harjot-bains-wishes-teachers-on-teachers-day

ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ

Sep4,2025 | Narinder Kumar | Chandigarh

ਅਧਿਆਪਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸੇਵਾ ਵਿੱਚ ਡਟੇ ਰਹਿਣ ਦੀ ਅਪੀਲ


ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸ਼ਟਰਪਤੀ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ।

ਡਾ. ਐਸ. ਰਾਧਾਕ੍ਰਿਸ਼ਨਨ ਦੇ ਜਨਮਦਿਨ ਦੇ ਸਨਮਾਨ ਵਿੱਚ ਹਰ ਸਾਲ 5 ਸਤੰਬਰ ਨੂੰ ਮਨਾਏ ਜਾਂਦੇ ਅਧਿਆਪਕ ਦਿਵਸ ਸਬੰਧੀ ਆਪਣੇ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ 'ਸਮਾਜ ਦੀ ਰੀੜ੍ਹ ਦੀ ਹੱਡੀ' ਕਰਾਰ ਦਿੱਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਅਤੇ ਇੱਕ ਮਹਾਨ ਰਾਸ਼ਟਰ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਨੌਜਵਾਨਾਂ ਨੂੰ ਆਦਰਸ਼ ਨਾਗਰਿਕ ਬਣਾਉਣ ਲਈ ਉਨ੍ਹਾਂ ਨੂੰ ਗਿਆਨ, ਕਦਰਾਂ-ਕੀਮਤਾਂ ਅਤੇ ਹੁਨਰਾਂ ਨਾਲ ਲੈੱਸ ਕਰਨ ਵਾਸਤੇ ਅਧਿਆਪਕਾਂ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਵੀ ਕੀਤੀ।

ਉਨ੍ਹਾਂ ਕਿਹਾ ਕਿ ਸੂਬੇ ਦੇ ਅਧਿਆਪਕਾਂ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਹੈ। ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਭਵਿੱਖੀ ਚੁਣੌਤੀਆਂ ਲਈ ਸਸ਼ਕਤ ਬਣਾਉਣ ਵਾਸਤੇ "ਸਕੂਲ ਆਫ਼ ਐਮੀਨੈਂਸ" ਅਤੇ "ਸਕੂਲ ਆਫ਼ ਹੈਪੀਨੈੱਸ" ਵਰਗੇ ਉਪਰਾਲੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਪ੍ਰਤੀ ਵਚਨਬੱਧ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਇਸ ਵਾਰ ਨੀਟ ਅਤੇ ਜੇ.ਈ.ਈ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਸ ਦੇ ਨਾਲ ਹੀ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ।

ਕੁਦਰਤੀ ਆਫ਼ਤ ਸਮੇਂ ਸਮਾਜਿਕ ਇਕਜੁੱਟਤਾ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਬੈਂਸ ਨੇ ਅਧਿਆਪਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣਾ ਸਮਰਥਨ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੀੜਤ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਭਾਵਨਾ ਨਾਲ ਡਟੇ ਰਹਿਣ ਲਈ ਕਿਹਾ। ਉਹਨਾਂ ਕਿਹਾ ਕਿ ਇਸ ਚੁਣੌਤੀ ਵਿੱਚ ਸਮਾਜ ਲਈ ਰੋਲ ਮਾਡਲ ਅਤੇ ਪ੍ਰੇਰਕ ਵਜੋਂ ਅਧਿਆਪਕਾਂ ਦਾ ਯੋਗਦਾਨ ਸੂਬੇ ਦੀ ਸਹਾਇਤਾ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ।

harjot-bains-wishes-teachers-on-teachers-day


pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB