ਸ਼ਨੀਵਾਰ ਨੂੰ ਜੀ ਆਰ ਪੀ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਰੇਲਵੇਸਟੇਸ਼ਨ 'ਤੇ ਗਸ਼ਤ ਦੌਰਾਨ ਦੋ ਸੋਨੇ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਟਾਟਾ ਮੁਰੀ ਐਕਸਪ੍ਰੈਸ ਗੱਡੀ ਰਾਹੀਂ ਲੁਧਿਆਣਾ ਰੇਲਵੇਸਟੇਸ਼ਨ 'ਤੇ ਉਤਰੇ ਸਨ। ਪੁਲਿਸ ਚੈਕਿੰਗ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਫੜੇ ਗਏ।ਨੌਜਵਾਨ ਕੋਲੋਂ ਬਰਾਮਦ ਹੋਏ ਬੈਗ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਸੋਨਾ ਬਰਾਮਦ ਹੋਇਆ।
ਨੌਜਵਾਨਾਂ ਕੋਲੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ ਹੋਇਆ ਹੈ। ਫੜੇ ਗਏ ਨੌਜਵਾਨਾਂ ਦੇ ਨਾਂ ਅਮਰਜੋਤ ਅਤੇ ਅਮਰੀਕ ਹਨ। ਇੰਸਪੈਕਟਰ ਜਤਿੰਦਰ ਸਿੰਘ
ਅਨੁਸਾਰ ਦੋਵਾਂ ਨੌਜਵਾਨਾਂ ਨੇ ਮੰਨਿਆ ਕਿ ਉਹ ਇਲਾਹਾਬਾਦ ਤੋਂ ਸੋਨਾ ਲਿਆ ਕੇ ਲੁਧਿਆਣਾ ਅਤੇ ਅੰਮ੍ਰਿਤਸਰ ਸਪਲਾਈ ਕਰਨ ਜਾ ਰਹੇ ਸਨ।
ਸੂਤਰਾਂ ਅਨੁਸਾਰ ਇਹ ਸੋਨਾ ਸਰਾਫਾ ਬਾਜ਼ਾਰ ਵਿੱਚ ਕਿਸੇ ਕਾਰੋਬਾਰੀ ਨੂੰ ਸਪਲਾਈ ਕੀਤਾ ਜਾਣਾ ਸੀ। ਪੁਲਿਸ ਦੋਵਾਂ ਨੌਜਵਾਨਾਂ ਦੇ ਪਿਛਲੇ ਰਿਕਾਰਡ ਦੀ ਵੀ
ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਉਨ੍ਹਾਂ ਤੋਂ ਪੁੱਛ ਗਿੱਛ ਕਰ ਰਹੀ ਹੈ ਜਿਨ੍ਹਾਂ ਨੂੰ ਇਹ ਸੋਨਾ ਡਿਲੀਵਰ ਕਰਨਾ ਸੀ। ਫਿਲਹਾਲ ਬਰਾਮਦ ਕੀਤੇ ਗਏ ਸੋਨੇ ਦੀ
ਕੀਮਤ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)