*ਮੈਗਾ ਪੀਟੀਐਮ ਹਰ ਬੱਚੇ ਦਾ ਭਵਿੱਖ ਸੰਵਾਰਨ ਅਤੇ ਪੰਜਾਬ ਦੇ " />

bhagwant-mann-govt-to-hold-mega-ptm-across-19-200-govt-schools-on-october-9-25-lakh-parents-to-join-across-punjab

ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ ਨੂੰ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ 'ਮੈਗਾ ਪੀ.ਟੀ.ਐਮ.'; 25 ਲੱਖ ਮਾਪੇ ਹੋਣਗੇ ਸ਼ਾਮਲ

Oct8,2026 | Narinder Kumar | Chandigarh

*ਮੈਗਾ ਪੀਟੀਐਮ ਹਰ ਬੱਚੇ ਦਾ ਭਵਿੱਖ ਸੰਵਾਰਨ ਅਤੇ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਵਿੱਚ ਨੰਬਰ 1 ਬਣਾਉਣ ਲਈ ਅਧਿਆਪਕਾਂ ਨਾਲ ਬੈਠਣ ਦਾ ਸ਼ਾਨਦਾਰ ਮੌਕਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜਦੋਂ ਸਕੂਲ ਅਤੇ ਪਰਿਵਾਰ ਮਿਲ-ਜੁਲ ਕੇ ਮਿਹਨਤ ਕਰਦੇ ਹਨ ਤਾਂ ਸਾਡੇ ਬੱਚਿਆਂ ਵਿੱਚ ਅੱਗੇ ਵਧਦੇ ਰਹਿਣ ਦਾ ਆਤਮਵਿਸ਼ਵਾਸ ਮਿਲਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਰਿਪੋਰਟ ਕਾਰਡ ਵਿਦਿਆਰਥੀ ਦਾ ਅਕਾਦਮਿਕ ਨਤੀਜਾ ਦੱਸਦਾ ਹੈ, ਅਸੀਂ ਹਰੇਕ ਬੱਚੇ ਲਈ ਵਿਅਕਤੀਗਤ ਧਿਆਨ ਦੇਣ ਅਤੇ ਉਹਨਾਂ ਦੀ ਤਰੱਕੀ ਲਈ ਅਨੁਕੂਲ ਯੋਜਨਾਵਾਂ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੇ ਹਾਂ: ਹਰਜੋਤ ਸਿੰਘ ਬੈਂਸ*

*'ਹਰ ਦਿਨ, ਇਕ ਕਦਮ ਅੱਗੇ' ਪਹਿਲ ਹਰ ਬੱਚੇ ਦੀ ਤਰੱਕੀ ਲਈ ਇੱਕ ਠੋਸ ਕਦਮ ਹੈ: ਹਰਜੋਤ ਸਿੰਘ ਬੈਂਸ*



ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ 2026 ਨੂੰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 19,200 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ 'ਮਾਪੇ-ਅਧਿਆਪਕ ਮਿਲਣੀ' ਕਰਵਾਈ ਜਾਵੇਗੀ, ਜਿਸ ਵਿੱਚ ਲਗਭਗ 25 ਲੱਖ ਮਾਪਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। "ਹਰ ਦਿਨ, ਇੱਕ ਕਦਮ ਅੱਗੇ" ਵਿਸ਼ੇ ਹੇਠ ਕਰਵਾਏ ਜਾਣ ਵਾਲੇ ਇਸ ਉਪਰਾਲੇ ਰਾਹੀਂ ਮਾਪੇ ਅਤੇ ਅਧਿਆਪਕ ਮਿਲ ਕੇ ਹਰੇਕ ਬੱਚੇ ਦੀ ਤੱਰਕੀ ਦਾ ਜਸ਼ਨ ਮਨਾਉਣਗੇ, ਉਨ੍ਹਾਂ ਖੇਤਰਾਂ ਨੂੰ ਸਮਝਣਗੇ ਜਿਸ ਵਿੱਚ ਬੱਚੇ ਨੂੰ ਸਹਾਇਤਾ ਦੀ ਲੋੜ ਹੋ ਸਕਦੀ ਹੈ ਅਤੇ ਬੱਚੇ ਦੀ ਸਿੱਖਿਆ ਦੇ ਅਗਲੇ ਪੜਾਵਾਂ ਲਈ ਸਾਂਝੇ ਤੌਰ 'ਤੇ ਯੋਜਨਾ ਬਣਾਉਣਗੇ। ਇਹ ਵੱਡ-ਆਕਾਰੀ ਉਪਰਾਲਾ ਭਾਰਤ ਸਰਕਾਰ ਵੱਲੋਂ ਦੇਸ਼ ਵਿੱਚ ਸਿੱਖਿਆ ਦੇ ਖ਼ੇਤਰ ਵਿੱਚ ਨੰਬਰ ਇੱਕ ਰਹਿਣ ਲਈ ਦਿੱਤੀ ਗਈ ਮਾਨਤਾ ਨੂੰ ਹੋਰ ਮਜ਼ਬੂਤੀ ਕਰੇਗਾ।

ਇਹ ਮੈਗਾ ਪੀਟੀਐਮ ਮਾਪਿਆਂ ਨੂੰ ਆਪਣੇ ਬੱਚੇ ਦੇ ਅਧਿਆਪਕ ਨਾਲ ਬੈਠ ਕੇ ਇਹ ਸਮਝਣ ਦਾ ਮੌਕਾ ਦਵੇਗੀ ਕਿ ਉਹਨਾਂ ਦਾ ਬੱਚਾ ਕਿਸ ਖੇਤਰ ਵਿੱਚ ਬਿਹਤਰ ਕਰ ਰਿਹਾ ਹੈ, ਉਹਨਾਂ ਨੂੰ ਕਿੱਥੇ ਮਦਦ ਦੀ ਲੋੜ ਹੋ ਸਕਦੀ ਹੈ ਅਤੇ ਘਰੋਂ ਮਿਲੀ ਹੱਲਾਸ਼ੇਰੀ ਤੇ ਸਕੂਲ ਵਿੱਚ ਮਿਲੀ ਮਦਦ ਬੱਚੇ ਨੂੰ ਭਵਿੱਖ ਸੰਵਾਰਨ ਵਿੱਚ ਕਿਵੇਂ ਸਹਾਈ ਹੋ ਸਕਦੀ ਹੈ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਮਾ-ਪਿਓ ਆਪਣੇ ਬੱਚੇ ਨੂੰ ਅੱਗੇ ਵਧਦਾ ਦੇਖਣਾ ਚਾਹੁੰਦਾ ਹੈ। ਇਹ ਮੈਗਾ ਪੀਟੀਐਮ ਹਰ ਇੱਕ ਬੱਚੇ ਦੇ ਭਵਿੱਖ ਨੂੰ ਸੰਵਾਰਨ ਅਤੇ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਵਿੱਚ ਨੰਬਰ ਇੱਕ ਬਣਾਉਣ ਦਾ ਇੱਕ ਮੌਕਾ ਹੈ। ਜਦੋਂ ਸਕੂਲ ਅਤੇ ਪਰਿਵਾਰ ਮਿਲ ਕੇ ਅਗਲਾ ਕਦਮ ਚੁੱਕਦੇ ਹਨ ਤਾਂ ਸਾਡੇ ਬੱਚਿਆਂ ਵਿੱਚ ਵਿਸ਼ਵ ਪੱਧਰ 'ਤੇ ਅਗਵਾਈ ਅਤੇ  ਤਰੱਕੀ ਕਰਨ ਲਈ ਆਤਮਵਿਸ਼ਵਾਸ ਪੈਦਾ ਹੋ ਜਾਂਦਾ ਹੈ।"

ਇਸ ਮੌਕੇ ਮਾਪਿਆਂ ਨਾਲ ਵਿਅਕਤੀਗਤ ਮੀਟਿੰਗਾਂ ਕਰਕੇ ਸਬੰਧਤ ਅਧਿਆਪਕ ਹਰੇਕ ਬੱਚੇ ਦਾ ਰਿਪੋਰਟ ਕਾਰਡ ਸਾਂਝਾ ਕਰਨਗੇ ਅਤੇ ਕਲਾਸਰੂਮ ਵਿੱਚ ਉਹਨਾਂ ਦੀ ਸਮੁੱਚੀ ਕਾਰਗੁਜ਼ਾਰੀ, ਹਾਜ਼ਰੀ, ਸਮਰੱਥਾ ਅਤੇ ਸੁਧਾਰ ਵਾਲੇ ਖੇਤਰਾਂ ਬਾਰੇ ਚਰਚਾ ਕਰਨਗੇ। ਅਧਿਆਪਕ ਅਤੇ ਮਾਪੇ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰੇਕ ਬੱਚੇ ਦੀਆਂ ਵਿਸ਼ੇਸ਼ ਸਿੱਖਣ ਦੀਆਂ ਲੋੜਾਂ ਦੇ ਅਨੁਸਾਰ ਯੋਜਨਾਵਾਂ ਤਿਆਰ ਕਰਨਗੇ। ਇਸ ਦੌਰਾਨ ਮਾਪਿਆਂ ਨੂੰ ਸਵਾਲ ਪੁੱਛਣ ਅਤੇ ਘਰ ਵਿੱਚ ਆਪਣੇ ਬੱਚੇ ਦੀ ਸਿੱਖਣ ਵਿੱਚ ਸਹਾਇਤਾ ਕਰਨ ਦੇ ਸਧਾਰਨ ਤਰੀਕਿਆਂ ਬਾਰੇ ਗੱਲਬਾਤ ਕਰਨ ਦਾ ਮੌਕਾ ਵੀ ਮਿਲੇਗਾ।

ਸਕੂਲ ਵਿਦਿਆਰਥੀ-ਸਹਾਇਤਾ ਪਹਿਲਕਦਮੀਆਂ ਬਾਰੇ ਵੀ ਜਾਗਰੂਕਤਾ ਪੈਦਾ ਕਰਨਗੇ, ਜਦੋਂ ਕਿ ਸਕੂਲ ਪ੍ਰਬੰਧਨ ਕਮੇਟੀ (ਐਸ.ਐਮ.ਸੀ.) ਦੇ ਮੈਂਬਰਾਂ ਨੂੰ ਸਕੂਲਾਂ ਅਤੇ ਬੱਚਿਆਂ ਦੀ ਸਿੱਖਿਆ ਵਿੱਚ ਯੋਗਦਾਨ ਪਾਉਣ ਲਈ ਉਨ੍ਹਾਂ ਦੇ ਸਮੇਂ ਅਤੇ ਮਿਹਨਤ ਲਈ ਮਾਨਤਾ ਦਿੱਤੀ ਜਾਵੇਗੀ।

ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡਾ ਧਿਆਨ ਹਰੇਕ ਬੱਚੇ 'ਤੇ ਵਿਸ਼ੇਸ਼ ਅਤੇ ਨਿੱਜੀ ਧਿਆਨ ਦੇਣ ਅਤੇ ਉਨ੍ਹਾਂ ਦੀ ਤਰੱਕੀ ਲਈ ਸਿੱਖਣ ਦੀਆਂ ਵਿਸ਼ੇਸ਼ ਯੋਜਨਾਵਾਂ ਤਿਆਰ ਕਰਨ 'ਤੇ ਕੇਂਦਰਿਤ ਹੈ। 'ਹਰ ਦਿਨ, ਇੱਕ ਕਦਮ ਅੱਗੇ' ਸਿਰਫ਼ ਇੱਕ ਵਾਅਦਾ ਨਹੀਂ, ਸਗੋਂ ਹਰੇਕ ਵਿਦਿਆਰਥੀ ਦੀ ਸਮਰੱਥਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਿੱਖਣ ਦੇ ਸਫ਼ਰ ਨੂੰ ਬਿਹਤਰ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਚੁੱਕਿਆ ਗਿਆ ਇੱਕ ਠੋਸ ਕਦਮ ਹੈ।"

ਇਹ ਮੈਗਾ ਪੀ.ਟੀ.ਐਮ. ਸਕੂਲਾਂ ਅਤੇ ਮਾਪਿਆਂ ਵਿਚਾਲੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਕੀਤੇ ਜਾ ਰਹੇ ਯਤਨਾਂ ਦਾ ਹੀ ਇੱਕ ਹਿੱਸਾ ਹੈ। ਐਸ.ਐਮ.ਸੀ. ਮੈਂਬਰ ਮਾਪਿਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਨੂੰ ਇਸ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਵਿੱਚ ਸਕੂਲਾਂ ਦੀ ਮਦਦ ਕਰਨਗੇ। ਇਸ ਰਾਹੀਂ, ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਮਾਪਿਆਂ ਨੂੰ ਆਪਣੇ ਬੱਚੇ ਦੀ ਪ੍ਰਗਤੀ ਬਾਰੇ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ ਅਤੇ ਅਗਲੇ ਪੜਾਅ ਵਿੱਚ ਸਹਾਇਤਾ ਕਰਨ ਦਾ ਵਿਹਾਰਕ ਤਰੀਕਾ ਸੁਝਾਇਆ ਜਾਵੇ। ਇਸ ਨਾਲ ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਦੇਸ਼ ਦੇ ਨੰਬਰ ਇੱਕ ਸਿੱਖਿਆ ਪ੍ਰਣਾਲੀ ਵਜੋਂ ਪੰਜਾਬ ਦੀ ਮੋਹਰੀ ਸਥਿਤੀ ਹੋਰ ਮਜ਼ਬੂਤ ਹੋਵੇਗੀ।

*ਮੁੱਖ ਨੁਕਤੇ:*

ਮਿਤੀ ਅਤੇ ਵਿਸ਼ਾ: 9 ਅਕਤੂਬਰ, 2026 | "ਹਰ ਦਿਨ, ਇੱਕ ਕਦਮ ਅੱਗੇ" (ਹਰੇਕ ਬੱਚੇ ਲਈ ਫੈਸਲਾਕੁੰਨ ਕਦਮ)

ਕਵਰੇਜ: ਸਾਰੇ 23 ਜ਼ਿਲ੍ਹਿਆਂ ਵਿੱਚ ਲਗਭਗ 19,200 ਸਰਕਾਰੀ ਸਕੂਲ

ਮਾਪਿਆਂ ਤੱਕ ਪਹੁੰਚ: ਲਗਭਗ 25 ਲੱਖ ਮਾਪੇ

ਵਿਅਕਤੀਗਤ ਧਿਆਨ: ਕਲਾਸਰੂਮ ਦੀ ਕਾਰਗੁਜ਼ਾਰੀ, ਹਾਜ਼ਰੀ ਅਤੇ ਵਿਸ਼ੇਸ਼ ਸਹਾਇਤਾ ਸਬੰਧੀ ਲੋੜਾਂ ਦੇ ਆਧਾਰ 'ਤੇ ਹਰੇਕ ਵਿਦਿਆਰਥੀ ਲਈ ਵਿਅਕਤੀਗਤ ਵਿਕਾਸ ਯੋਜਨਾਵਾਂ ਅਤੇ ਟੀਚਾਗਤ ਧਿਆਨ।

ਮਾਪਿਆਂ ਦੀ ਜਾਗਰੂਕਤਾ: ਵਿਦਿਆਰਥੀ-ਸਹਾਇਤਾ ਪਹਿਲਕਦਮੀਆਂ ਬਾਰੇ ਜਾਣਕਾਰੀ

ਸਮਾਜਿਕ ਮਾਨਤਾ: ਸਕੂਲਾਂ ਅਤੇ ਬੱਚਿਆਂ ਦੀ ਸਿੱਖਿਆ ਵਿੱਚ ਯੋਗਦਾਨ ਲਈ ਐਸ.ਐਮ.ਸੀ. ਮੈਂਬਰਾਂ ਨੂੰ ਹੱਲਾਸ਼ੇਰੀ

ਸੂਬੇ ਦੀ ਪ੍ਰਾਪਤੀ: ਕੇਂਦਰ ਸਰਕਾਰ ਦੇ ਮੁਲਾਂਕਣਾਂ ਰਾਹੀਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਸਭ ਤੋਂ ਬਿਹਤਰ ਪ੍ਰਦਰਸ਼ਨ ਵਾਲੇ ਸੂਬੇ ਵਜੋਂ ਮਿਲੀ ਮਾਨਤਾ ਸਬੰਧੀ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ।

bhagwant-mann-govt-to-hold-mega-ptm-across-19-200-govt-schools-on-october-9-25-lakh-parents-to-join-across-punjab


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com