"ਹਰ ਸ਼ੁੱਕਰਵਾਰ ਡੈਂਗੂ ਤੇ ਵਾਰ" ਤਹਿਤ ਲੁਧਿਆਣਾ ਦੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਰੈਡੀਸਨ, ਹਯਾਤ ਤੇ ਹੋਰ ਮੁੱਖ ਹੋਟਲਾਂ ਵਿੱਚ ਮੱਛਰਾਂ ਦੇ ਲਾਰਵੇ ਦੀ ਜਾਂਚ ਲਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ਏਡੀਜ਼ ਐਜਿਪਟਾਈ ਮੱਛਰਾਂ ਦੀ ਪੈਦਾਵਾਰ ਵਾਲੀਆਂ ਥਾਵਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਡੈਂਗੂ ਦੇ ਫੈਲਾਅ ਨੂੰ ਰੋਕਣਾ ਹੈ।
ਇਹ ਜਾਂਚਾਂ ਡਾ. ਰਮਨਦੀਪ ਕੌਰ, ਸਿਵਲ ਸਰਜਨ, ਲੁਧਿਆਣਾ ਦੀ ਅਗਵਾਈ ਹੇਠ ਕੀਤੀਆਂ ਗਈਆਂ ਜਦਕਿ ਟੀਮ ਦੀ ਅਗਵਾਈ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸ਼ੀਤਲ ਨਰੰਗ ਨੇ ਕੀਤੀ। ਟੀਮ ਵੱਲੋਂ ਪਾਣੀ ਸੰਭਾਲਣ ਵਾਲੀਆਂ ਥਾਵਾਂ, ਕੂਲਰਾਂ, ਗਮਲਿਆਂ ਅਤੇ ਹੋਰ ਲਾਰਵਾ ਉਤਪੰਨ ਕਰਨ ਵਾਲੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਇਸ ਮੁਹਿੰਮ ਵਿੱਚ ਬਲਵਿੰਦਰਪਾਲ ਸਿੰਘ (ਅਸਿਸਟੈਂਟ ਮਲੇਰੀਆ ਅਫਸਰ), ਦਲਬੀਰ ਸਿੰਘ (ਅਸਿਸਟੈਂਟ ਮਲੇਰੀਆ ਅਫਸਰ), ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਪ੍ਰੇਮ ਸਿੰਘ ਅਤੇ ਸਤਿੰਦਰ ਸਿੰਘ ਸਮੇਤ ਐਂਟੀ ਲਾਰਵਾ ਸਕਵਾਡ ਸ਼ਾਮਲ ਰਹੀ। ਟੀਮ ਨੇ ਸਰੋਤ ਰੋਕਥਾਮ ਦੀ ਅਹਿਮੀਅਤ ਨੂੰ ਉਜਾਗਰ ਕਰਦੇ ਹੋਏ ਹੋਟਲ ਪ੍ਰਬੰਧਨ ਨੂੰ ਸਿਹਤ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਸੰਬੰਧੀ ਸਲਾਹਾਂ ਦਿੱਤੀਆਂ।
ਡਾ. ਰਮਨਦੀਪ ਕੌਰ ਨੇ ਕਿਹਾ ਨੇ ਕਿਹਾ ਕਿ "ਡੇਂਗੂ ਤੇ ਕਾਬੂ ਪਾਉਣ ਲਈ ਬਚਾਅ ਹੀ ਸਭ ਤੋਂ ਵਧੀਆ ਰਸਤਾ ਹੈ। ਨਿਯਮਤ ਜਾਂਚਾਂ ਅਤੇ ਸਮਾਜ ਦੀ ਭਾਗੀਦਾਰੀ ਜਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਫਾਈ ਬਣਾਈ ਰੱਖਣ, ਪਾਣੀ ਵਾਲੇ ਭਾਂਡਿਆਂ ਨੂੰ ਢੱਕਣ ਅਤੇ ਜਾਂਚ ਦੌਰਾਨ ਸਿਹਤ ਟੀਮਾਂ ਨਾਲ ਸਹਿਯੋਗ ਕਰਨ।
ਸਿਹਤ ਵਿਭਾਗ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਕਿਤੇ ਵੀ ਖੜਾ ਪਾਣੀ ਜਾਂ ਮੱਛਰਾਂ ਦੇ ਪੈਦਾਵਾਰ ਵਾਲੀ ਥਾਂ ਦੇਖਣ ਨੂੰ ਮਿਲੇ ਤਾਂ ਇਸ ਦੀ ਤੁਰੰਤ ਜਾਣਕਾਰੀ ਜ਼ਿਲ੍ਹਾ ਸਿਹਤ ਦਫ਼ਤਰ ਨੂੰ ਦਿੱਤੀ ਜਾਵੇ।
ludhiana-health-department-intensifies-anti-dengue-campaign-with-larval-inspection-at-major-hotels
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)