ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰ" />

vigilance-bureau-nabs-private-passport-agent-red-handed-accepting-bribe-of-rs-20-000-

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Sep25,2026 | Vazul Galhotra | Chandigarh

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸਦੀ ਪੁਲਿਸ ਵੈਰੀਫਿਕੇਸ਼ਨ ਅਜੇ ਮੁਕੰਮਲ ਨਹੀਂ ਹੋਈ। ਜਦੋਂ ਉਹ ਪਾਸਪੋਰਟ ਦਫ਼ਤਰ ਤੋਂ ਬਾਹਰ ਆਈ, ਤਾਂ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ, ਐਨ.ਪੀ. ਸਿੰਘ ਅਤੇ ਹਰਦੀਪ ਕੌਰ ਨੇ ਪਾਸਪੋਰਟ ਦਫ਼ਤਰ ਨੇੜੇ ਸਥਿਤ ਇੱਕ ਬੂਥ ਦੇ ਬਾਹਰ ਉਸ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪਾਸਪੋਰਟ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਤੋਂ ਬਿਨਾਂ ਜਲਦੀ ਪਾਸਪੋਰਟ ਜਾਰੀ ਕਰਵਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ।
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐਨ.ਪੀ. ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਤੋਂ ਇਲਾਵਾ, ਅਗਲੇਰੀ ਜਾਂਚ ਦੌਰਾਨ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਇਸ ਸਬੰਧੀ, ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
---------

vigilance-bureau-nabs-private-passport-agent-red-handed-accepting-bribe-of-rs-20-000-


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com