ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ 13 ਤੋਂ 17 ਅਕਤੂਬਰ ਤੱਕ ਸੀ.ਪੀ.ਆਰ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਇਸ ਮੌਕੇ 'ਤੇ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਵਲੋਂ ਵੀ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਸੀ.ਪੀ.ਆਰ ਦੀ ਪ੍ਰੈਕਟੀਕਲ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 1000 ਤੋਂ ਵੱਧ ਵਿਦਿਆਰਥੀਆਂ ਨੂੰ ਐਮਰਜੈਂਸੀ ਸਥਿਤੀਆਂ ਵਿੱਚ ਜੀਵਨ ਬਚਾਉਣ ਦੀਆਂ ਤਕਨੀਕਾਂ ਸਿਖਾਈਆਂ ਗਈਆਂ।
ਇਸ ਸਿਖਲਾਈ ਮੁਹਿੰਮ ਤਹਿਤ ਰੈੱਡ ਕਰਾਸ ਸਕੂਲ ਆਫ਼ ਵੋਕੇਸ਼ਨਲ ਲਰਨਿੰਗ, ਡਿਜੀਟਲ ਲਾਇਬ੍ਰੇਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਾ, ਅਰੋਮਾ ਇੰਸਟੀਚਿਊਟ ਅਤੇ ਹੁਸ਼ਿਆਰਪੁਰ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲ ਸੈਂਟਰ ਵਿਖੇ ਇੱਕ-ਰੋਜ਼ਾ ਅਤੇ ਦੋ-ਰੋਜ਼ਾ ਵਰਕਸ਼ਾਪਾਂ ਆਯੋਜਿਤ ਕੀਤੀਆਂ ਗਈਆਂ। ਇਨ੍ਹਾਂ ਵਰਕਸ਼ਾਪਾਂ ਦਾ ਉਦੇਸ਼ ਵਿਦਿਆਰਥੀਆਂ, ਸਟਾਫ਼ ਅਤੇ ਆਮ ਲੋਕਾਂ ਨੂੰ ਸੀ.ਪੀ.ਆਰ ਵਰਗੀਆਂ ਜ਼ਰੂਰੀ ਜੀਵਨ-ਰੱਖਿਅਕ ਪ੍ਰਕਿਰਿਆਵਾਂ ਬਾਰੇ ਸਿੱਖਿਅਤ ਕਰਨਾ ਸੀ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੀ.ਪੀ.ਆਰ ਦੀ ਇਹ ਜ਼ਰੂਰੀ ਸਕਿੱਲ ਨੂੰ ਸਿੱਖਣਾ ਚਾਹੀਦਾ ਹੈ, ਕਿਉਂਕਿ ਇਹ ਛੋਟੀ ਜਿਹੀ ਜਾਣਕਾਰੀ ਕਿਸੇ ਦੀ ਜਾਨ ਬਚਾਉਣ ਵਿੱਚ ਮਦਦ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਵੱਲੋਂ 8 ਦਿਨਾਂ ਦਾ ਫਸਟ ਏਡ ਸਿਖਲਾਈ ਸਰਟੀਫਿਕੇਟ ਕੋਰਸ ਸਿਰਫ਼ 1500 ਰੁਪਏ ਦੀ ਮਾਮੂਲੀ ਫੀਸ 'ਤੇ ਉਪਲਬਧ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ https://ircsfa.org/ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਇੰਡੀਅਨ ਰੈਡ ਕਰਾਸ ਸੁਸਾਇਟੀ ਦਾ ਪ੍ਰਮਾਣ ਪੱਤਰ ਪਾਪਤ ਕਰ ਸਕਦੇ ਹਨ, ਜੋ ਅੰਤਰਰਾਸ਼ਟਰੀ ਪੱਧਰ ‘ਤੇ ਵੈਧ ਹੈ ਅਤੇ ਵਿਦੇਸ਼ਾਂ ਵਿਚ ਰੋਜ਼ਗਾਰ ਪ੍ਰਾਪਤ ਕਰਨ ਵਿਚ ਸਹਾਈ ਸਿੱਧ ਹੋ ਸਕਦਾ ਹੈ। ਵਧੇਰੇ ਜਾਣਕਾਰੀ ਲਈ ਕੋਈ ਵੀ ਦਿਲਚਸਪੀ ਰੱਖਣ ਵਾਲਾ ਵਿਅਕਤੀ ਮੋਬਾਈਲ ਨੰਬਰ 93355-35493 'ਤੇ ਸੰਪਰਕ ਕਰ ਸਕਦਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਰੈੱਡ ਕਰਾਸ ਸੋਸਾਇਟੀ, ਹੁਸ਼ਿਆਰਪੁਰ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ 1000 ਤੋਂ ਵੱਧ ਭਾਗੀਦਾਰਾਂ ਨੂੰ ਦਿਲ ਦਾ ਦੌਰਾ, ਬਿਜਲੀ ਦਾ ਝਟਕਾ, ਡੁੱਬਣ ਆਦਿ ਵਰਗੀਆਂ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਪ੍ਰਤੀਕਿਰਿਆ ਕਿਵੇਂ ਕਰਨੀ ਹੈ ਅਤੇ ਸੀ.ਪੀ.ਆਰ ਪ੍ਰਦਾਨ ਕਰਨ ਦੇ ਤਰੀਕੇ ਸਿਖਾਏ ਗਏ।
ਸਿਖਲਾਈ ਦਾ ਸੰਚਾਲਨ ਫਸਟ ਏਡ ਟ੍ਰੇਨਿੰਗ ਸੁਪਰਵਾਈਜ਼ਰ ਸੰਜੀਵਨ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ, ਜਦੋਂ ਕਿ ਸਰਬਜੀਤ (ਰੈੱਡ ਕਰਾਸ ਅਕਾਊਂਟੈਂਟ) ਅਤੇ ਦਵਿੰਦਰ ਕੁਮਾਰ (ਸਾਇੰਸ ਮਾਸਟਰ, ਸੀਨੀਅਰ ਸੈਕੰਡਰੀ ਸਕੂਲ ਨਾਰਾ) ਨੇ ਵੀ ਵਿਸ਼ੇਸ਼ ਯੋਗਦਾਨ ਪਾਇਆ।
red-cross-society-imparts-cpr-training-to-over-1000-students-to-save-lives-in-emergencies
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)