day-105-of-war-on-drugs-158-drug-peddlers-arrested-along-with-1-9-kg-heroin-1-kg-opium

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

Jun14,2025 | Narinder Kumar | Chandigarh

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 65 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 105ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 1 ਕਿਲੋ ਅਫੀਮ, 2.8 ਕਿਲੋ ਗਾਂਜਾ ਅਤੇ 36340 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 105 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 17,484 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 112 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 531 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 116 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 582 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 65 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

day-105-of-war-on-drugs-158-drug-peddlers-arrested-along-with-1-9-kg-heroin-1-kg-opium



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB