Punjab-Dgp-Gaurav-Yadav

ਪੰਜਾਬ ਪੁਲਿਸ ਵੱਲੋਂ ਬਠਿੰਡਾ ਰੇਂਜ ਵਿੱਚ ਚਲਾਇਆ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ 

Jul25,2023 | Narinder Kumar | Bathinda

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।  ਨਸ਼ਾ ਤਸਕਰੀ, ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਇਹ ਅਭਿਆਨ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ। ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 33 ਐਫਆਈਆਰ ਦਰਜ ਕਰਨ ਤੋਂ ਬਾਅਦ 41 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਾਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ। ਇਸ ਅਪ੍ਰੇਸ਼ਨ ਵਿੱਚ ਏਡੀਜੀਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਬਠਿੰਡਾ ਅਤੇ ਮਾਨਸਾ ਦੋਵਾਂ ਜ਼ਿਲ੍ਹਿਆਂ ਵਿੱਚ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ। ✅33 ਐਫਆਈਆਰ ਦਰਜ ਕਰਕੇ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫ਼ਤਾਰ।  ✅ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਾਜਾਇਜ਼ ਸ਼ਰਾਬ ਅਤੇ 8 ਮੋਬਾਈਲ ਫੋਨ ਬਰਾਮਦ ਕੀਤੇ।

Punjab-Dgp-Gaurav-Yadav


pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB