*— ਪੁਲਿਸ ਟੀਮਾਂ ਨੇ 119 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 7 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 468ਵੇਂ ਦਿਨ 74 ਨਸ਼ਾ ਤਸਕਰ ਗ੍ਰਿਫ਼ਤਾਰ*
ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 143ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
143ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,381 ਹੋ ਗਈਆਂ।
ਇਸ ਤੋਂ ਇਲਾਵਾ 119 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 7 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 466ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 208 ਗ੍ਰਾਮ ਹੈਰੋਇਨ, 150 ਕਿਲੋ ਭੁੱਕੀ, 1119 ਨਸ਼ੀਲੀਆਂ ਗੋਲੀਆਂ ਅਤੇ 2.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 468 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,933 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
143rd-day-of-war-on-gangsters-punjab-police-raids-571-places-358-arrested
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)