ਭਾਰਤ ਅਤੇ ਵਿਦੇਸ਼ਾਂ ਤੋਂ ਹਜ਼ਾਰਾਂ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਫੈਸਟੀਵਲ ਆਫ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਇਮਰਜਿੰਗ ਟੈਕਨੋਲੋਜੀ (ਐਤਸਵ ) ਵਿੱਚ ਲਿੱਤਾ ਹਿੱਸਾ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਡੀਸੀਐਮ ਗਰੁੱਪ ਆਫ਼ ਸਕੂਲਜ਼ ਦੁਆਰਾ ਆਯੋਜਿਤ ਇੰਟਰਨੈਸ਼ਨਲ ਫੈਸਟੀਵਲ ਆਫ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਇਮਰਜਿੰਗ ਟੈਕਨੋਲੋਜੀ (ਐਤਸਵ ) ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਰਾਜਪਾਲ ਨੇ ਪਿਛਲੇ ਅੱਠ ਦਹਾਕਿਆਂ ਤੋਂ ਸਿੱਖਿਆ ਦੇ ਖੇਤਰ ਵਿੱਚ ਡੀਸੀਐਮ ਗਰੁੱਪ ਆਫ਼ ਸਕੂਲਜ਼ ਦੁਆਰਾ ਕੀਤੇ ਗਏ ਯੋਗਦਾਨ ਦੀ ਸ਼ਲਾਘਾ ਕੀਤੀ।
ਇਹ ਵਰਨਣਯੋਗ ਹੈ ਡੀਸੀਐਮ ਯੰਗ ਐਂਟਰਪ੍ਰੀਨਿਓਰ ਸਕੂਲ (ਡੀਸੀਐਮ ਯੈੱਸ) ਵੱਲੋਂ ਅੱਜ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ, ਇੰਨੋਵੇਸ਼ਨ ਅਤੇ ਸਾਇੰਸ ਵਿਸ਼ਿਆਂ ਵੱਲ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੰਟਰਨੈਸ਼ਨਲ ਫੈਸਟੀਵਲ ਆਫ਼ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਉਭਰਦੀ ਤਕਨਾਲੋਜੀ (ਐਤਸਵ ) ਦੇ ਤੀਜੇ ਐਡੀਸ਼ਨ ਦਾ ਆਯੋਜਨ ਕੀਤਾ। ਜਿਸ ਵਿਚ ਭਾਰਤ ਅਤੇ ਵਿਦੇਸ਼ਾਂ ਦੇ 50 ਤੋਂ ਵੱਧ ਸਕੂਲਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।
ਇਸ ਮੌਕੇ ਰਾਜਪਾਲ ਕਟਾਰੀਆ ਤੋਂ ਇਲਾਵਾ, ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਡਾ. ਡੀ. ਆਰ. ਭੱਟੀ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਬ੍ਰਿਗੇਡੀਅਰ ਪੀ. ਐਸ. ਚੀਮਾ ਗਰੁੱਪ ਕਮਾਂਡਰ ਐਨ.ਸੀ.ਸੀ. ਪੰਜਾਬ, ਡਿੰਪਲ ਟੰਡਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਨਾਲ-ਨਾਲ ਇਲਾਕੇ ਦੇ ਪ੍ਰਮੁੱਖ ਪਤਵੰਤੇ ਵੀ ਮੌਜੂਦ ਸਨ।
ਪ੍ਰੋਗਰਾਮ ਦੀ ਸ਼ੁਰੂਆਤ ਇੱਕ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਹੋਈ ਜਿਸ ਵਿੱਚ ਡੀ.ਸੀ.ਐਮ. ਯੈੱਸ ਸਕੂਲ ਦੇ ਵਿਦਿਆਰਥੀਆਂ ਨੇ ਇੱਕ ਸ਼ਾਨਦਾਰ ਨ੍ਰਿਤ ਪੇਸ਼ ਕੀਤਾ, ਜਿਸ ਤੋਂ ਬਾਅਦ ਡੀ.ਸੀ.ਐਮ. ਗਰੁੱਪ ਆਫ਼ ਸਕੂਲਜ਼ ਦੇ ਅੱਠ ਦਹਾਕੇ ਦੇ ਸਫ਼ਰ ਨੂੰ ਡੀ.ਸੀ.ਐਮ. ਗਰੁੱਪ ਦੇ ਸੀ.ਈ.ਓ. ਡਾ. ਅਨਿਰੁੱਧ ਗੁਪਤਾ ਨੇ ਬਿਆਨ ਕੀਤਾ। ਇਸ ਮੌਕੇ 'ਤੇ, ਡੀ.ਸੀ.ਐਮ. ਗਰੁੱਪ ਆਫ਼ ਸਕੂਲਜ਼ ਦੇ 80 ਸਾਲ ਪੂਰੇ ਹੋਣ 'ਤੇ, ਰਾਜਪਾਲ ਕਟਾਰੀਆ ਨੇ ਗਰੁੱਪ ਦਾ ਨਵਾਂ ਲੋਗੋ ਜਾਰੀ ਕੀਤਾ।
ਇਸ ਤੋਂ ਬਾਅਦ, ਡੀ.ਸੀ.ਐਮ. ਪ੍ਰੈਜ਼ੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ 1946 ਦੇ ਯੁੱਗ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਮੌਜੂਦਾ ਯੁੱਗ ਤੱਕ ਵਿਗਿਆਨ ਨੂੰ ਦਰਸਾਉਂਦੀ ਇੱਕ ਸ਼ਾਨਦਾਰ ਪੇਸ਼ਕਾਰੀ ਦਿੱਤੀ, ਜਿਸ ਨੇ ਸਾਰੇ ਮਹਿਮਾਨਾਂ ਨੂੰ ਹੈਰਾਨ ਕਰ ਦਿੱਤਾ। ਜਿਸ ਤੋਂ ਬਾਅਦ ਰਾਜਪਾਲ ਕਟਾਰੀਆ ਨੇ ਫੈਸਟੀਵਲ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਨੇ ਆਪਣੇ ਪ੍ਰੋਜੈਕਟ ਅਤੇ ਸਟਾਰਟਅੱਪ ਪੇਸ਼ ਕਰਕੇ ਦਰਸ਼ਕਾਂ ਦਾ ਦਿਲ ਜਿੱਤ ਲਿਆ।
ਰਾਜਪਾਲ ਕਟਾਰੀਆ ਨੇ ਕਿਹਾ ਕਿ ਪਿਛਲੇ 80 ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿੱਚ ਡੀਸੀਐਮ ਗਰੁੱਪ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਢਲੀ ਸਿੱਖਿਆ ਦੇ ਨਾਲ-ਨਾਲ, ਡੀਸੀਐਮ ਗਰੁੱਪ ਵੱਲੋਂ ਇਨੋਵੇਸ਼ਨ , ਐਂਟਰ ਪਰੇਨੂਰਸ਼ਿਪ , ਰਚਨਾਤਮਕਤਾ ਅਤੇ ਟੈਕਨੋਲੋਜੀ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਅੱਜ ਇਸ ਸੰਸਥਾ ਦੇ 80 ਸਾਲ ਪੂਰੇ ਹੋਣ ਦੇ ਮੌਕੇ 'ਤੇ, ਉਹ ਡੀਸੀਐਮ ਯੈੱਸ ਸਕੂਲ ਵਿੱਚ ਆ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਵਧੀਆ ਗੱਲ ਹੈ ਕਿ ਸੰਸਥਾ ਆਪਣੀ 80ਵੀਂ ਵਰ੍ਹੇਗੰਢ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਜਸ਼ਨ ਵਜੋਂ ਆਯੋਜਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਿਰਫ਼ ਇੱਕ ਤਕਨੀਕੀ ਸਮਾਗਮ ਨਹੀਂ ਹੈ, ਸਗੋਂ ਭਾਰਤ ਦੇ ਉੱਜਵਲ ਭਵਿੱਖ ਦੀ ਇੱਕ ਝਲਕ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਇਹ ਜ਼ਰੂਰੀ ਹੈ ਕਿ ਦੇਸ਼ ਦੇ ਨੌਜਵਾਨ ਟੈਕਨੋਲੋਜੀ ਵਿੱਚ ਮੁਹਾਰਤ ਹਾਸਲ ਕਰਨ ਅਤੇ ਡੀਸੀਐਮ ਗਰੁੱਪ ਆਫ਼ ਸਕੂਲਜ਼ ਅਜਿਹਾ ਹੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਸਿਰਫ਼ ਰਵਾਇਤੀ ਸਿੱਖਿਆ ਤੱਕ ਸੀਮਤ ਨਹੀਂ ਹੈ, ਸਗੋਂ ਸਟਾਰਟਅੱਪ ਰਾਹੀਂ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਸ਼ਕਤੀ ਵੀ ਰੱਖਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗਰੁੱਪ ਦੇ ਸੀਈਓ ਡਾ. ਅਨਿਰੁਧ ਗੁਪਤਾ ਸੰਸਥਾ ਦੀ ਵਿਰਾਸਤ ਨੂੰ ਅੱਗੇ ਲੈ ਜਾ ਰਹੇ ਹਨ, ਉਹ ਸ਼ਲਾਘਾਯੋਗ ਹੈ।
ਸੰਬੋਧਨ ਕਰਦੇ ਹੋਏ ਸੀਈਓ ਡਾ. ਅਨਿਰੁਧ ਗੁਪਤਾ ਨੇ ਕਿਹਾ ਕਿ 1946 ਵਿੱਚ ਆਪਣੀ ਸਥਾਪਨਾ ਤੋਂ ਬਾਅਦ ਪਿਛਲੇ ਅੱਠ ਦਹਾਕਿਆਂ ਵਿੱਚ, ਡੀਸੀਐਮ ਗਰੁੱਪ ਨੇ ਭਾਰਤ ਦੀ ਵੰਡ ਦਾ ਦਰਦ ਝੱਲਿਆ ਹੈ, ਜਦੋਂ ਕਿ 1988 ਦੇ ਹੜ੍ਹਾਂ ਅਤੇ ਹਾਲ ਹੀ ਦੇ ਸਾਲਾਂ ਵਿੱਚ ਕੋਰੋਨਾ ਦੀ ਸਥਿਤੀ ਨੂੰ ਪਾਰ ਕਰਦੇ ਹੋਏ, ਇਸਨੇ ਹਰ ਵਾਰ ਇੱਕ ਨਵੀਂ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਡੀਸੀਐਮ ਗਰੁੱਪ ਨੇ ਇਸ ਦੇਸ਼ ਨੂੰ ਹਜ਼ਾਰਾਂ ਆਈਏਐਸ, ਆਈਪੀਐਸ ਅਧਿਕਾਰੀ, ਫੌਜੀ ਅਧਿਕਾਰੀ, ਡਾਕਟਰ, ਇੰਜੀਨੀਅਰ ਦਿੱਤੇ ਹਨ ਅਤੇ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਸਿੱਖਿਆ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ।
ਇਵੈਂਟ ਕਨਵੀਨਰ ਪੁਨੀਤ ਗੋਇਲ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਤਿੰਨ ਸ਼੍ਰੇਣੀਆਂ ਵਿੱਚ 21 ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਸਨ, ਜਿਸ ਵਿੱਚ ਤੀਜੀ ਤੋਂ ਪੰਜਵੀਂ ਜਮਾਤ, ਛੇਵੀਂ ਤੋਂ ਅੱਠਵੀਂ ਜਮਾਤ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ ਜਿਨ੍ਹਾਂ ਲਈ ਪਿੱਚਅੱਪ ਏਆਈ, ਵਿਜ਼ਨ 3ਡੀ, ਜੂਨੀਅਰ ਰੋਬੋ ਰੈਲੀ, ਥਿੰਕ ਏਆਰ, ਏਆਈ ਬਿਜ਼ਨਸ ਲੈਂਸ, ਏਆਈ ਸਟਾਰਟਅੱਪ, ਸਕਾਈ ਬੋਟ ਏਆਈ ਵਰਗੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਸਨ। ਵਿਦਿਆਰਥੀਆਂ ਨੇ ਪ੍ਰੋਗਰਾਮ ਵਿੱਚ ਆਪਣੇ ਪ੍ਰੋਜੈਕਟ ਵੀ ਪ੍ਰਦਰਸ਼ਿਤ ਕੀਤੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਬੱਚਿਆਂ ਲਈ ਸਟਾਰਟ-ਅੱਪ ਦੇ ਮੌਕੇ ਪੈਦਾ ਹੋਣਗੇ ਅਤੇ ਉਹ ਨਵੀਨਤਾ, ਰਚਨਾਤਮਕ ਸੋਚ ਅਤੇ ਕੋਡਿੰਗ ਬਾਰੇ ਉਤਸੁਕਤਾ ਪੈਦਾ ਕਰਨਗੇ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)