ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਭੀਖੀ (ਮਾਨਸਾ) ਦਾ ਨਾਮ ਬਦਲ ਕੇ ਸ਼ਹੀਦ ਕਾਂਸਟੇਬਲ ਜਸਵੰਤ ਸਿੰਘ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ), ਭੀਖੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਖਸ਼ੀਵਾਲਾ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ, ਸਰਕਾਰੀ ਮਿਡਲ ਸਕੂਲ, ਲੁਬਾਣਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸਰਵਣ ਸਿੰਘ ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ, ਸਰਕਾਰੀ ਹਾਈ ਸਕੂਲ, ਹਮੀਰਗੜ੍ਹ (ਸੰਗਰੂਰ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਗਿਆਨੀ ਮੁਕੰਦ ਸਿੰਘ ਸਰਕਾਰੀ ਹਾਈ ਸਕੂਲ ਹਮੀਰਗੜ੍ਹ, ਸਰਕਾਰੀ ਮਿਡਲ ਸਕੂਲ, ਦੁਲੱਦੀ (ਪਟਿਆਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਪਿਆਰਾ ਸਿੰਘ ਸਰਕਾਰੀ ਮਿਡਲ ਸਕੂਲ ਦੁਲੱਦੀ, ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਕੈਰੇ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ਼੍ਰੀ ਗੁਰਦਿਆਲ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਰੇ ਰੱਖਿਆ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ, ਟੱਲੇਵਾਲ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ਼੍ਰੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ, ਸਰਕਾਰੀ ਐਲੀਮੈਂਟਰੀ ਸਕੂਲ, ਹਰਰੰਗਪੁਰਾ ਪਿੰਡੀ (ਬਠਿੰਡਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਬੂਟਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਹਰਰੰਗਪੁਰਾ ਪਿੰਡੀ, ਸਰਕਾਰੀ ਪ੍ਰਾਇਮਰੀ ਸਕੂਲ, ਨੰਗਲ ਫਰੀਦਾ (ਪਠਾਨਕੋਟ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਰਾਈਫਲਮੈਨ ਜੈ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਫਰੀਦਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਡਰੋਲੀ ਖੁਰਦ (ਜਲੰਧਰ) ਦਾ ਨਾਮ ਬਦਲ ਕੇ ਸ਼ਹੀਦ ਕੁਲਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਖੁਰਦ ਰੱਖਿਆ ਗਿਆ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਦੇ ਰੋਜ਼ਾਨਾ ਜੀਵਨ ਵਿੱਚ ਕੁਰਬਾਨੀ ਅਤੇ ਬਹਾਦਰੀ ਦੀਆਂ ਕਹਾਣੀਆਂ ਦੀ ਸਾਂਝ ਪੈਦਾ ਕਰਨਾ ਅਤੇ ਸਕੂਲ ਦੀ ਪਛਾਣ ਨੂੰ ਦੇਸ਼ ਦੇ ਮਹਾਨ ਨਾਇਕਾਂ ਪ੍ਰਤੀ ਸੱਚੀ ਸ਼ਰਧਾਂਜਲੀ ਵਜੋਂ ਪੇਸ਼ ਕਰਨਾ ਹੈ। ਇਹ ਮਿਸਾਲੀ ਪਹਿਲਕਦਮੀ ਇਨ੍ਹਾਂ ਵਿਦਿਅਕ ਸੰਸਥਾਵਾਂ ਦੀ ਪਛਾਣ ਵਿੱਚ ਜਜ਼ਬੇ, ਕੁਰਬਾਨੀ ਅਤੇ ਦੇਸ਼ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਦੀਆਂ ਕਹਾਣੀਆਂ ਨੂੰ ਜੋੜੇਗੀ।
ਸ. ਬੈਂਸ ਨੇ ਕਿਹਾ, "ਇਹ ਮਹਿਜ਼ ਨਾਮ ਹੀ ਨਹੀਂ ਬਦਲੇ ਗਏ, ਸਗੋਂ ਇਹ ਯਕੀਨੀ ਬਣਾਉਣ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਹੈ ਕਿ ਇਨ੍ਹਾਂ ਮਹਾਨ ਨਾਇਕਾਂ ਦੀ ਵਿਰਾਸਤ ਹਜ਼ਾਰਾਂ ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਦਾ ਇੱਕ ਜੀਵੰਤ ਅਤੇ ਅਨਿੱਖੜਵਾਂ ਹਿੱਸਾ ਬਣੇ।" ਉਨ੍ਹਾਂ ਕਿਹਾ ਕਿ ਸਾਡੇ ਸਕੂਲ ਸਿੱਖਿਆ ਦੇ ਮੰਦਰ ਹਨ ਜੋ ਪੰਜਾਬ ਅਤੇ ਭਾਰਤ ਦੇ ਭਵਿੱਖ ਨੂੰ ਆਕਾਰ ਦਿੰਦੇ ਹਨ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB