ਇਸ ਪ੍ਰਾਪਤੀ ਨੂੰ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ‘ਚ ਵੱਡਾ ਮੀਲ ਪੱਥਰ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਕੋਈ ਅਚਨਚੇਤ ਲੱਗਿਆ ਤੁੱਕਾ ਨਹੀਂ ਸਗੋਂ ਅਸੀਂ ਇੱਕ ਸਾਲ ਵਿੱਚ 44 ਤੋਂ 59 ਤੱਕ ਦੇ ਅੰਕੜੇ ਤੱਕ ਪਹੁੰਚ ਹੈ। ਉਹਨਾਂ ਕਿਹਾ ਕਿ ਇੱਕ ਪਿੰਡ ਦਾ ਬੱਚਾ ਜਿਸ ਵਿੱਚ ਹਿੰਮਤ ਹੈ, ਹੁਣ ਮੁਸ਼ਕਲਾਂ ਨੂੰ ਹਰਾ ਸਕਦਾ ਹੈ ਅਤੇ ਕੋਚਿੰਗ ’ਤੇ ਲੱਖਾਂ ਰੁਪਏ ਖ਼ਰਚੇ ਬਿਨਾਂ ਭਾਰਤ ਦੀ ਸਭ ਤੋਂ ਔਖੀ ਪ੍ਰੀਖਿਆ ਪਾਸ ਕਰ ਸਕਦਾ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੀ ਜ਼ਮੀਨੀ ਪੱਧਰ ’ਤੇ ਇਹੋ ਸੱਚਾਈ ਹੈ, ਜੋ ਹੁਣ ਪ੍ਰਤੱਖ ਹੁੰਦੀ ਜਾ ਰਹੀ ਹੈ। ਸਾਡੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਪੜ੍ਹਕੇ ਜੇ.ਈ.ਈ. ਐਡਵਾਂਸਡ ਪਾਸ ਕਰ ਰਹੇ ਹਨ, ਏ.ਸੀ. ਕੋਚਿੰਗ ਸੈਂਟਰਾਂ ਤੋਂ ਕੋਚਿੰਗ ਲੈ ਕੇ ਨਹੀਂ। ਇਹੀ ਅਸਲ ਕ੍ਰਾਂਤੀ ਹੈ।”
ਸ. ਬੈਂਸ ਨੇ ਕਿਹਾ, “ਇਹ ਨਤੀਜਾ ਇਹ ਭੁਲੇਖੇ ਵੀ ਦੂਰ ਕਰਦਾ ਹੈ ਕਿ ਆਈ.ਆਈ.ਟੀ. ਵਿੱਚ ਸਿਰਫ਼ ਵੱਡੀਆਂ ਪ੍ਰਾਈਵੇਟ ਕੋਚਿੰਗ ਹੱਬਾਂ ਤੋਂ ਪੜ੍ਹੇ ਵਿਦਿਆਰਥੀ ਹੀ ਜਾਂਦੇ ਹਨ,”। ਉਹਨਾਂ ਅੱਗੇ ਕਿਹਾ ,“ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਲ ਨਿਸ਼ਾਨਾ ਆਧਾਰਤ ਦਖਲ ਅਤੇ ਯੋਗ ਅਧਿਆਪਕਾਂ ਦੀ ਸਹੀ ਸਲਾਹ ਰਾਹੀਂ, ਸਾਡੇ ਸਰਕਾਰੀ ਸਕੂਲ ਹੁਣ ਉੱਚ-ਪੱਧਰੀ ਇੰਜੀਨੀਅਰਿੰਗ ਹੁਨਰ ਪੈਦਾ ਕਰ ਰਹੇ ਹਨ। ਪੰਜਾਬ ਦਾ ਹਰ ਬੱਚਾ ਹੁਣ ਵੱਡੇ ਸੁਪਨੇ ਦੇਖ ਸਕਦਾ ਹੈ ਅਤੇ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਪਾਸ ਕਰ ਸਕਦਾ ਹੈ।”
ਇਸ ਪ੍ਰਾਪਤੀ ਦਾ ਸਿਹਰਾ ਪ੍ਰਣਾਲੀਗਤ ਸੁਧਾਰਾਂ ਨੂੰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਫਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਨਿਸ਼ਾਨਾ ਬਿੰਨ੍ਹ ਕੇ ਕੀਤੇ ਕੰਮਾਂ ਦਾ ਹੀ ਨਤੀਜਾ ਹੈ। ਇਹ ਪਹਿਲਕਦਮੀ ਸਰਕਾਰੀ ਸਕੂਲਾਂ ਵਿੱਚ ਜੇਈਈ ਅਤੇ ਨੀਟ ਦੇ ਚਾਹਵਾਨਾਂ ਵਿਦਿਆਰਾਥੀਆਂ ਨੂੰ ਮਿਆਰੀ ਦਰਜੇ ਦੀ ਮੁਫ਼ਤ ਕੋਚਿੰਗ, ਉੱਨਤ ਬੁਨਿਆਦੀ ਢਾਂਚਾ ਅਤੇ ਢੁਕਵੀਂ ਸਲਾਹ ਪ੍ਰਦਾਨ ਕਰਦੀ ਹੈ।
ਸ. ਬੈਂਸ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੇ ਪਹਿਲਾਂ ਸਰਕਾਰ ਦੇ ਕੋਚਿੰਗ ਪ੍ਰੋਗਰਾਮਾਂ ਨੂੰ ‘ਚੋਣ ਜੁਮਲਾ’ ਦੱਸ ਕੇ ਖਾਰਜ ਕਰ ਦਿੱਤਾ ਸੀ। ਪਰ ਜੇਈਈ ਅਤੇ ਨੀਟ ਕੁਆਲੀਫਾਇਰ ਵਿੱਚ ਸਾਲ-ਦਰ-ਸਾਲ ਲਗਾਤਾਰ ਵਾਧਾ ਅਸਲ ਸੱਚ ਵਿਖਾਉਂਦਾ ਹੈ ਕਿਉਂਕਿ ਅੰਕੜੇ ਝੂਠ ਨਹੀਂ ਬੋਲਦੇ। ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਦੇਸ਼ ਦੇ ਸਭ ਤੋਂ ਵਧੀਆ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣ ਰਹੇ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਸਫਲ ਵਿਦਿਆਰਥੀ ਦੇ ਪਿੱਛੇ ਦ੍ਰਿੜ ਇਰਾਦਾ, ਕੁਰਬਾਨੀ ਅਤੇ ਮਿਹਨਤ ਦੀ ਕਹਾਣੀ ਛੁਪੀ ਹੁੰਦੀ ਹੈ। ਉਹਨਾਂ ਇਹ ਵੀ ਕਿਹਾ ਕਿ ਜੇਈਈ ਐਡਵਾਂਸਡ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਸਫਲਤਾ ਸਿਰਫ਼ ਇੱਕ ਪ੍ਰੀਖਿਆ ਦਾ ਨਤੀਜਾ ਨਹੀਂ ਸਗੋਂ ਇਸ ਗੱਲ ਦਾ ਸਬੂਤ ਹੈ ਕਿ ਸਹੀ ਸਮੇਂ ’ਤੇ ਮਿਲੇ ਵਿਦਿਅਕ ਮੌਕੇ ਕਿਵੇਂ ਜ਼ਿੰਦਗੀਆਂ ਨੂੰ ਬਦਲ ਸਕਦੇ ਹਨ।
ਸ. ਬੈਂਸ ਨੇ ਹੁਸ਼ਿਆਰਪੁਰ ਦੇ ਸਕੂਲ ਆਫ਼ ਐਮੀਨੈਂਸ ਭਾਗਪੁਰ ਸਤੌਰ ਦੀ ਪ੍ਰਿਆ ਭਾਰਦਵਾਜ ਦੇ ਸਫ਼ਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਕਿਵੇਂ ਪ੍ਰਿਆ ਦੀ ਇਕੱਲੀ ਮਾਂ ਨੇ ਨਿੱਜੀ ਕੰਪਨੀ ਵਿੱਚ ਕੰਮ ਕਰਕੇ ਮਹਿਜ਼ 1.44 ਲੱਖ ਰੁਪਏ ਦੀ ਸਾਲਾਨਾ ਆਮਦਨ ਨਾਲ ਧੀ ਨੂੰ ਪਾਲਿਆ ਅਤੇ ਪਰਿਵਾਰ ਦਾ ਗੁਜ਼ਾਰਾ ਵੀ ਚਲਾਇਆ। ਆਰਥਿਕ ਤੰਗੀ ਦੇ ਬਾਵਜੂਦ ਪ੍ਰਿਆ ਆਪਣੀ ਪੜ੍ਹਾਈ ਪ੍ਰਤੀ ਸੰਜੀਦਾ ਤੇ ਵਚਨਬੱਧ ਰਹੀ ਅਤੇ ਪੰਜਾਬ ਸਰਕਾਰ ਦੀ ਕੋਚਿੰਗ ਅਤੇ ਸਲਾਹ ਸਦਕਾ ਜੇਈਈ ਐਡਵਾਂਸਡ ਪਾਸ ਕੀਤਾ। ਉਹ ਹੁਣ ਇੱਕ ਇੰਜੀਨੀਅਰ ਬਣਨ ਅਤੇ ਆਪਣੇ ਸਵਰਗੀ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਆਸਵੰਦ ਹੈ।
ਪ੍ਰਾਪਤੀਆਂ ਕਰਨ ਵਾਲਿਆਂ ਵਿੱਚ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ, ਐਸਏਐਸ ਨਗਰ ਦਾ ਪ੍ਰਭਜੋਤ ਸਿੰਘ ਵੀ ਸ਼ਾਮਲ ਹੈ। ਉਸ ਦੇ ਪਿਤਾ ਮਜ਼ਦੂਰੀ ਕਰਦੇ ਹਨ ਅਤੇ ਉਸਦੀ ਮਾਂ ਘਰੇਲੂ ਔਰਤ ਹੈ। ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਵਿੱਚੋਂ ਆਉਂਦੇ ਪ੍ਰਭਜੋਤ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਅਕਾਦਮਿਕ ਸਹਾਇਤਾ ਨਾਲ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲ ਤੋਂ ਲਗਾਤਾਰ ਹਿੰਮਤ ਪ੍ਰਾਪਤ ਕੀਤਾ। ਉਹ ਇੰਜੀਨੀਅਰ ਬਣਕੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਣ ਦਾ ਸੁਪਨਾ ਦੇਖਦਾ ਹੈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB