— ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦ" />

two-dubai-returnees-held-for-plotting-target-killing-2-pistols-recovered

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

Sep11,2026 | Vazul Galhotra | Chandigarh

— ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ

—ਮਾਮਲੇ ਦੀ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਸੁਖਮਿੰਦਰ ਮਾਨ

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਵਿਦੇਸ਼ ‘ਚ ਬੈਠੇ ਇੱਕ ਵਿਅਕਤੀ ਦੁਆਰਾ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉਸ ਦੇ ਦੋ ਕਾਰਕੁਨਾਂ ਨੂੰ ਦੋ ਆਧੁਨਿਕ .30 ਬੋਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।  
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਢਿੱਲੋਂ ਵਾਸੀ ਢਿਲਵਾਂ, ਬਟਾਲਾ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਬੱਲ, ਗੁਰਦਾਸਪੁਰ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਨੰਬਰ ਵਾਲਾ ਬ੍ਰੈਂਡ-ਨਿਊ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਸਥਿਤ ਇੱਕ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ, ਜੋ ਉਨ੍ਹਾਂ ਨੂੰ ਸੌਂਪੇ ਗਏ ਕੰਮ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਪਰਤੇ ਸਨ।
ਡੀਜੀਪੀ ਨੇ ਕਿਹਾ ਕਿ ਵਿਦੇਸ਼ ਅਧਾਰਤ ਹੈਂਡਲਰਾਂ ਨਾਲ ਸਬੰਧਤ ਹੋਰ ਕਾਰਕੁਨਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਪੁਖ਼ਤਾ ਸੂਹ ਮਿਲੀ ਸੀ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ, ਜਿਨ੍ਹਾਂ ਕੋਲ ਹਥਿਆਰ ਹਨ, ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਗੁਰਦਾਸਪੁਰ ਤੋਂ ਬਟਾਲਾ ਵੱਲ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਠਾਨਕੋਟ ਦੀਆਂ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ, ਜਿਸ ਦੇ ਨਤੀਜੇ ਵਜੋਂ ਦੋਵਾਂ ਸ਼ੱਕੀਆਂ— ਰਵਿੰਦਰ ਸਿੰਘ ਉਰਫ਼ ਢਿੱਲੋਂ ਅਤੇ ਜਸ਼ਨਪ੍ਰੀਤ ਸਿੰਘ ਨੂੰ ਗੁਰਦਾਸਪੁਰ ਦੇ ਬਾਹਰਵਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 57 ਮਿਤੀ 10.09.2026 ਦਰਜ ਕੀਤੀ ਗਈ ਹੈ।
---------

two-dubai-returnees-held-for-plotting-target-killing-2-pistols-recovered


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB