ਮਾਨਸਿਕ ਸਿਹਤ ਪ੍ਰੋਗਰਾਮ ਵਿੱਚ ਲੀਡਰਸ਼ਿਪ ਨੂੰ ਇੱਕ ਮੋਹਰੀ ਪਹਿਲਕਦਮੀ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਫੈਲੋਸ਼ਿਪ ਹੈ ,ਜੋ ਵਿਸ਼ੇਸ਼ ਤੌਰ ’ਤੇ ਪ੍ਰਣਾਲੀਗਤ ਮਾਨਸਿਕ ਸਿਹਤ ਮਜ਼ਬੂਤੀ ਰਾਹੀਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਰੋਕਣ ’ਤੇ ਸਮਰਪਿਤ ਹੈ। ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ ਦੇ ਸਹਿਯੋਗ ਨਾਲ ਤਿਆਰ ਕੀਤਾ ਇਹ ਪ੍ਰੋਗਰਾਮ , ਨਸ਼ਾ ਛੁਡਾਊ ਕੇਂਦਰਾਂ, ਓਓਏਟੀ ਕੇਂਦਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਨਿਗਰਾਨੀ ਕਰਨ, ਸਮਰੱਥਾ ਨਿਰਮਾਣ ਅਤੇ ਪੂਰਨ ਤਾਲਮੇਲ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲਿ੍ਹਆਂ ਵਿੱਚ ਸਿਖਲਾਈ ਪ੍ਰਾਪਤ ਮਾਨਸਿਕ ਸਿਹਤ ਪੇਸ਼ੇਵਰਾਂ ਨੂੰ ਤਾਇਨਾਤ ਕਰਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਫੈਲੋਜ਼ ਵੱਲੋਂ ਨੌਜਵਾਨਾਂ ਵਿੱਚ ਨਸ਼ਿਆਂ ਦੀ ਵਰਤੋਂ ਨੂੰ ਸ਼ੁਰੂ ਵਿੱਚ ਹੀ ਰੋਕਣ ਲਈ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ਨਾਲ ਵੀ ਸਰਗਰਮੀ ਨਾਲ ਸੰਪਰਕ ਕੀਤਾ ਜਾਵੇਗਾ। ਇਸ ਤਰ੍ਹਾਂ ਰੋਕਥਾਮ, ਇਲਾਜ ਅਤੇ ਮੁੜਵਸੇਬੇ ਨੂੰ ਇੱਕ ਵਿਆਪਕ ਜਨਤਕ ਸਿਹਤ ਢਾਂਚੇ ਨਾਲ ਜੋੜਿਆ ਜਾਵੇਗਾ।
ਡਾ. ਬਲਬੀਰ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਾਖੋਰੀ ਸਿਰਫ਼ ਪੰਜਾਬ ਪੱਧਰ ਦਾ ਮੁੱਦਾ ਨਹੀਂ ਸਗੋਂ ਇੱਕ ਰਾਸ਼ਟਰੀ ਪੱਧਰ ਦੀ ਸਿਹਤ ਚੁਣੌਤੀ ਹੈ ਜਿਸ ਦਾ ਟਾਕਰਾ ਕਰਨ ਲਈ ਨਿਰੰਤਰ ਅਤੇ ਢਾਂਚਾਗਤ ਦਖਲਅੰਦਾਜ਼ੀ ਦੀ ਲੋੜ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਐਲਐਮਐਚਪੀ ਮਾਡਲ ਵਿੱਚ ਦੇਸ਼ ਭਰ ਦੇ ਹੋਰਨਾਂ ਸੂਬਿਆਂ ਲਈ ਇੱਕ ਠੋਸ ਢਾਂਚੇ ਵਜੋਂ ਉਭਰਨ ਦੀ ਸਮਰੱਥਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਸਿਹਤ, ਸਿੱਖਿਆ ਅਤੇ ਸਾਫ਼ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਮਨੁੱਖੀ ਵਿਕਾਸ ਦੇ ਮੁੱਖ ਮਾਪਦੰਡਾਂ ਵਜੋਂ ਤਰਜੀਹ ਦਿੱਤੀ ਹੈ। ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਅਤੇ ਨਸ਼ਿਆਂ ਨਾਲ ਨਜਿੱਠਣਾ, ਸਾਰਿਆਂ ਲਈ ਬਰਾਬਰ ਅਤੇ ਪਹੁੰਚਯੋਗ ਜਨਤਕ ਸਿਹਤ ਮੁਹੱਈਆ ਕਰਵਾਉਣਾ, ਇਸ ਸੋਚ ਦੇ ਅਨਿੱਖੜਵੇਂ ਅੰਗ ਹਨ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB