ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਜੰਡੌਰ (ਹਸ਼ਿਆਰਪੁਰ), ਰਵੀ ਕੁਮਾਰ ਵਾਸੀ ਕਿਰਪਾਲ ਕਲੋਨੀ,ਦਸੂਹਾ (ਹਸ਼ਿਆਰਪੁਰ) ਅਤੇ ਵਿਸ਼ਾਲ ਸਿੰਘ ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਵਰਨਾ ਕਾਰ (ਪੀਬੀ10-ਜੀਐਸ-7779) , ਜੋ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ।
ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ 13 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰਲੇ ਤਸਕਰ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਸਨ ਅਤੇ ਵੱਖ-ਵੱਖ ਟਿਕਾਣਿਆਂ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਡਿਲੀਵਰ ਕਰ ਰਹੇ ਸਨ।
ਅਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਨੇ ਹੈਰੋਇਨ ਦੇ ਵੱਡੇ ਸੌਦੇ ਲਈ ਅੰਮ੍ਰਿਤਸਰ ਦੇ ਪਿੰਡ ਗਿੱਲ ਵਿਖੇ ਮਹਿਤਾ ਰੋਡ ’ਤੇ ਆਪਣੇ ਸਾਥੀ ਵਿਸ਼ਾਲ ਸਿੰਘ ਨੂੰ ਮਿਲਣਾ ਹੈ।
ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕੇ ਲਗਾਏ ਅਤੇ ਅੰਮ੍ਰਿਤਸਰ ਦੇ ਪਿੰਡ ਗਿੱਲ ਦੀ ਦਾਣਾ ਮੰਡੀ ਨੇੜਿਓਂ ਭੁਪਿੰਦਰ ਸਿੰਘ, ਰਵੀ ਕੁਮਾਰ ਅਤੇ ਵਿਸ਼ਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਵਿਸ਼ਾਲ ਸਿੰਘ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ, ਜਦ ਕਿ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਦੇ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ।
ਡੀਜੀਪੀ ਨੇ ਕਿਹਾ ਕਿ ਅਗਲੇ -ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB