*— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖੇਤਰ ਵਿੱ" />

five-linked-to-drug-and-arms-supply-networks-held-with-13-pistols-3-2kg-heroin-in-amritsar

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

Sep30,2026 | Vazul Galhotra | Chandigarh

*— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖੇਤਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ*

*— ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ*

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 13 ਪਿਸਤੌਲਾਂ ਅਤੇ 3.267 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕ੍ਰਿਸ਼ ਗੋਲਡ (20) ਵਾਸੀ ਲੋਹਗੜ੍ਹ (ਅੰਮ੍ਰਿਤਸਰ); ਕੁਨਾਲ ਮਹਿਤਾ ਉਰਫ਼ ਕੰਨੂ (21) ਵਾਸੀ ਕਟੜਾ ਡੁੱਲੋ (ਅੰਮ੍ਰਿਤਸਰ);  ਰੌਬਿਨ (21) ਵਾਸੀ ਹਿੰਦੁਸਤਾਨ ਬਸਤੀ, ਅੰਮ੍ਰਿਤਸਰ;  ਜਸਕਰਨ ਸਿੰਘ ਉਰਫ਼ ਜੱਸ (36) ਵਾਸੀ ਭੂਟਾਨਪੁਰਾ (ਅੰਮ੍ਰਿਤਸਰ) ਅਤੇ ਜੋਬਨਪ੍ਰੀਤ ਸਿੰਘ ਉਰਫ਼ ਜੋਬਨ (22) ਵਾਸੀ ਪਿੰਡ ਨੌਸ਼ਹਿਰਾ ਢੱਲਾ (ਤਰਨ ਤਾਰਨ) ਵਜੋਂ ਹੋਈ ਹੈ। ਮੁਲਜ਼ਮ ਜਸਕਰਨ ਉਰਫ਼ ਜੱਸ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ, ਆਰਮਜ਼ ਐਕਟ ਤਹਿਤ ਪੰਜ ਅਪਰਾਧਿਕ ਮਾਮਲੇ ਦਰਜ ਹਨ।
ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਅੱਠ .30 ਬੋਰ ਪੀਐਕਸ-3, ਤਿੰਨ .30 ਬੋਰ, ਇੱਕ 9ਐਮਐਮ ਗਲਾਕ ਅਤੇ ਇੱਕ 9ਐਮਐਮ ਪਿਸਤੌਲ ਸਮੇਤ 22 ਜਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਕਾਰ ਜਿਸ ਦੀ ਵਰਤੋਂ ਉਹ ਤਸਕਰੀ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਸ ਖੇਤਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਸਮੇਤ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।
ਪਹਿਲੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਕ੍ਰਿਸ਼ ਗੋਲਡ ਅਤੇ ਕੁਨਾਲ ਮਹਿਤਾ ਉਰਫ਼ ਕੰਨੂ ਨੂੰ ਦੋ .30 ਬੋਰ ਦੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ, ਜਦਕਿ ਕੁਨਾਲ ਉਰਫ਼ ਕੰਨੂ ਵੱਲੋਂ ਪੁੱਛਗਿੱਛ ਦੌਰਾਨ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਤਿੰਨ ਹੋਰ ਪਿਸਤੌਲਾਂ ਸਮੇਤ 14 ਜ਼ਿੰਦਾ ਕਾਰਤੂਸ ਅਤੇ 1.227 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਪੁੱਛਗਿੱਛ ਦੌਰਾਨ ਸਿਵਲ ਲਾਈਨਜ਼ ਇਲਾਕੇ ਤੋਂ ਉਨ੍ਹਾਂ ਦੇ ਸਾਥੀ ਰੌਬਿਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
ਦੂਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇੱਕ ਕਾਰ ਨੂੰ ਰੋਕਿਆ ਅਤੇ 2.040 ਕਿਲੋ ਹੈਰੋਇਨ ਸਮੇਤ ਜਸਕਰਨ ਸਿੰਘ ਉਰਫ਼ ਜੱਸ ਨੂੰ ਕਾਬੂ ਕਰ ਲਿਆ।
ਤੀਜੇ ਆਪਰੇਸ਼ਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਜੋਬਨਪ੍ਰੀਤ ਸਿੰਘ ਉਰਫ਼ ਜੋਬਨ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ ਅੱਠ ਪੀਐਕਸ -3 ਪਿਸਤੌਲ ਅਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਇਸ ਸਬੰਧੀ, ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਹਨਾਂ ਵਿੱਚ ਪਹਿਲਾ ਮਾਮਲਾ ਐਫਆਈਆਰ ਨੰਬਰ 168, ਮਿਤੀ 25.09.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ  ਦੇ ਨਾਲ ਨਾਲ ਦੂਜਾ ਮਾਮਲਾ ਐਫਆਈਆਰ ਨੰਬਰ 228, ਮਿਤੀ 28.09.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਥਾਣਾ ਡੀ-ਡਿਵੀਜ਼ਨ ਵਿਖੇ ਅਤੇ ਤੀਜਾ ਮਾਮਲਾ ਐਫਆਈਆਰ ਨੰਬਰ 230, ਮਿਤੀ 29.09.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ।
-----------------

five-linked-to-drug-and-arms-supply-networks-held-with-13-pistols-3-2kg-heroin-in-amritsar


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com