punjab-sikhya-kranti-government-schools-witness-record-admissions-cabinet-minister-tarunpreet-singh-sond

ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਭਾਰੀ ਵਾਧਾ ਹੋਇਆ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Apr11,2025 | Narinder Kumar | Ludhiana

- ਕੈਬਨਿਟ ਮੰਤਰੀ ਸੌਂਦ ਵੱਲੋਂ ਹਲਕਾ ਖੰਨਾ ਦੇ 5 ਸਰਕਾਰੀ ਸਕੂਲਾਂ ਵਿਚ 24.92 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

- ਖੰਨਾ ਹਲਕੇ ਦੇ ਸਕੂਲਾਂ ਵਿੱਚ ਪਿਛਲੇ ਦਿਨਾਂ ਦੌਰਾਨ ਅਤੇ ਅੱਜ ਤੱਕ ਕਰੀਬ 4 ਕਰੋੜ ਰੁਪਏ ਦੇ ਹੋਏ ਵਿਕਾਸ ਕਾਰਜਾਂ ਦਾ ਕੀਤਾ ਜਾ ਚੁੱਕਾ ਹੈ ਉਦਘਾਟਨ

- ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਪੰਜਾਬ ਦੇ 350 ਸਰਕਾਰੀ ਸਕੂਲਾਂ ਵਿਚ ਇਤਿਹਾਸਿਕ ਬਦਲਾਵ ਦੀ ਸ਼ੂਰਆਤ ਹੋਈ

- ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ



ਪੰਜਾਬ ਸਰਕਾਰ ਦੁਆਰਾ ਸਿੱਖਿਆ ਵਿੱਚ ਲਿਆਂਦੀ ਗਈ ਕ੍ਰਾਂਤੀਕਾਰੀ ਤਬਦੀਲੀ ਨੇ ਲੋਕਾਂ ਦੀ ਸੋਚ ਵਿੱਚ ਇੱਕ ਵੱਡਾ ਬਦਲਾਅ ਲਿਆਂਦਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਭਾਰੀ ਵਾਧਾ ਹੋਇਆ ਹੈ। ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਕੂਲਾਂ ਵਿੱਚ ਨਵੀਨਤਮ ਸਿੱਖਿਆ ਅਮਲਾਂ ਨੂੰ ਲਾਗੂ ਕੀਤਾ ਜਾ ਸਕੇ। 'ਸਿੱਖਿਆ ਕ੍ਰਾਂਤੀ' ਦਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਇਹ ਵਿਚਾਰ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਪੰਜਾਬ ਸਿੱਖਿਆ ਕ੍ਰਾਂਤੀ' ਪ੍ਰੋਗਰਾਮ ਤਹਿਤ ਸ਼ੁੱਕਰਵਾਰ ਨੂੰ ਹਲਕਾ ਖੰਨਾ ਦੇ ਪੰਜ ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 24.92 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਪ੍ਰਗਟ ਕੀਤੇ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ 'ਪੰਜਾਬ ਸਿੱਖਿਆ ਕ੍ਰਾਂਤੀ' ਪ੍ਰੋਗਰਾਮ ਤਹਿਤ ਖੰਨਾ ਹਲਕੇ ਦੇ ਸਕੂਲਾਂ ਵਿੱਚ ਪਿਛਲੇ ਦਿਨਾਂ ਦੌਰਾਨ ਅਤੇ ਅੱਜ ਤੱਕ ਕਰੀਬ 4 ਕਰੋੜ ਰੁਪਏ ਦੇ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰ ਚੁੱਕੇ ਹਨ ਅਤੇ ਹਲਕਾ ਖੰਨਾ ਦੇ ਬਾਕੀ ਰਹਿੰਦੇ ਸਕੂਲਾਂ ਵਿਚ ਵੀ ਆਉਣ ਵਾਲੇ ਸਮੇਂ ਦੌਰਾਨ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।

ਕੈਬਨਿਟ ਮੰਤਰੀ ਨੇ ਹਲਕਾ ਖੰਨਾ ਦੇ ਜਿਹੜੇ 5 ਸਕੂਲਾਂ ਵਿਚ ਪਹੁੰਚ ਕੇ ਉੱਥੇ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਹੈ ਜਿਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਕੌੜੀ ਵਿਚ 12.52 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰੇ ਤਿਆਰ ਕਰਵਾਏ ਗਏ, ਫਰਨੀਚਰ ਅਤੇ ਪ੍ਰੋਜੈਕਟਰ ਲਈ 2.5 ਲੱਖ ਰੁਪਏ ਖਰਚ ਕੀਤੇ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਿਬੜਾ ਵਿਚ 2 ਲੱਖ ਰੁਪਏ ਦੀ ਲਾਗਤ ਬਾਥਰੂਮ ਤਿਆਰ ਕਰਵਾਏ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਹਿੜੂ ਵਿਚ 1.60 ਲੱਖ ਰੁਪਏ ਦੀ ਲਾਗਤ ਨਾਲ ਦੀਵਾਰ ਤਿਆਰ ਕਰਵਾਈ ਗਈ। ਸਰਕਾਰੀ ਹਾਈ ਸਕੂਲ ਦਹਿੜੂ ਵਿਚ 2 ਲੱਖ ਰੁਪਏ ਦੀ ਲਾਗਤ ਨਾਲ ਬੱਚਿਆਂ ਲਈ ਬਾਥਰੂਮ ਤਿਆਰ ਕਰਵਾਏ ਗਏ ਅਤੇ 3 ਲੱਖ ਰੁਪਏ ਦੀ ਲਾਗਤ ਨਾਲ ਸਵੇਰ ਦੀ ਸਭਾ ਲਈ ਗਰਾਊਂਡ ਤਿਆਰ ਕਰਵਾਇਆ ਗਿਆ।ਸਰਕਾਰੀ ਪ੍ਰਾਇਮਰੀ ਸਕੂਲ ਦਹਿੜੂ ਵਿਚ 1.30 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਦੀ ਮੁਰੰਮਤ ਕਰਵਾਈ ਗਈ। ਉਹਨਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਹਿੱਸੇ ਵਜੋਂ ਇਹਨਾਂ ਸਕੂਲਾਂ ਵਿੱਚ ਕਮਰੇ, ਗਰਾਂਊਂਡ, ਚਾਰਦੀਵਾਰੀਆਂ ਅਤੇ ਪਖਾਨੇ ਦੀ ਉਸਾਰੀ ਦੇ ਰੂਪ ਵਿੱਚ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਹ ਵੱਡੀ ਰਕਮ ਖਰਚ ਕੀਤੀ ਗਈ ਹੈ।

ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਦੇ ਚਲਦਿਆਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਪੰਜਾਬ ਦੇ 350 ਸਰਕਾਰੀ ਸਕੂਲਾਂ ਵਿਚ ਇਤਿਹਾਸਿਕ ਬਦਲਾਵ ਦੀ ਸ਼ੂਰਆਤ ਹੋ ਚੁੱਕੀ ਹੈ ਤੇ ਭਵਿੱਖ ਚ ਮਾਨ ਸਰਕਾਰ ਦੀ ਇਹ ਨਵੀਂ ਸਿੱਖਿਆ ਕ੍ਰਾਂਤੀ ਇਤਿਹਾਸ ਦੇ ਪੰਨਿਆ ਚ ਸੁਨਿਹਰੀ ਅੱਖਰਾਂ ਚ ਲਿਖੀ ਜਾਵੇਗੀ ਜਿਸ ਨੂੰ ਲੋਕ ਹਮੇਸ਼ਾ ਯਾਦ ਰੱਖਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬ ਦੇ ਬੱਚੇ ਪੜ੍ਹਨਗੇ ਤਾਂ ਹੀ ਪੰਜਾਬ ਦਾ ਭਵਿੱਖ ਉਜਵੱਲ ਹੋਵੇਗਾ। ਉਹਨਾਂ ਕਿਹਾ ਕਿ ਕਦੇ ਸਮਾਂ ਹੁੰਦਾ ਸੀ ਪੰਜਾਬ ਦੀ ਸਿੱਖਿਆ ਦੇਸ਼ ਦੇ ਬਾਕੀ ਸੂਬਿਆਂ ਵਿੱਚੋਂ ਇੱਕ ਨੰਬਰ ਤੇ ਹੁੰਦੀ ਸੀ। ਪਿਛਲੀਆਂ ਸਰਕਾਰਾਂ ਦੇ ਦੌਰਾਨ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਡਿਗਦਾ-ਡਿਗਦਾ ਇਸ ਹੱਦ ਤੱਕ ਆ ਗਿਆ ਸੀ ਕਿ ਕੋਈ ਸਰਕਾਰੀ ਸਕੂਲਾਂ ਵਿਚ ਆਪਣੇ ਬੱਚੇ ਪੜ੍ਹਾਉਣ ਨੂੰ ਤਿਆਰ ਨਹੀਂ ਸੀ। ਪਰ ਜਿਸ ਦਿਨ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸਾਲ 2022 ਵਿਚ ਬਣੀ ਉਸ ਦਿਨ ਤੋਂ ਹੀ ਸਿੱਖਿਆ ਦਾ ਮਿਆਰ ਉੱਚਾ ਉਠਣਾ ਸ਼ੁਰੂ ਹੋ ਗਿਆl ਹੁਣ ਕਰੀਬ 15 ਹਜ਼ਾਰ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਤੋਂ ਆਪਣੇ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿਚ ਨਾਮ ਦਾਖਲ ਕਰਵਾਏ ਹਨ।

ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ।

punjab-sikhya-kranti-government-schools-witness-record-admissions-cabinet-minister-tarunpreet-singh-sond


pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB