ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁ" />

-vigilance-bureau-nabs-bdpo-red-handed-accepting-bribe-of-rs-15-000-

*ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ*

May6,2026 | Vazul Galhotra | Chandigarh

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਿੰਡ ਸੋਹੀਆਂ ਵਿਖੇ ਮਤਾ ਪਾਸ ਕਰਕੇ ਗਲੀ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਡ੍ਰੇਨ ਦਾ ਕੰਮ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਬਲਾਕ ਮਲੌਦ ਦੀ ਬੀ.ਡੀ.ਪੀ.ਓ. ਸੁਖਜੀਤ ਕੌਰ ਕੋਲ ਪਹੁੰਚ ਕੀਤੀ , ਪਰ ਬਿੱਲ ਪਾਸ ਕਰਨ ਦੀ ਬਜਾਏ ਉਸਨੇ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੂੰ ਮਜਬੂਰ ਹੋ ਕੇ ਮੁਲਜ਼ਮ ਅਧਿਕਾਰੀ ਨੂੰ ਮੌਕੇ ’ਤੇ ਹੀ 5,000 ਰੁਪਏ ਰਿਸ਼ਵਤ ਵਜੋਂ ਦੇਣੇ ਪਏ ਅਤੇ ਬੀਡੀਪੀਓ ਨੇ ਉਸਨੂੰ ਬਕਾਇਆ ਰਹਿੰਦੇ 10,000 ਰੁਪਏ ਵੀ ਜਲਦ ਚੁਕਾਉਣ ਲਈ ਤਾਕੀਦ ਕੀਤੀ ।
ਇਸ ਤੋਂ ਇਲਾਵਾ, ਉਸਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਲੁਧਿਆਣਾ ਦੁਆਰਾ ਬੀਡੀਪੀਓ ਮਲੌਦ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਕਿ ਪਿੰਡ ਸੋਹੀਆਂ ਵਿੱਚ ਖੇਡ ਮੈਦਾਨ ਦਾ ਉਦਘਾਟਨ ਕੀਤਾ ਜਾਣਾ ਹੈ, ਇਸ ਲਈ 2 ਦਿਨਾਂ ਦੇ ਅੰਦਰ ਗ੍ਰਾਮ ਪੰਚਾਇਤ ਵੱਲੋਂ ਆਪਣੇ ਪੱਧਰ ’ਤੇ ਜ਼ਮੀਨ ਨੂੰ ਪੱਧਰਾ ਕਰਾਇਆ ਜਾਵੇ। ਇਸ ਸਬੰਧ ਵਿੱਚ ਗ੍ਰਾਮ ਪੰਚਾਇਤ ਸੋਹੀਆਂ ਨੇ ਆਪਣੇ ਖਰਚੇ ’ਤੇ ਖੇਡ ਦੇ ਮੈਦਾਨ ਨੂੰ ਪੱਧਰਾ ਕਰਵਾਇਆ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੋਸ਼ੀ ਬੀਡੀਪੀਓ ਸੁਖਜੀਤ ਕੌਰ ਨੂੰ ਮਿਲਿਆ ਅਤੇ ਖੇਡ ਦੇ ਮੈਦਾਨ ਨੂੰ ਪੱਧਰਾ ਕਰਨ ਅਤੇ ਜ਼ਮੀਨ ਵਿੱਚ ਘਾਹ/ਝਾੜੀਆਂ ਲਗਾਉਣ ਲਈ ਬਿੱਲ ਪਾਸ ਕਰਵਾਉਣ ਬਾਰੇ ਗੱਲ ਕੀਤੀ, ਫਿਰ ਦੋਸ਼ੀ ਬੀਡੀਪੀਓ ਨੇ ਜ਼ਮੀਨ ਨੂੰ ਪੱਧਰਾ ਕਰਨ ਅਤੇ ਜ਼ਮੀਨ ਵਿੱਚ ਘਾਹ/ਬੂਟੇ ਲਗਾਉਣ ਲਈ ਬਿੱਲ ਪਾਸ ਕਰਨ ਲਈ 15000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਸੰਦਰਭ ਵਿੱਚ, ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕੀਤੀ ਸੀ।
ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

-vigilance-bureau-nabs-bdpo-red-handed-accepting-bribe-of-rs-15-000-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB