ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.49 ਲੱਖ ਰੁਪਏ ਦੀ ਨਕਦੀ, 500 ਅਮਰੀਕੀ ਡਾਲਰ, 29 ਮੋਬਾਈਲ ਫੋਨ, ਇੱਕ ਲੈਪਟਾਪ, ਇੱਕ ਡੌਂਗਲ, ਇੱਕ ਟੈਬਲੇਟ ਅਤੇ ਮੋਬਾਈਲ ਫੋਨਾਂ ਦੇ 38 ਖਾਲੀ ਡੱਬੇ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਨੇ ਇੰਸਟਾਗ੍ਰਾਮ ਅਤੇ ਵਟਸਐਪ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਔਰਤਾਂ ਬਣਕੇ ਫਰਜ਼ੀ ਪ੍ਰੋਫਾਈਲ ਬਣਾਏ ਹੋਏ ਸਨ ਅਤੇ ਇਹਨਾਂ ਰਾਹੀਂ ਆਪਣੇ ਟਾਰਗੇਟ ਨਾਲ ਸੰਪਰਕ ਕਰਦੇ ਸਨ। ਉਨ੍ਹਾਂ ਦੱਸਿਆ, "ਦੋਸ਼ੀ ਆਪਣੇ ਟਾਰਗੇਟ, ਖਾਸ ਕਰਕੇ ਔਰਤਾਂ ਦਾ ਵਿਸ਼ਵਾਸ ਜਿੱਤਣ ਕਰਨ ਲਈ ਔਰਤਾਂ ਵਰਗੀ ਆਵਾਜ਼ ਕੱਢਣ ਵਾਸਤੇ ਆਵਾਜ਼ ਬਦਲਣ ਵਾਲੇ ਸਾਫਟਵੇਅਰ ਦੀ ਵਰਤੋਂ ਕਰਦੇ ਸਨ। ਫਿਰ ਉਹ ਪੀੜਤਾਂ ਦੇ ਏਆਈ ਦੁਆਰਾ ਤਿਆਰ ਕੀਤੇ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲਦੇ ਸਨ।"
ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਇੱਕ ਪੀੜਤ ਦੇ ਪਿਤਾ ਦੀ ਸ਼ਿਕਾਇਤ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਪੀੜਤ ਨਾਲ ਸਾਲ 2023 ਅਤੇ 2025 ਦੇ ਵਿਚਕਾਰ ਉਸ ਸਮੇਂ 3.10 ਲੱਖ ਰੁਪਏ ਦੀ ਠੱਗੀ ਮਾਰੀ ਗਈ ਸੀ, ਜਦੋਂ ਉਹ ਕੈਨੇਡਾ ਵਿੱਚ ਰਹਿ ਰਹੀ ਸੀ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਪੀ ਜਸਪਿੰਦਰ ਸਿੰਘ ਦੀ ਨਿਗਰਾਨੀ ਹੇਠ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਐਸਐਚਓ ਅਮਨਦੀਪ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਗਨਾ ਆਕਾਸ਼ ਭਾਰਗਵ ਨੇ ਦੋ ਸਾਲ ਪਹਿਲਾਂ ਇਹ ਢੰਗ-ਤਰੀਕਾ ਤਿਆਰ ਕੀਤਾ ਸੀ ਜਿਸ ਰਾਹੀਂ ਉਹ ਨਕਲੀ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀ ਵਰਤੋਂ ਕਰਕੇ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਸਨ ਅਤੇ ਨਕਲੀ ਧਾਰਮਿਕ ਗੁਰੂ ਜਾਂ ਜੋਤਸ਼ੀ ਬਣ ਕੇ ਉਨ੍ਹਾਂ ਨਾਲ ਧੋਖਾ ਕਰ ਰਹੇ ਸਨ। ਪੁੱਛਗਿੱਛ ਦੌਰਾਨ, ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਇਸ ਢੰਗ ਦੀ ਵਰਤੋਂ ਕਰਕੇ ਲਗਭਗ 40 ਲੱਖ ਰੁਪਏ ਠੱਗੇ ਹਨ।
ਉਨ੍ਹਾਂ ਕਿਹਾ ਕਿ ਮਾਮਲਿਆਂ ਵਿੱਚ ਸ਼ਾਮਲ ਹੋਰ ਵਿਅਕਤੀਆਂ ਅਤੇ ਸਾਈਬਰ ਧੋਖਾਧੜੀ ਦਾ ਸ਼ਿਕਾਰ ਬਣੇ ਹੋਰ ਪੀੜਤਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਇਸ ਸਬੰਧੀ, ਐਫਆਈਆਰ ਨੰਬਰ 14 ਮਿਤੀ 08.08.2025 ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 308(2) ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 67 ਤਹਿਤ ਥਾਣਾ ਸਟੇਟ ਸਾਈਬਰ ਕ੍ਰਾਈਮ, ਮੋਹਾਲੀ ਵਿਖੇ ਦਰਜ ਕੀਤੀ ਗਈ ਹੈ।
*ਬਾਕਸ: ਐਡਵਾਈਜ਼ਰੀ*
ਵਿਸ਼ੇਸ਼ ਡੀਜੀਪੀ ਵੀ. ਨੀਰਜਾ ਨੇ ਸਲਾਹ ਦਿੱਤੀ ਕਿ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ, ਖਾਸ ਕਰਕੇ ਔਰਤਾਂ, ਜੋਤਸ਼ੀਆਂ ਅਤੇ ਹੋਰ ਅਜਿਹੇ ਵਿਅਕਤੀਆਂ ਤੋਂ ਸਾਵਧਾਨ ਰਹਿਣਾ ਜੋ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਦਭਾਵਨਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਨਿੱਜੀ ਵੇਰਵੇ ਅਤੇ ਜਾਣਕਾਰੀ ਕਿਸੇ ਵੀ ਕੀਮਤ 'ਤੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਾਂਝੀ ਨਹੀਂ ਕੀਤੀ ਜਾਣੀ ਚਾਹੀਦੀ ਕਿਉਂਕਿ ਇਸ ਦੀ ਦੁਰਵਰਤੋਂ ਹੋ ਸਕਦੀ ਹੈ।
ਜੇਕਰ ਕੋਈ ਵਿਅਕਤੀ ਫੋਟੋਆਂ ਅਤੇ ਵੀਡੀਓਜ਼ ਸਮੇਤ ਸਾਂਝੀ ਕੀਤੀ ਗਈ ਜਾਣਕਾਰੀ ਦੀ ਦੁਰਵਰਤੋਂ ਕਰਨ ਦੀ ਧਮਕੀ ਦਿੰਦਾ ਹੈ ਤਾਂ ਪੀੜਤ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਤੁਰੰਤ ਸਾਈਬਰ ਹੈਲਪਲਾਈਨ ਨੰਬਰ 1930 'ਤੇ ਕਾਲ ਜਾਂ
cybercrime.gov.in'ਤੇ ਆਨਲਾਈਨ ਸ਼ਿਕਾਇਤ ਦਰਜ ਕਰਨੀ ਚਾਹੀਦੀ ਹੈ। ਕਦੇ ਵੀ ਸੋਸ਼ਲ ਮੀਡੀਆ 'ਤੇ ਕਿਸੇ ਨੂੰ ਵੀ ਪੈਸੇ ਟ੍ਰਾਂਸਫਰ ਨਹੀਂ ਕਰਨੇ ਚਾਹੀਦੇ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB