‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸਿ਼ਆਂ ਵਿਰੁੱਧ ਜੰਗ “ਯੁੱਧ ਨਸਿ਼ਆਂ ਵਿਰੁੱਧ” ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 248 ਥਾਵਾਂ `ਤੇ ਛਾਪੇਮਾਰੀ ਕੀਤੀ ,ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 11 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ 234 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,500 ਹੋ ਗਈ ਹੈ।
ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 338 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23,220 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ।ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
59 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 248 ਥਾਵਾਂ ਤੇ ਛਾਪੇਮਾਰੀਆਂ ਕੀਤੀਆਂ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 254 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ਹੈ।
ਰਾਜ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ‘ਨਸ਼ਾ ਮੁਕਤੀ` ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
-war-on-drugs-punjab-police-arrests-11-drug-peddlers-with-4-2-kg-heroin-on-234th-day
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)