ਸਿੱਖਿਆ ਖੇਤਰ ਵਿੱਚ ਲੜਕੀਆਂ ਦੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਮਾਜ ਵਿੱਚ ਸਿੱਖਿਆ ਦੇ ਪ੍ਰਸਾਰ ਨਾਲ, ਲੜਕੀਆਂ ਨੇ ਨਾ ਸਿਰਫ਼ ਸਿੱਖਿਆ ਖੇਤਰ ਵਿੱਚ ਸਗੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ।" ਉਨ੍ਹਾਂ ਅੱਗੇ ਕਿਹਾ, "ਸਮੇਂ ਨੇ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ ਅਤੇ ਸਿੱਖਿਆ ਖੇਤਰ ਵਿੱਚ ਮੱਲਾਂ ਮਾਰ ਕੇ, ਉਨ੍ਹਾਂ ਨੇ ਦਿਖਾਇਆ ਹੈ ਕਿ ਉਨ੍ਹਾਂ ਦੀ ਬੁੱਧੀ, ਹੁਨਰ ਅਤੇ ਮੁਹਾਰਤ ਦਾ ਕੋਈ ਮੁਕਾਬਲਾ ਨਹੀਂ ਹੈ।"
ਇਨ੍ਹਾਂ ਪ੍ਰਾਪਤੀਆਂ ਨੂੰ ਸਹੀ ਮਾਇਨੇ ਵਿੱਚ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਲੜਕੀਆਂ ਦਾ ਅਸਲ ਸਸ਼ਕਤੀਕਰਨ ਹੈ, ਜੋ ਉਨ੍ਹਾਂ ਦੇ ਸਮਾਜਿਕ-ਆਰਥਿਕ ਪੁਨਰ-ਉਥਾਨ ਅਤੇ ਪੰਜਾਬ ਤੇ ਦੇਸ਼ ਦੀ ਸ਼ਾਨਦਾਰ ਤਰੱਕੀ ਦੀ ਇੱਕ ਨਵੀਂ ਸ਼ੁਰੂਆਤ ਹੈ।"
ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲਗਭਗ 2.65 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ ਲਗਭਗ 2.42 ਲੱਖ ਵਿਦਿਆਰਥੀ ਪਾਸ ਹੋਏ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ ਲਗਭਗ 91.46 ਪ੍ਰਤੀਸ਼ਤ ਬਣਦੀ ਹੈ। ਉਨ੍ਹਾਂ ਕਿਹਾ, “ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 94.73 ਪ੍ਰਤੀਸ਼ਤ ਰਹੀ, ਜਦੋਂ ਕਿ ਲੜਕਿਆਂ ਦੀ ਪਾਸ ਦਰ 88.52 ਪ੍ਰਤੀਸ਼ਤ ਰਹੀ।” ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਨੇ ਸੂਬੇ ਵਿੱਚ ਸਭ ਤੋਂ ਵੱਧ 96 ਫੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਰਿਟ ਵਿੱਚ ਪਟਿਆਲਾ ਜ਼ਿਲ੍ਹੇ ਨੇ ਬਾਜੀ ਮਾਰੀ, ਜਿਸਦੇ ਸਭ ਤੋਂ ਵੱਧ 59 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲਾਂ ਦੇ ਰੁਝਾਨਾਂ ਨੂੰ ਕਾਇਮ ਰੱਖਦਿਆਂ ਲੜਕੀਆਂ ਨੇ ਇੱਕ ਵਾਰ ਫਿਰ ਨਤੀਜਿਆਂ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ। ਮੈਰਿਟ ਸੂਚੀ ਵਿੱਚ ਆਉਣ ਵਾਲੇ ਕੁੱਲ 278 ਵਿਦਿਆਰਥੀਆਂ ਵਿੱਚੋਂ, 217 ਲੜਕੀਆਂ ਹਨ ਜਦੋਂ ਕਿ 61 ਲੜਕੇ ਹਨ।”
ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਦਿਨੋ-ਦਿਨ ਬਿਹਤਰ ਹੋ ਰਹੇ ਮਿਆਰ 'ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਸਰਕਾਰੀ ਸਕੂਲਾਂ ਦੇ 122 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ, ਜੋ ਕਿ ਮੈਰਿਟ ‘ਚ ਆਉਣ ਵਾਲੇ ਕੁੱਲ ਵਿਦਿਆਰਥੀਆਂ ਦਾ 50 ਪ੍ਰਤੀਸ਼ਤ ਤੋਂ ਵੱਧ ਹਨ।" ਉਨ੍ਹਾਂ ਅੱਗੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 416 ਸਰਕਾਰੀ ਸਕੂਲਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ 100 ਫੀਸਦ ਨਤੀਜੇ ਦਰਜ ਕੀਤੇ ਹਨ।"
ਗੱਲਬਾਤ ਦੌਰਾਨ ਇੱਕ ਟਾਪਰ ਵਿਦਿਆਰਥਣ ਨੇ ਭਾਰਤੀ ਹਵਾਈ ਸੈਨਾ ਵਿੱਚ ਪਾਇਲਟ ਵਜੋਂ ਭਰਤੀ ਹੋਣ ਦੀ ਇੱਛਾ ਪ੍ਰਗਟਾਈ। ਉਕਤ ਵਿਦਿਆਰਥਣ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਨੂੰ ਐਸਏਐਸ ਨਗਰ, ਮੋਹਾਲੀ ਵਿਖੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਦਾਖਲਾ ਲੈਣਾ ਚਾਹੀਦਾ ਹੈ।"
ਮੁੱਖ ਮੰਤਰੀ ਨੇ ਕਿਹਾ, "ਇਹ ਸੰਸਥਾ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਦੇਸ਼ ਵਿੱਚ ਆਪਣੀ ਕਿਸਮ ਦੀ ਇੱਕੋ ਇੱਕ ਪੂਰੀ ਤਰ੍ਹਾਂ ਰਿਹਾਇਸ਼ੀ ਸੰਸਥਾ ਹੈ ਜੋ ਨੌਜਵਾਨ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦਿੰਦੀ ਹੈ।" ਉਨ੍ਹਾਂ ਅੱਗੇ ਕਿਹਾ, "ਲੜਕੀਆਂ ਨੂੰ ਰਾਸ਼ਟਰੀ ਪੱਧਰ 'ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਇਥੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਵਿੱਚ ਉਨ੍ਹਾਂ ਨੂੰ ਏਐਫਸੀਏਟੀ, ਸੀਡੀਐਸ ਅਤੇ ਐਸਐਸਬੀ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਸਤੇ ਢੁਕਵੀਂ ਤਿਆਰੀ ਕਰਵਾਈ ਜਾਂਦੀ ਹੈ।"
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB