ਡਾ. ਏ.ਵੀ.ਐਮ. ਪਬਲਿਕ ਸਕੂਲ, ਨੇੜੇ ਈਸਾ ਨਗਰੀ ਪੁਲੀ, ਦਾ ਅੱਠਵੀਂ ਕਲਾਸ ਦਾ ਨਤੀਜਾ" />

dr-a-v-m-public-school-achieves-100-result-in-class-8th-exams

ਡਾ. ਏ.ਵੀ.ਐਮ. ਪਬਲਿਕ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ

Apr15,2026 | Narinder Kumar | Ludhiana

ਡਾ. ਏ.ਵੀ.ਐਮ. ਪਬਲਿਕ ਸਕੂਲ, ਨੇੜੇ ਈਸਾ ਨਗਰੀ ਪੁਲੀ, ਦਾ ਅੱਠਵੀਂ ਕਲਾਸ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੌ ਫੀਸਦੀ ਰਿਹਾ। ਇਸ ਵਾਰ ਦੇ ਨਤੀਜਿਆਂ ਵਿੱਚ ਵੀ ਇੱਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਅਤੇ ਅਗੇਤਰੀ ਸਥਾਨਾਂ ‘ਤੇ ਕਬਜ਼ਾ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਅਤੇ ਪ੍ਰਿੰਸਿਪਲ ਮਨੀਸ਼ਾ ਗਾਬਾ ਨੇ ਸ਼ਾਨਦਾਰ ਨਤੀਜਿਆਂ ਲਈ ਸਾਰੇ ਵਿਦਿਆਰਥੀਆਂ ਅਤੇ ਮੇਹਨਤੀ ਸਟਾਫ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਕਾਮਯਾਬੀ ਵਿੱਚ ਸਕੂਲ ਸਟਾਫ ਦੇ ਨਾਲ-ਨਾਲ ਉਨ੍ਹਾਂ ਦੀ ਆਪਣੀ ਮੇਹਨਤ ਅਤੇ ਮਾਪਿਆਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੁੰਦਾ ਹੈ।
ਇਸ ਪ੍ਰੀਖਿਆ ਵਿੱਚ 103 ਵਿਦਿਆਰਥੀਆਂ ਵਿੱਚੋਂ ਅੰਸ਼ਿਕਾ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸੋਨਾਕਸ਼ੀ ਅਤੇ ਜਾਨਵੀ ਨੇ 88.6 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਿਮਾਂਸ਼ੀ ਨੇ 88.5 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ, ਨੇਹਾ ਕੁਮਾਰੀ ਨੇ 82.6 ਫੀਸਦੀ ਅੰਕਾਂ ਨਾਲ ਚੌਥਾ ਅਤੇ ਉਰਵੀ ਸ਼ਰਮਾ ਨੇ 81 ਫੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਬਾਕੀ ਵਿਦਿਆਰਥੀਆਂ ਨੇ ਵੀ 79 ਤੋਂ 70 ਫੀਸਦੀ ਤੱਕ ਅੰਕ ਹਾਸਲ ਕਰਨ ਵਿੱਚ ਕਾਮਯਾਬੀ ਪ੍ਰਾਪਤ ਕੀਤੀ।
ਇਸ ਮੌਕੇ ‘ਤੇ ਸਕੂਲ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ, ਪ੍ਰਿੰਸਿਪਲ ਮਨੀਸ਼ਾ ਗਾਬਾ, ਵਾਈਸ ਪ੍ਰਿੰਸਿਪਲ ਅਮਿਤਾ ਰਾਜਨ, ਰੂਬੀ, ਰੀਮਾ, ਅਮੀਸ਼ਾ, ਗੁਰਲੀਨ ਕੌਰ, ਸਪਨਾ, ਹਰਸ਼ ਬਾਲਾ, ਸੋਨੀਆ ਆਦਿ ਸਟਾਫ ਮੈਂਬਰਾਂ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਆਪਣੇ ਸੁਪਨਿਆਂ ਨੂੰ ਉੱਚੀ ਉਡਾਣ ਦਿਓ ਅਤੇ ਵਿਸ਼ਵ ਵਿੱਚ ਕਾਮਯਾਬੀ ਹਾਸਲ ਕਰੋ।

dr-a-v-m-public-school-achieves-100-result-in-class-8th-exams



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB