ਨਾਲ ਹੁਨਰ ਵਿਕਾਸ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਵਿੱਚ ਖੇਤਰ-ਵਿਸ਼ੇਸ਼ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਦੇ ਹੋਏ।

invest-in-the-best-aman-arora-holds-back-to-back-meets-with-uae-business-titans-to-bring-investment-to-punjab


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB