ਮਹਿੰਗਾਈ ਖ਼ਿਲਾਫ਼ ਰੈਲੀ ਇਤਿਹਾਸਕ ਹੋਵੇਗੀ : ਵੇਣੂਗੋਪਾਲ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ 4 ਅਗਸਤ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ -ਚ ਮਹਿੰਗਾਈ ਖਿਲਾਫ ਹੋਣ ਵਾਲੀ ਹੱਲਾ ਬੋਲ ਰੈਲੀ ਇਤਿਹਾਸਕ ਹੋਣ ਜਾ ਰਹੀ ਹੈ। ਵੇਣੂਗੋਪਾਲ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਤੋਂ ਲੋਕ ਇਸ ਰੈਲੀ -ਚ ਹਿੱਸਾ ਲੈਣ ਲਈ ਆ ਰਹੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇਸ ਰੈਲੀ ਨੂੰ ਸੰਬੋਧਨ ਕਰਨਗੇ। ਵੇਣੂਗੋਪਾਲ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਕਾਂਗਰਸ ਸੰਸਦ ਤੋਂ ਲੈ ਕੇ ਸੜਕ ਤੱਕ ਮਹਿੰਗਾਈ ਦੇ ਖਿਲਾਫ ਲੜਾਈ ਲੜ ਰਹੀ ਹੈ। 5 ਅਗਸਤ ਨੂੰ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਸੀਨੀਅਰ ਨੇਤਾਵਾਂ ਨੂੰ ਮਹਿੰਗਾਈ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕਾਂ ਦੇ ਮੁੱਦਿਆਂ ਲਈ ਲੜਾਈ ਲੜੀ ਹੈ। ਕੱਲ੍ਹ ਹਲਾ ਬੋਲ ਰੈਲੀ ਰਾਹੀਂ ਕੇਂਦਰ ਦੀ ਸੁੱਤੀ ਪਈ ਸਰਕਾਰ ਨੂੰ ਜਗਾਉਣ ਦਾ ਯਤਨ ਕੀਤਾ ਜਾਵੇਗਾ। ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ ਨੇ ਕਿਹਾ ਕਿ ਕੇਂਦਰ ਸਰਕਾਰ ਉਦਯੋਗਪਤੀਆਂ ਦੇ ਹਿੱਤ ਵਿੱਚ ਹੀ ਕੰਮ ਕਰ ਰਹੀ ਹੈ। ਇਸ ਸਰਕਾਰ ਨੇ ਕਾਰਪੋਰੇਟ ਟੈਕਸ ਤਾਂ ਘਟਾਇਆ ਹੈ ਪਰ ਆਮ ਲੋਕਾਂ -ਤੇ ਟੈਕਸ ਵਧਾ ਦਿੱਤਾ ਹੈ। ਕੌਮਾਂਤਰੀ ਪੱਧਰ -ਤੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ -ਚ ਕਮੀ ਆਈ ਹੈ ਪਰ ਦੇਸ਼ -ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ -ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਪਰਚੂਨ ਵਸਤਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਪਰ ਇਸ ਸਰਕਾਰ ਨੂੰ ਲੋਕਾਂ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਲੋਕ ਮੁੱਦਿਆਂ ਪ੍ਰਤੀ ਗੰਭੀਰ ਰਹੀ ਹੈ। ਭਲਕੇ ਦੀ ਰੈਲੀ ਰਾਹੀਂ ਕਾਂਗਰਸ ਸੁੱਤੀ ਹੋਈ ਕੇਂਦਰ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰੇਗੀ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਕੇ ਆਪਣਾ ਰੋਸ ਦਰਜ ਕਰਵਾਉਣਗੇ।
punjab-politics-crime-educational-news
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)