—ਭਾਰਤ ਵਿੱਚ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡ" />

up-resident-among-two-linked-to-organised-narcotics-network-held-in-gurdaspur-11kg-heroin-5-7l-drug-money-recovered

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Feb7,2026 | Narinder Kumar | Chandigarh/gurdaspur

—ਭਾਰਤ ਵਿੱਚ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
— ਹੋਰ ਜਾਂਚ ਜਾਰੀ ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਵਿੱਚ ਮੁਜ਼ੱਫ਼ਰਨਗਰ ਦੇ ਕਾਸਿਮਪੁਰ ਦੇ ਰਹਿਣ ਵਾਲੇ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰ.ਜੇ. 45 ਸੀਆਰ 2918) ਅਤੇ ਹੁੰਡਈ ਵਰਨਾ ਕਾਰ (ਸੀਐਚ01ਏ.ਜੈਡ.0888) ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਭਾਰਤ ਵਿੱਚ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਪਹਿਲੇ ਕੇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਦੋਸ਼ੀ ਹਰਸ਼ਦੀਪ ਹਰਸ਼ ਨੂੰ ਗੁਰਦਾਸਪੁਰ ਦੇ ਪਿੰਡ ਚਿੱਟੀ ਨੇੜਿਓਂ 8 ਕਿਲੋ ਹੈਰੋਇਨ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਆਪਣੀ ਵਰਨਾ ਕਾਰ ਵਿੱਚ ਹੈਰੋਇਨ ਦੀ ਖੇਪ ਡਿਲੀਵਰੀ ਕਰਨ ਜਾ ਰਿਹਾ ਸੀ।
ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਇੱਕ ਹੋਰ ਕਾਰਵਾਈ ਵਿੱਚ, ਦੋਸ਼ੀ ਮੁਹੰਮਦ ਵਸੀਮ ਨੂੰ ਦੀਨਾ ਨਗਰ ਵਿੱਚ ਪਨਿਆਰ ਸ਼ੂਗਰ ਮਿੱਲ ਨੇੜੇ ਨਾਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸਦੀ ਹੌਂਡਾ ਸਿਟੀ ਕਾਰ ਦੀ ਤਲਾਸ਼ੀ ਦੌਰਾਨ, ਛੇ ਪੈਕੇਟਾਂ ਵਿੱਚ ਪੈਕ ਕੀਤੀ ਹੈਰੋਇਨ, ਜਿਸ ਦਾ ਵਜ਼ਨ 3 ਕਿਲੋ ਸੀ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ - ਐਫ.ਆਈ.ਆਰ. ਨੰਬਰ 32 ਮਿਤੀ 7 ਫਰਵਰੀ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੀਨਾਨਗਰ ਵਿਖੇ ਅਤੇ ਐਫ.ਆਈ.ਆਰ. ਨੰਬਰ 11 ਮਿਤੀ 7 ਫਰਵਰੀ, 2026 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੋਰੰਗਲਾ ਵਿਖੇ ਦਰਜ ਕੀਤੇ ਗਏ ਹਨ।

up-resident-among-two-linked-to-organised-narcotics-network-held-in-gurdaspur-11kg-heroin-5-7l-drug-money-recovered



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB