- ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਜੰਗੀ ਪੱਧਰ 'ਤੇ ਕਰ ਰਹੀ ਉਪਰਾਲੇ - ਹਰਦੀਪ ਸਿੰਘ ਮੁੰਡੀਆਂ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਅੱਜ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਰਾਵਤ ਅਤੇ ਕੱਕਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਨਵੀਨੀਕਰਣ ਕਰਵਾ ਕੇ ਲੋਕ ਅਰਪਣ ਕੀਤਾ।
ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ, ਰਾਵਤ ਦੀ ਚਾਰਦਿਵਾਰੀ ਕਰਵਾਈ ਗਈ ਹੈ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਮਿਡਲ ਸਕੂਲ, ਕੱਕਾ ਵਿੱਚ ਪੰਜ ਨਵੇਂ ਕਮਰਿਆਂ ਦੀ ਉਸਾਰੀ ਕੀਤੀ ਗਈ ਹੈ ਜਿਸ 'ਤੇ ਕਰੀਬ 40 ਲੱਖ ਰੁਪਏ ਖਰਚ ਕੀਤੇ ਗਏ ਹਨ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਜੰਗੀ ਪੱਧਰ 'ਤੇ ਉਪਰਾਲੇ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਮੁਕੰਮਲ ਹੋਣ ਉਪਰੰਤ ਉਦਘਾਟਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਵਿਦਿਆਰਥੀਆਂ ਦਾ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬੌਧਿਕ ਵਿਕਾਸ ਵਿੱਚ ਵਾਧਾ ਕਰਨ ਲਈ ਲਾਹੇਵੰਦ ਸਿੱਧ ਹੋਣਗੇ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰਾਂ ਮੌਕੇ ਸਿੱਖਿਆ ਦਾ ਬੱਜਟ ਕੇਵਲ 5 ਪ੍ਰਤੀਸ਼ਤ ਹੁੰਦਾ ਸੀ ਪਰੰਤੂ ਇਸ ਵਾਰ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਦਾ ਬੱਜਟ 5 ਪ੍ਰਤੀਸ਼ਤ ਤੋਂ ਵਧਾਕੇ 18 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ।
ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਸ ਗੱਲ ਦੀ ਪਰਖ ਜ਼ਰੂਰ ਕਰਨ ਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਦੇ ਅਧਿਆਪਕ ਵੱਧ ਪੜ੍ਹੇ-ਲਿਖੇ ਅਤੇ ਵੱਧ ਤਜ਼ਰਬੇ ਵਾਲੇ ਹਨ। ਇਸ ਲਈ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹਾਕੇ ਉਹਨਾਂ ਦੇ ਭਵਿੱਖ ਨੂੰ ਸੁਨਹਿਰਾ ਬਨਾਉਣ।
ਇਸ ਮੌਕੇ ਸਰਪੰਚ ਜੌਨੀ, ਰਮਨ ਸ਼ਰਮਾ, ਸੁਰਜੀਤ ਸਿੰਘ, ਸੁਰਜੀਤ ਸਿੰਘ ਗਰਚਾ, ਤਜਿੰਦਰ ਸਿੰਘ ਮਿੱਠੂ, ਜਸਪਾਲ ਸਿੰਘ ਕੌਂਸਲਰ, ਰਾਜਨ ਤੇ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਮੌਜੂਦ ਸਨ।
cabinet-minister-mundian-renovated-schools-in-villages-rawat-and-kakka
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)