ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 07.02.2026 ਤੋਂ 13.02.2026 ਤਕ ਡਰੱਗ ਦੇ 35 ਮੁਕੱਦਮੇ ਦਰਜ ਕਰ ਕੇ 50 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 212 ਗ੍ਰਾਮ ਹੈਰੋਇਨ, 60 ਗ੍ਰਾਮ ਅਫੀਮ, 22 ਕਿੱਲੋ ਭੁੱਕੀ ਚੂਰਾ ਪੋਸਤ, 10 ਗ੍ਰਾਮ ਨਸ਼ੀਲਾ ਪਾਊਡਰ, 11 ਕਿੱਲੋ 60 ਗ੍ਰਾਮ ਹਰੇ ਪੌਦੇ ਪੋਸਤ ਅਤੇ 813 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈ ਗਈਆਂ।
ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 04 ਮੁਕੱਦਮੇ ਦਰਜ ਕਰ ਕੇ 05 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 35.250 ਲੀਟਰ ਸ਼ਰਾਬ ਠੇਕਾ ਦੇਸੀ ਅਤੇ 09 ਲੀਟਰ ਸ਼ਰਾਬ ਨਜਾਇਜ਼ ਬ੍ਰਾਮਦ ਕਰਵਾਈ ਗਈ।
ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰ ਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ 01 ਪਿਸਟਲ, 01 ਰਿਵਾਲਵਰ ਅਤੇ 02 ਕਾਰਤੂਸ ਬ੍ਰਾਮਦ ਕਰਵਾਏ ਗਏ। ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰ ਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ 3100/- ਰੁਪਏ ਬ੍ਰਾਮਦ ਕਰਵਾਏ ਗਏ। ਇਸ ਅਰਸੇ ਦੌਰਾਨ 03 ਪੀ.ਓਜ਼ (ਭਗੌੜੇ) ਵੀ ਗ੍ਰਿਫਤਾਰ ਕੀਤੇ ਗਏ।
ਥਾਣਾ ਲਹਿਰਾ ਅਤੇ ਭਵਾਨੀਗੜ੍ਹ ਦੇ ਏਰੀਆ ਵਿੱਚ ਲੜਾਈ ਝਗੜੇ/ਚੋਰੀਆਂ ਕਰਨ ਵਾਲੇ 06 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋਂ 08 ਕਿੱਲੋ ਤਾਂਬਾ ਤਾਰ ਸਮੇਤ ਮੋਟਰ ਸਟਾਟਰ, 01 ਟੂਲ ਕਿੱਟ, 01 ਟਰੈਕਟਰ ਮਾਰਕਾ ਸਮੇਤ ਸੁਪਰਸੀਡਰ, 01 ਤਲਵਾਰ ਅਤੇ 01 ਸਕੂਟਰੀ ਬ੍ਰਾਮਦ ਕਰਵਾਈ ਗਈ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 42 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB