Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, DGP ਨੇ ਦਿੱਤੀ ਜਾਣਕਾਰੀ
ਪੰਜਾਬ ਪੁਲਿਸ ਵਲੋਂ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਗ੍ਰਿਫਤਾਰ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਦੀ ਗਿ੍ਫ਼ਤਾਰੀ ਅਤੇ ਬਾਕੀ ਮੁਲਜ਼ਮਾਂ ਦੀ ਸ਼ਨਾਖ਼ਤ ਨਾਲ ਮਾਮਲਾ ਸੁਲਝ ਗਿਆ ਹੈ |
ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ।
ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ।
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਅੰਮ੍ਰਿਤਸਰ ਦੀ ਹਿਰਾਸਤ ਵਿੱਚ ਮੁਲਜ਼ਮ
ਮੁੱਢਲੇ ਖੁਲਾਸੇ ਵਿੱਚ, ਰੋਹਨ ਨੇ 11.09.2024 ਨੂੰ #ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ।
@PunjabPoliceInd
ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ
2 ਦਿਨ ਪਹਿਲਾਂ ਹੋਇਆ ਸੀ ਹਮਲਾ
ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ ਸੀ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ ਸੀ। ਸ਼ੁਰੂਆਤੀ ਜਾਂਚ ਦੌਰਾਨ ਇਹ ਅੱਤਵਾਦੀ ਘਟਨਾ ਲੱਗ ਰਹੀ ਸੀ। ਇਸ ਦੀਆਂ ਤਾਰਾਂ ਸਰਹੱਦ ਪਾਰ ਤੋਂ ਜੁੜ ਦੱਸਿਆ ਜਾ ਰਹੀਆਂ ਸਨ। ਭਾਵੇਂ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਇੱਥੇ ਰਹਿੰਦੇ ਹਨ, ਪਰ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਸੇਵਾਮੁਕਤ ਐਸਐਸਪੀ ਹਰਕੀਰਤ ਸਿੰਘ ਇਸ ਘਰ ਵਿੱਚ ਰਹਿੰਦੇ ਸਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)