ਪੰਜਾਬੀ ਕਲਾਕਾਰ ਅਤੇ ਕੱਬਡੀ ਦੇ ਖਿਡਾਰੀ ਰਹੇ ਕੇ ਐਸ ਮੱਖਣ ਮੁਸ਼ਕਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਸਿੰਗਰ ਆਪਣੇ ਨਵੇਂ ਗੀਤ ਦੀ ਰਿਲੀਜ ਤੋਂ ਪਹਿਲਾਂ ਹੀ ਇੱਕ ਵਾਰ ਮੁੜ ਤੋਂ ਵਿਵਾਦ ਚ ਆ ਗਏ ਹਨ। ਸਿੰਗਰ ਆਪਣੇ ਨਵੇਂ ਗੀਤ ਦੀ ਵੀਡੀਓ ਵਿੱਚ ਹੱਥਿਆਰਾਂ ਨੂੰ ਪ੍ਰਮੋਟ ਕਰਦੇ ਨਜ਼ਰ ਆ ਰਹੇ ਹਨ। ਪੰਜਾਬ ਸਰਕਾਰ ਦੀ ਸਖ਼ਤ ਹਿਦਾਇਤਾਂ ਨੂੰ ਨਜ਼ਰਅੰਦਾਜ਼ ਕਰਕੇ ਸਿੰਗਰ ਨੇ ਆਪਣੇ ਗੀਤ ਦੀ ਸ਼ੂਟਿੰਗ ਵਿੱਚ ਖੁੱਲ੍ਹ ਕੇ ਹਥਿਆਰਾਂ ਦਾ ਇਸਤੇਮਾਲ ਕੀਤਾ ਹੈ। ਉਨ੍ਹਾਂ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮੱਖਣ ਅਤੇ ਉਨ੍ਹਾਂ ਦੇ ਸਾਥੀ ਸੱਤੀ ਲੋਹਾ ਖੇਡਾ ਦੇ ਖਿਲਾਫ਼ ਪੰਡਿਤ ਰਾਵ ਧਰਨਵਰ ਨੇ ਬਠਿੰਡਾ ਦੇ SSP ਅਤੇ DC ਨੂੰ ਸ਼ਿਕਾਇਤ ਦਰਜ਼ ਕੀਤੀ ਹੈ। ਸ਼ਿਕਾਇਤਕਰਤਾ ਪੰਡਿਤ ਰਾਵ ਨੇ ਮੰਗ ਕੀਤੀ ਹੈ ਕਿ ਸਰਕਾਰ ਨੂੰ ਇਸ ‘ਤੇ ਸਖ਼ਤ ਐਕਸ਼ਨ ਲੈਣ ਦੀ ਲੋੜ ਹੈ
increased-difficulties-of-ks-makhan-in-the-case-of-promoting-the-weapon
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)