ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜ" />

vigilance-bureau-arrested-shankar-singh-for-getting-a-job-of-counsellor-on-the-basis-of-a-fake-degree-certificate

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Feb26,2026 | Narinder Kumar | Chandigarh

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ 'ਤੇ ਕਾਊਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਕਾਊਂਸਲਰ ਸ਼ੰਕਰ ਸਿੰਘ, ਵਾਸੀ ਪਿੰਡ ਭੂੰਦੜ ਭੈਣੀ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਰੁੱਧ ਕਾਰਵਾਈ ਕੀਤੀ ਗਈ । ਸਾਲ 2023 ਵਿੱਚ ਇੱਕ ਨਿੱਜੀ ਕੰਪਨੀ ਇਨੋਵਿਜ਼ਨ ਲਿਮਟਿਡ ਰਾਹੀਂ ਆਊਟਸੋਰਸਿੰਗ ਤੇ ਭਰਤੀ ਕੀਤੇ ਗਏ ਕੌਂਸਲਰਾਂ ਅਤੇ ਕੰਪਿਊਟਰ ਆਪਰੇਟਰਾਂ ਦੀਆਂ ਡਿਗਰੀਆਂ/ਸਰਟੀਫਿਕੇਟਾਂ ਦੀ ਸਿਵਲ ਸਰਜਨ, ਮਾਨਸਾ ਦੇ ਦਫ਼ਤਰ ਦੁਆਰਾ ਤਸਦੀਕ ਕਰਵਾਈ ਗਈ ਅਤੇ ਇਹ ਪਾਇਆ ਗਿਆ ਕਿ ਉਕਤ ਨੇ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ 'ਤੇ ਨੌਕਰੀ ਪ੍ਰਾਪਤ ਕੀਤੀ ਸੀ।
ਉਸ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

vigilance-bureau-arrested-shankar-singh-for-getting-a-job-of-counsellor-on-the-basis-of-a-fake-degree-certificate



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB