ਗੈਂਗਸਟਰਾਂ 'ਤੇ ਵਾਰ ਦਾ 191ਵਾਂ ਦਿਨ: ਪੰਜਾਬ ਪੁਲਿਸ ਵੱਲੋਂ 611 ਥਾਈਂ ਛਾਪੇਮਾਰੀ; 310 ਕਾਬੂ
Jul30,2026
| Vazul Galhotra | Chandigarh
*— ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— "ਯੁੱਧ ਨਸ਼ਿਆਂ ਵਿਰੁੱਧ" ਦੇ 516ਵੇਂ ਦਿਨ 1.1 ਕਿਲੋਗ੍ਰਾਮ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ*
ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 191ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 611 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
191ਵੇਂ ਦਿਨ, ਪੁਲਿਸ ਟੀਮਾਂ ਨੇ 12 ਹਥਿਆਰਾਂ ਸਮੇਤ 310 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54,514 ਹੋ ਗਈਆਂ।
ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 5165ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 900 ਗ੍ਰਾਮ ਅਫੀਮ, 1747 ਨਸ਼ੀਲੀਆਂ ਗੋਲੀਆਂ ਅਤੇ 1300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 515 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,995 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
------------
Day-191-of-gangstran-te-vaar-punjab-police-conducts-611-raids-310-held