ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਬਾਲ ਰੋਗ ਵਿਭਾਗ ਦੇ ਪ੍ਰੋਫ਼ੈਸਰ ਅਤੇ ਮੁਖੀ ਡਾ. ਸ਼ਸ਼ੀ ਕਾਂਤ ਧੀਰ ਅਨੁਸਾਰ ਅਤਿ ਗਰਮੀ ਪੇਟ ਸੰਕਰਮਣ ਦੇ ਮਾਮਲਿਆਂ ਵਿੱਚ ਵਾਧਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ “ਤਿੱਖੀ ਗਰਮੀ ਵਿੱਚ ਭੋਜਨ ਜਲਦੀ ਖ਼ਰਾਬ ਹੋ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਤੇ ਅਸਵੱਛ ਖੁਰਾਕ ਬੀਮਾਰੀਆਂ ਦੇ ਖ਼ਤਰੇ ਨੂੰ ਵਧਾਉਂਦੇ ਹਨ।” ਉਨ੍ਹਾਂ ਨੇ ਅੱਗੇ ਕਿਹਾ,"ਮਰੀਜ਼ ਅਕਸਰ ਦਸਤ, ਪੇਟ ਦਰਦ, ਉਲਟੀ, ਚੱਕਰ ਅਤੇ ਬੁਖਾਰ ਵਰਗੀਆਂ ਸ਼ਿਕਾਇਤਾਂ ਨਾਲ ਹਸਪਤਾਲ ਪਹੁੰਚਦੇ ਹਨ। ਗੰਭੀਰ ਹਾਲਤ ਵਿੱਚ ਦੇਰੀ ਨਾਲ ਇਲਾਜ ਮਿਲਣ ‘ਤੇ ਬਲੱਡ ਪ੍ਰੈਸ਼ਰ ਘਟਣਾ, ਕਿਡਨੀ ਸੰਬੰਧੀ ਜਟਿਲਤਾਵਾਂ ਅਤੇ ਇਲੈਕਟ੍ਰੋਲਾਈਟ ਅਸੰਤੁਲਨ ਨਾਲ ਮਾਨਸਿਕ ਭਰਮ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।"
ਬਜ਼ੁਰਗਾਂ ਵਿੱਚ ਇਸ ਮੌਸਮ ਵਿੱਚ ਰਿਕਵਰੀ ਹੌਲੀ ਹੁੰਦੀ ਹੈ ਅਤੇ ਸਰੀਰ ਵਿੱਚ ਪਾਣੀ ਨੂੰ ਰੋਕ ਕੇ ਰੱਖਣ ਦੀ ਸਮਰੱਥਾ ਵੀ ਘੱਟ ਹੋ ਜਾਂਦੀ ਹੈ। ਡਾ. ਸ਼ਸ਼ੀ ਕਾਂਤ ਧੀਰ ਨੇ ਚੇਤਾਵਨੀ ਦਿੰਦਿਆਂ ਕਿਹਾ,"ਬੱਚੇ ਵੀ ਤੇਜ਼ੀ ਨਾਲ ਡਿਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ। ਬੱਚਿਆਂ ਵਿੱਚ ਉਲਟੀ ਅਤੇ ਦਸਤ ਕਾਰਨ ਸਰੀਰ ਵਿੱਚ ਤਰਲ ਪਦਾਰਥ ਤੇਜ਼ੀ ਨਾਲ ਘਟ ਜਾਂਦਾ ਹੈ।"
ਅੰਕੜਿਆਂ ਅਨੁਸਾਰ ਇਸ ਗਰਮੀ ਦੇ ਸਿਹਤ ਸੰਕਟ ਦਾ ਸਭ ਤੋਂ ਵੱਧ ਪ੍ਰਭਾਵ ਸੀਨੀਅਰ ਨਾਗਰਿਕਾਂ ‘ਤੇ ਪਿਆ ਹੈ। ਅਪ੍ਰੈਲ ਵਿੱਚ 1,290 ਤੋਂ ਵੱਧ ਬਜ਼ੁਰਗਾਂ ਨੇ ਇਸ ਯੋਜਨਾ ਤਹਿਤ ਇਲਾਜ ਕਰਵਾਇਆ, ਜਦਕਿ ਲਗਭਗ 120 ਬੱਚਿਆਂ ਨੇ ਇਲਾਜ ਪ੍ਰਾਪਤ ਕੀਤਾ।
ਹੁਸ਼ਿਆਰਪੁਰ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਰਿਹਾ, ਜਿੱਥੇ ਸਿਰਫ਼ ਮੋਡਰੇਟ ਡਿਹਾਈਡ੍ਰੇਸ਼ਨ ਦੇ ਨਾਲ ਤੀਬਰ ਗੈਸਟ੍ਰੋਐਂਟਰਾਈਟਿਸ ਵਾਲੇ 250 ਤੋਂ ਵੱਧ ਬਜ਼ੁਰਗ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਜਲੰਧਰ ਵਿੱਚ ਵੀ 100 ਤੋਂ ਵੱਧ ਮਾਮਲੇ ਦਰਜ ਹੋਏ। ਪਟਿਆਲਾ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਬਠਿੰਡਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਇਸੇ ਤਰ੍ਹਾਂ ਦੇ ਰੁਝਾਨ ਵੇਖੇ ਗਏ।
ਉੱਥੇ ਹੀ ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਉਲਟੀ ਅਤੇ ਡਿਹਾਈਡ੍ਰੇਸ਼ਨ ਦੇ ਕਈ ਮਾਮਲੇ ਸਾਹਮਣੇ ਆਏ, ਜਿੰਨ੍ਹਾਂ ਵਿੱਚ ਕਈ ਮਰੀਜ਼ਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਨਾ ਪਿਆ।
ਹਾਲਾਂਕਿ, ਅਣਗਿਣਤ ਪਰਿਵਾਰਾਂ ਲਈ ਸਭ ਤੋਂ ਵੱਡੀ ਰਾਹਤ ਸਿਰਫ਼ ਇਲਾਜ ਨਹੀਂ ਸਗੋਂ ਆਰਥਿਕ ਬੋਝ ਤੋਂ ਮੁਕਤੀ ਵੀ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਨਾਗਰਿਕਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਜਾਂਚ, ਦਵਾਈਆਂ, ਆਈਵੀ ਫਲੂਇਡ, ਹਾਈਡ੍ਰੇਸ਼ਨ ਥੈਰੇਪੀ ਅਤੇ ਹਸਪਤਾਲ ਇਲਾਜ ਉਪਲੱਬਧ ਕਰਵਾਇਆ ਜਾ ਰਿਹਾ ਹੈ।
ਅਧਿਕਾਰੀਆਂ ਅਨੁਸਾਰ, ਸਿਹਤ ਕਾਰਡ ਨੇ ਲੋਕਾਂ ਨੂੰ ਵੱਧ ਖ਼ਰਚ ਦੇ ਡਰ ਕਾਰਨ ਇਲਾਜ ਵਿੱਚ ਦੇਰੀ ਕਰਨ ਦੀ ਬਜਾਏ ਸਮੇਂ ਸਿਰ ਡਾਕਟਰੀ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ ਹੈ। ਇਹ ਖ਼ਾਸ ਤੌਰ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਬਹੁਤ ਮਹੱਤਵਪੂਰਨ ਸਾਬਤ ਹੋਇਆ ਹੈ, ਜਿੰਨ੍ਹਾਂ ਵਿੱਚੋਂ ਕਈ ਪਰਿਵਾਰ ਪਹਿਲਾਂ ਹਾਲਤ ਗੰਭੀਰ ਹੋਣ ਤੱਕ ਹਸਪਤਾਲ ਜਾਣ ਵਿੱਚ ਦੇਰੀ ਕਰਦੇ ਸਨ।
ਡਾ. ਸ਼ਸ਼ੀ ਕਾਂਤ ਧੀਰ ਨੇ ਸਲਾਹ ਦਿੱਤੀ,"ਬੱਚਿਆਂ ਦੇ ਮਾਪਿਆਂ ਨੂੰ ਗਰਮੀ ਵਿੱਚ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ, ਜਿਵੇਂ ਕਿ ਬੱਚਿਆਂ ਨੂੰ ਪੂਰਾ ਪਾਣੀ ਦੇਣਾ, ਹਲਕੇ ਸੂਤੀ ਕੱਪੜੇ ਪਵਾਉਣਾ, ਦੁਪਹਿਰ ਦੀ ਤੇਜ਼ ਧੁੱਪ ਤੋਂ ਬਚਾਉਣਾ ਅਤੇ ਘਰ ਦਾ ਤਾਜ਼ਾ ਭੋਜਨ ਦੇਣਾ।" ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਜੇਕਰ ਬੱਚਿਆਂ ਵਿੱਚ ਬੁਖਾਰ, ਉਲਟੀ, ਸੁਸਤੀ ਜਾਂ ਡਿਹਾਈਡ੍ਰੇਸ਼ਨ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਜਾਵੇ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB