— 2000 ਤੋਂ ਵੱਧ ਪੁਲਿਸ ਟੀਮਾਂ ਨੇ ਵਿਦੇਸ਼-ਅਧਾਰਤ 60 ਗੈਂਗ" />

-gangstran-te-vaar-over-1-300-aides-abettors-of-foreign-based-gangsters-rounded-up-on-day-one-of-operation-prahaar-

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਹਿਰਾਸਤ ‘ਚ ਲਏ

Jan20,2026 | Narinder Kumar | Chandigarh

— 2000 ਤੋਂ ਵੱਧ ਪੁਲਿਸ ਟੀਮਾਂ ਨੇ ਵਿਦੇਸ਼-ਅਧਾਰਤ 60 ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ
— ਲੋਕ ਗੈਂਗਸਟਰਾਂ-ਸਬੰਧੀ ਜਾਣਕਾਰੀ ਨੂੰ ਗੁਪਤ ਰੂਪ ਵਿੱਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਕਰ ਸਕਦੇ ਹਨ ਰਿਪੋਰਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ "ਗੈਂਗਸਟਰਾਂ ਤੇ ਵਾਰ" ਮੁਹਿੰਮ ਵਿੱਢਣ ਦੇ ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਅੱਜ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪਡ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।
ਗੈਂਗਸਟਰਾਂ ਵਿਰੁੱਧ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਭਰ ਵਿੱਚ "ਆਪ੍ਰੇਸ਼ਨ ਪ੍ਰਹਾਰ" ਅਧੀਨ 72 ਘੰਟਿਆਂ ਦੀ ਵਿਆਪਕ ਕਾਰਵਾਈ ਪਹਿਲਾਂ ਹੀ ਜਾਰੀ ਹੈ।
ਆਪ੍ਰੇਸ਼ਨ ਦੇ ਪੈਮਾਨੇ ਬਾਰੇ ਗੱਲ ਕਰਦਿਆਂ ਡੀਜੀਪੀ ਨੇ ਦੱਸਿਆ ਕਿ "ਆਪ੍ਰੇਸ਼ਨ ਪ੍ਰਹਾਰ" ਦੇ ਹਿੱਸੇ ਵਜੋਂ 12,000 ਪੁਲਿਸ ਕਰਮੀਆਂ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਵਿਦੇਸ਼-ਅਧਾਰਤ 60 ਗੈਂਗਸਟਰਾਂ ਦੇ ਸਹਿਯੋਗੀਆਂ/ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ਼ਡ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਰਾਜ ਭਰ ਵਿੱਚ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1314 ਸਹਿਯੋਗੀਆਂ/ਸਾਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਨਾਗਰਿਕਾਂ ਨੂੰ ਸੰਗਠਿਤ ਅਪਰਾਧ ਵਿਰੁੱਧ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਦੇ ਸਕਦੇ ਹਨ।

-gangstran-te-vaar-over-1-300-aides-abettors-of-foreign-based-gangsters-rounded-up-on-day-one-of-operation-prahaar-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB