ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਹੇਠ ਹੁਣ ਤੱਕ 2 ਲੱਖ ਤੋਂ ਵੱਧ ਇਲਾਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਕੈਂਸਰ ਇਲਾਜ, ਦਿਲ ਦੇ ਰੋਗ ਅਤੇ ਹੱਡੀਆਂ ਦੀ ਸਰਜਰੀ (ਆਰਥੋਪੀਡਿਕ ਸਰਜਰੀ) ਵਰਗੇ ਮਹੱਤਵਪੂਰਨ ਇਲਾਜ ਸ਼ਾਮਲ ਹਨ। ਉਨ੍ਹਾਂ ਕਿਹਾ, “ਹੁਣ ਤੱਕ ਇਸ ਯੋਜਨਾ ਹੇਠ 300 ਕਰੋੜ ਰੁਪਏ ਤੋਂ ਵੱਧ ਦੇ ਇਲਾਜ ਪ੍ਰਦਾਨ ਕੀਤੇ ਜਾ ਚੁੱਕੇ ਹਨ, ਜਿਸ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਬਜਟ ਸਾਲ 2026–27 ਵਿੱਚ 2,000 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ, ਤਾਂ ਜੋ ਇਸ ਦੇ ਲਾਭਾਂ ਨੂੰ ਜਾਰੀ ਰੱਖਿਆ ਜਾ ਸਕੇ ਅਤੇ ਵਧਾਇਆ ਜਾ ਸਕੇ।”
ਮੁੱਖ ਮੰਤਰੀ ਸਿਹਤ ਯੋਜਨਾ ਹੇਠ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਮਿਲਦਾ ਹੈ, ਜਿਸ ਨਾਲ ਕਿਸੇ ਵੀ ਮਰੀਜ਼ ਨੂੰ ਆਰਥਿਕ ਰੁਕਾਵਟਾਂ ਜਾਂ ਐਮਰਜੈਂਸੀ ਵਿੱਚ ਪੈਸਿਆਂ ਦੀ ਕਮੀ ਕਾਰਨ ਇਲਾਜ ਵਿੱਚ ਦੇਰੀ ਨਹੀਂ ਕਰਨੀ ਪੈਂਦੀ।
ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਅਤੇ ਪ੍ਰਕਿਰਿਆ ਨੂੰ ਸੌਖਾ ਕਰਨ ਲਈ ਹਰ ਰੋਜ਼ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਕੇਂਦਰਾਂ ਵਰਗੀਆਂ ਥਾਵਾਂ ‘ਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਖਾਸ ਤੌਰ ‘ਤੇ ਉਹਨਾਂ ਲੋਕਾਂ ਲਈ ਸਹੂਲਤਮੰਦ ਹਨ ਜਿਨ੍ਹਾਂ ਨੂੰ ਅਧਿਕਾਰਕ ਕੇਂਦਰਾਂ ਤੱਕ ਪਹੁੰਚਣ ਵਿੱਚ ਦਿੱਕਤ ਆਉਂਦੀ ਹੈ।
ਨਾਗਰਿਕਾਂ ਲਈ ਸਪੱਸ਼ਟ ਰਣਨੀਤੀ ਦਿੰਦੇ ਹੋਏ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਲਈ ਸੌਖੀ ਛੇ-ਕਦਮੀ ਪ੍ਰਕਿਰਿਆ ਵੀ ਤਿਆਰ ਕੀਤੀ ਹੈ। ਨਿਵਾਸੀ ਬਿਨਾਂ ਕਿਸੇ ਅਪਾਇੰਟਮੈਂਟ ਦੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ, ਸਰਕਾਰੀ ਰਜਿਸਟ੍ਰੇਸ਼ਨ ਕੈਂਪ ਜਾਂ ਸੇਵਾ ਕੇਂਦਰ ‘ਤੇ ਸਿੱਧੇ ਜਾ ਸਕਦੇ ਹਨ। ਅਰਜ਼ੀਕਾਰਾਂ ਨੂੰ ਲੋੜੀਂਦੇ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਵੋਟਰ ਆਈਡੀ ਅਤੇ ਨਾਬਾਲਗਾਂ ਲਈ ਜਨਮ ਪ੍ਰਮਾਣ-ਪੱਤਰ ਨਾਲ ਲਿਆਉਣੇ ਹੋਣਗੇ, ਤਾਂ ਜੋ ਪਰਿਵਾਰ ਦੇ ਸਾਰੇ ਮੈਂਬਰ (ਜੋ ਪੰਜਾਬ ਦੇ ਨਿਵਾਸੀ ਹੋਣ) ਯੋਜਨਾ ਹੇਠ ਕਵਰ ਹੋ ਸਕਣ।
ਇਹ ਯੋਜਨਾ ਪ੍ਰਤੀ ਪਰਿਵਾਰ ਪ੍ਰਤੀ ਵਰ੍ਹੇ 10 ਲੱਖ ਰੁਪਏ ਦੀ ਸਾਂਝੀ ਕਵਰੇਜ ਪ੍ਰਦਾਨ ਕਰਦੀ ਹੈ, ਇਸ ਲਈ ਸਾਰੇ ਮੈਂਬਰਾਂ ਦਾ ਇਕੱਠੇ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ। ਰਜਿਸਟ੍ਰੇਸ਼ਨ ਸਥਾਨ ‘ਤੇ ਅਧਿਕਾਰੀ ਪ੍ਰਕਿਰਿਆ ਪੂਰੀ ਕਰਨ ਵਿੱਚ ਮਦਦ ਕਰਦੇ ਹਨ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਿਹਤ ਕਾਰਡ ਐਕਟੀਵੇਸ਼ਨ ਦੀ ਪੁਸ਼ਟੀ ਲਈ ਇੱਕ ਐਸਐਮਐਸ ਪ੍ਰਾਪਤ ਹੁੰਦਾ ਹੈ।
ਇਸ ਤੋਂ ਇਲਾਵਾ ਸੁਗਮ ਰਜਿਸਟ੍ਰੇਸ਼ਨ ਲਈ ਨਿਵਾਸੀਆਂ ਨੂੰ ਆਧਾਰ ਕਾਰਡ, ਵੋਟਰ ਆਈਡੀ, ਸਮਾਰਟ ਰਾਸ਼ਨ ਕਾਰਡ (ਜੇ ਉਪਲਬਧ ਹੋਵੇ) ਅਤੇ ਕਿਸਾਨਾਂ ਲਈ ਜੇ-ਫਾਰਮ (ਜੇ ਲਾਗੂ ਹੋਵੇ) ਵਰਗੇ ਸਹਾਇਕ ਦਸਤਾਵੇਜ਼ ਨਾਲ ਲਿਆਉਣ ਦੀ ਸਲਾਹ ਦਿੱਤੀ ਜਾਂਦੀ ਹੈ।
ਸੁਲਭ ਅਤੇ ਕਿਫਾਇਤੀ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਸਰਕਾਰ ਨਿਵਾਸੀਆਂ ਨੂੰ ਨਿਰਧਾਰਿਤ ਕੇਂਦਰਾਂ ਅਤੇ ਮੈਦਾਨੀ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਕਰਨ ਲਈ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ਹਰ ਪਰਿਵਾਰ ਇਸ ਯੋਜਨਾ ਹੇਠ ਨਕਦ-ਰਹਿਤ ਇਲਾਜ ਦਾ ਲਾਭ ਲੈ ਸਕੇ।
ਸੌਖੀ ਗਾਈਡ: ਛੇ ਕਦਮਾਂ ਵਿੱਚ ਸਿਹਤ ਕਾਰਡ ਲਈ ਰਜਿਸਟ੍ਰੇਸ਼ਨਕਦਮ 1: ਕੋਈ ਅਪਾਇੰਟਮੈਂਟ ਦੀ ਲੋੜ ਨਹੀਂਤੁਸੀਂ ਸਿੱਧੇ ਕਿਸੇ ਵੀ ਕੇਂਦਰ ਜਾਂ ਕੈਂਪ ਵਿੱਚ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ।
ਕਦਮ 2: ਰਜਿਸਟ੍ਰੇਸ਼ਨ ਸਥਾਨ ‘ਤੇ ਜਾਓ
-ਤੁਸੀਂ ਜਾ ਸਕਦੇ ਹੋ :
* ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀਐਸਸੀ)
* ਸਰਕਾਰੀ ਰਜਿਸਟ੍ਰੇਸ਼ਨ ਕੈਂਪ
* ਸੇਵਾ ਕੇਂਦਰ
ਕਦਮ 3: ਲੋੜੀਂਦੇ ਦਸਤਾਵੇਜ਼ ਨਾਲ ਲਿਆਓ
ਪਰਿਵਾਰ ਦੇ ਸਾਰੇ ਮੈਂਬਰਾਂ ਲਈ ਹੇਠ ਲਿਖੇ ਦਸਤਾਵੇਜ਼ ਲਿਆਓ
* ਆਧਾਰ ਕਾਰਡ
* ਵੋਟਰ ਆਈਡੀ
* ਨਾਬਾਲਗਾਂ ਲਈ ਜਨਮ ਪ੍ਰਮਾਣ- ਪੱਤਰ
* ਸਾਰੇ ਮੈਂਬਰ ਪੰਜਾਬ ਦੇ ਨਿਵਾਸੀ ਹੋਣੇ ਚਾਹੀਦੇ ਹਨ
ਕਦਮ 4: ਪਰਿਵਾਰਕ ਕਵਰੇਜ ਨੂੰ ਸਮਝੋ
* ਇਹ ਯੋਜਨਾ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਕਵਰ ਦਿੰਦੀ ਹੈ
* ਇਹ ਰਕਮ ਸਾਰੇ ਪਰਿਵਾਰ ਵਿੱਚ ਸਾਂਝੀ ਹੁੰਦੀ ਹੈ, ਇਸ ਲਈ ਸਭ ਦੇ ਦਸਤਾਵੇਜ਼ ਲਿਆਉਣਾ ਜ਼ਰੂਰੀ ਹੈ
ਕਦਮ 5: ਰਜਿਸਟ੍ਰੇਸ਼ਨ ਪੂਰੀ ਕਰੋ
* ਕੇਂਦਰ ਜਾਂ ਕੈਂਪ ਵਿੱਚ ਅਧਿਕਾਰੀ ਤੁਹਾਡੀ ਜਾਣਕਾਰੀ ਦਰਜ ਕਰਨ ਅਤੇ ਪ੍ਰਕਿਰਿਆ ਪੂਰੀ ਕਰਨ ਵਿੱਚ ਮਦਦ ਕਰਨਗੇl
ਕਦਮ 6: ਪੁਸ਼ਟੀ ਪ੍ਰਾਪਤ ਕਰੋl
* ਰਜਿਸਟ੍ਰੇਸ਼ਨ ਤੋਂ ਬਾਅਦ ਤੁਹਾਨੂੰ ਇੱਕ ਐਸਐਮਐਸ ਮਿਲੇਗਾ, ਜੋ ਸਿਹਤ ਕਾਰਡ ਦੇ ਚਾਲੂ ਹੋਣ ਦੀ ਪੁਸ਼ਟੀ ਕਰੇਗਾ l
* ਨਾਲ ਲਿਆਉਣ ਵਾਲੇ ਦਸਤਾਵੇਜ਼
* ਆਧਾਰ ਕਾਰਡ (ਪਛਾਣ ਅਤੇ ਪਤੇ ਦਾ ਸਬੂਤ)
* ਵੋਟਰ ਆਈਡੀ
* ਸਮਾਰਟ ਰਾਸ਼ਨ ਕਾਰਡ (ਜੇ ਉਪਲਬਧ ਹੋਵੇ)
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB