two-day-long-caso-conducted-in-gurdaspur-and-batala-248-held-with-1-9kg-heroin

ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Nov24,2026 | Vazul Galhotra | Chandigarh

 *ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਵੀ ਪੜਾਅਵਾਰ ਢੰਗ ਨਾਲ ਜਾਰੀ ਰਹੇਗੀ ਵਿਸ਼ੇਸ਼ ਤਲਾਸ਼ੀ ਮੁਹਿੰਮ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ*

*ਯੁੱਧ ਨਸ਼ਿਆਂ ਵਿਰੁੱਧ ਦੇ 633ਵੇਂ ਦਿਨ 153 ਨਸ਼ਾ ਤਸਕਰ 14.3 ਕਿੱਲੋ ਹੈਰੋਇਨ ਨਾਲ ਗ੍ਰਿਫ਼ਤਾਰ*

*‘ਗੈਂਗਸਟਰਾਂ ’ਤੇ ਵਾਰ ’ ਮੁਹਿੰਮ ਦੇ 308ਵੇਂ ਦਿਨ 201 ਵਿਅਕਤੀ ਕਾਬੂ*

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ  ’ਤੇ ਸੂਬੇ ਵਿੱਚ ਸੁਚੱਜੀ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਗੁਰਦਾਸਪੁਰ ਅਤੇ ਬਟਾਲਾ ਜ਼ਿਲਿ੍ਹਆਂ ਵਿੱਚ ਦੋ-ਰੋਜ਼ਾ ਵਿਸ਼ੇਸ਼ ‘ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਐਤਵਾਰ ਅਤੇ ਸੋਮਵਾਰ ਨੂੰ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੂੰ ਰੋਕਣਾ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣਾ ਹੈ। ਸਬੰਧਤ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਦੋ ਦਿਨਾਂ ਤੱਕ ਚੱਲੀ ਇਸ ਵਿਸ਼ੇਸ਼ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 280 ਲੋੜੀਂਦੇ ਅਪਰਾਧੀਆਂ ਦੇ 53 ਸੰਵੇਦਨਸ਼ੀਲ ਟਿਕਾਣਿਆਂ ’ਤੇ ਛਾਪੇਮਾਰੀਆਂ ਕੀਤੀਆਂ ਅਤੇ 248 ਵਿਅਕਤੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕੀਤਾ। ਪੁਲਿਸ ਟੀਮਾਂ ਨੇ ਫੜੇ ਗਏ ਮੁਲਜ਼ਮਾਂ ਕੋਲੋਂ 1.9 ਕਿਲੋ ਹੈਰੋਇਨ, 1,500 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਹਨ।
ਵਿਸ਼ੇਸ਼ ਡੀਜੀਪੀ (ਕਾਨੂੰਨ ਤੇ ਵਿਵਸਥਾ) ਪ੍ਰਵੀਨ ਸਿਨਹਾ, ਜੋ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਪੂਰੇ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰ ਕੇ ਇਸਨੂੰ ਤਬਾਹ ਕਰਨਾ ਹੈ ਤਾਂ ਜੋ ਨੈਟਵਰਕ ਵਿੱਚ ਸ਼ਾਮਲ ਅਪਰਾਧੀਆਂ, ਉਨ੍ਹਾਂ ਦੇ ਸਾਥੀਆਂ, ਸਪਲਾਇਰਾਂ, ਨਸ਼ਾ ਖਰੀਦਣ ਵਾਲਿਆਂ, ਵਿੱਤੀ ਮਦਦਗਾਰਾਂ , ਸਹਾਇਤਾ ਦੇਣ ਵਾਲਿਆਂ, ਪਨਾਹ ਦੇਣ ਵਾਲਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਲੁਕਣਗਾਹਾਂ ਦਾ ਪਤਾ ਲਗਾ ਕੇ ਲੋੜੀਂਦੇ ਅਪਰਾਧੀਆਂ ਨੂੰ ਕਾਨੂੰਨ ਅਨੁਸਾਰ  ਗ੍ਰਿਫ਼ਤਾਰ ਕੀਤਾ ਜਾ ਸਕੇ ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ  ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਜਾਰੀ ਰਹਿਣਗੀਆਂ ਅਤੇ ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਪੜਾਅਵਾਰ ਢੰਗ ਨਾਲ ਚਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਹਰੇਕ ਜ਼ਿਲ੍ਹੇ ਨੂੰ ਵਾਧੂ ਫੋਰਸ ਮੁਹੱਈਆ ਕਰਵਾਈ ਜਾਵੇਗੀ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 633ਵੇਂ ਦਿਨ ਵੀ ਜਾਰੀ ਰੱਖਿਆ। ਅੱਜ 153 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 14.3 ਕਿਲੋ ਹੈਰੋਇਨ, 4.9 ਕਿਲੋ ਅਫੀਮ, 288 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਦੇ ਨਾਲ ਹੀ ਸਿਰਫ਼ 633 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 95059 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਉਪਾਵਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 47 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
’ਗੈਂਗਸਟਰਾਂ ’ਤੇ ਵਾਰ’  ਮੁਹਿੰਮ ਵੀ ਆਪਣੇ 308ਵੇਂ ਦਿਨ ਜਾਰੀ ਰਹੀ, ਜਿਸ ਦੌਰਾਨ ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਇੱਕ ਹਥਿਆਰ ਬਰਾਮਦ ਕੀਤਾ। ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 86259 ਹੋ ਗਈ ਹੈ। ਇਸ ਤੋਂ ਇਲਾਵਾ 238 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ, ਜਦਕਿ ਤਿੰਨ ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
--------

two-day-long-caso-conducted-in-gurdaspur-and-batala-248-held-with-1-9kg-heroin


Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com