*— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ-ਅਧਾਰਤ ਤਸਕਰ ਨਾਲ ਜੁੜੇ ਹੋਏ ਸਨ: ਡ" />

four-people-associated-with-cross-border-drug-smuggling-module-arrested-with-5-kg-heroin-in-amritsar

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

Feb4,2026 | Abhi | Amritsar


*— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ-ਅਧਾਰਤ ਤਸਕਰ ਨਾਲ ਜੁੜੇ ਹੋਏ ਸਨ: ਡੀਜੀਪੀ ਗੌਰਵ ਯਾਦਵ*

*— ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਚੈਨ ਸਿੰਘ ਉਰਫ਼ ਮਨੀ, ਨਵਦੀਪ ਸਿੰਘ, ਸੁਖਪਾਲ ਸਿੰਘ ਅਤੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਇਹ ਸਾਰੇ ਵਾਸੀ ਪਿੰਡ ਦਾਓਕੇ, ਅੰਮ੍ਰਿਤਸਰ ਦੇ ਹਨ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਸਪਲੈਂਡਰ ਮੋਟਰਸਾਈਕਲਾਂ (ਰਜਿਸਟ੍ਰੇਸ਼ਨ ਨੰਬਰ ਪੀਬੀ02ਈਯੂ7751 ਅਤੇ ਪੀਬੀ02ਡੀਵਾਈ9343 ਵਾਲੇ), ਜੋ ਨਸ਼ਿਆਂ ਦੀ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਹੋਏ ਸਨ, ਜੋ ਆਪਣੇ ਪਿੰਡ ਦਾਓਕੇ ਦੇ ਆਲੇ-ਦੁਆਲੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਹੈਰੋਇਨ ਦੀ ਖੇਪ ਪਹੁੰਚਾ ਰਹੇ ਸਨ ਤਾਂ ਜੋ ਸੂਬੇ ਵਿੱਚ ਅੱਗੇ ਇਸ ਦੀ ਸਪਲਾਈ ਕੀਤੀ ਜਾ ਸਕੇ।

ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਇੱਕ ਖਾਸ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਖਚੈਨ ਸਿੰਘ ਉਰਫ਼ ਮਨੀ ਆਪਣੇ ਸਾਥੀਆਂ ਦੀ ਮਦਦ ਨਾਲ ਸੂਬੇ ਵਿੱਚ ਨਸ਼ਾ ਤਸਕਰੀ ਦਾ ਮਾਡਿਊਲ ਚਲਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਾਲ ਹੀ ਵਿੱਚ ਡਰੋਨ ਜ਼ਰੀਏ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਵੱਡੀ ਖੇਪ ਮਿਲੀ ਹੈ, ਜਿਸ ਨੂੰ ਉਹਨਾਂ ਨੇ ਅੰਮ੍ਰਿਤਸਰ ਦੇ ਪਿੰਡ ਕਾਲਾ ਘਨੂਪੁਰ ਦੇ ਨੇੜੇ ਸਦਾ ਪਿੰਡ ਵਿਖੇ ਦੂਜੀਆਂ ਪਾਰਟੀਆਂ ਨੂੰ ਪਹੁੰਚਾਉਣ ਜਾਣਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸਦਾ ਪਿੰਡ ਅੰਮ੍ਰਿਤਸਰ ਨੇੜੇ ਬਾਈਪਾਸ ਰੋਡ 'ਤੇ ਨਾਕਾ ਲਗਾਇਆ ਅਤੇ ਚਾਰਾਂ ਸ਼ੱਕੀਆਂ ਨੂੰ ਰੋਕ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਦੇ ਤਹਿਤ ਐਫਆਈਆਰ ਨੰਬਰ 5 ਮਿਤੀ 04-02-2026 ਨੂੰ ਦਰਜ ਕੀਤਾ ਗਿਆ ਹੈ।

four-people-associated-with-cross-border-drug-smuggling-module-arrested-with-5-kg-heroin-in-amritsar



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB