ਭਾਵੇਂ ਕਿ ਆਧੁਨਿਕ ਯੁੱਗ ਵਿੱਚ ਸਮਾਜ ਨੇ ਕਈ ਖੇਤਰਾਂ ਵਿੱਚ ਉੱਨਤੀ ਹਾਸਲ ਕਰ ਲਈ ਹੈ, ਪਰ ਅੱਜ ਵੀ ਕੁਝ ਅਜਿਹੀਆਂ ਸਮਾਜਿਕ ਕੁਰੀਤੀਆਂ ਹਨ ਜੋ ਮਾਨਵਤਾ ਤੇ ਧੱਬਾ ਹਨ। ਇਨ੍ਹਾਂ ਵਿਚੋਂ ਮਾਦਾ ਭਰੂਣ ਹੱਤਿਆ ਸਭ ਤੋਂ ਗੰਭੀਰ ਅਤੇ ਚਿੰਤਾਜਨਕ ਸਮੱਸਿਆ ਹੈ। ਇਹ ਨਾ ਸਿਰਫ਼ ਕਾਨੂੰਨਨ ਅਪਰਾਧ ਹੈ, ਸਗੋਂ ਇਹ ਇਕ ਨੈਤਿਕ ਪਾਪ ਅਤੇ ਸਮਾਜਿਕ ਅਨਿਆਂ ਵੀ ਹੈ।
ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਮਾਦਾ ਭਰੂਣ ਹੱਤਿਆ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਅਮਨਪ੍ਰੀਤ ਕੌਰ ਨੇ ਦੱਸਿਆ ਕਿ ਲੜਕੀਆਂ ਅਤੇ ਲੜਕਿਆਂ ਵਿੱਚ ਸਮਾਨਤਾ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਪੀ ਸੀ ਪੀ ਐਨ ਡੀ ਟੀ ਐਕਟ ਅਧੀਨ ਜ਼ਿਲ੍ਹੇ ਭਰ ਵਿੱਚ ਚੱਲ ਰਹੇ ਅਲਟਰਾਸਾਉਂਡ ਸਕੈਨ ਸੈਂਟਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧ ਵਿੱਚ ਅੱਜ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਲੜਕੀਆਂ ਤੇ ਲੜਕਿਆਂ ਦੇ ਲਿੰਗ ਅਨੁਪਾਤ ਵਿੱਚ ਅੰਤਰ ਸਮਾਜਿਕ ਸੰਤੁਲਨ ਨੂੰ ਖਤਰੇ ਵਿਚ ਪਾ ਰਿਹਾ ਹੈ। ਭਵਿੱਖ ਵਿੱਚ ਲੜਕੇ ਅਤੇ ਲੜਕੀ ਦੇ ਅਨੁਪਾਤ ਵਿੱਚ ਅੰਤਰ ਖ਼ਤਰਾ ਹੈ।, ਉਹਨਾਂ ਕਿਹਾ ਕਿ ਭਾਵੇਂ ਭਰੂਣ ਹੱਤਿਆ ਰੋਕਣ ਲਈ ਸਖ਼ਤ ਕਾਨੂੰਨ ਬਣੇ ਹੋਏ ਹਨ, ਪਰ ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ
ਪੰਜਾਬ ਸਰਕਾਰ ਵੱਲੋਂ “ਬੇਟੀ ਬਚਾਓ, ਬੇਟੀ ਪੜ੍ਹਾਓ ” ਮੁਹਿੰਮ ਦੇ ਤਹਿਤ ਲੜਕੀਆਂ ਦੀ ਸਿੱਖਿਆ, ਪੋਸ਼ਣ, ਅਤੇ ਸੁਰੱਖਿਆ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਲੜਕੀਆਂ ਨੂੰ ਉੱਚੀ ਸਿੱਖਿਆ, ਸਕੂਲ ਵਿਚ ਦਾਖਲਾ, ਅਤੇ ਆਤਮਨਿਰਭਰ ਬਣਾਉਣ ਲਈ
ਸਾਨੂੰ ਸਭ ਨੂੰ ਮਿਲ ਕੇ ਇਹ ਸੋਚਣਾ ਚਾਹੀਦਾ ਹੈ ਕਿ ਲੜਕੀ ਇਕ ਭਾਰ ਨਹੀਂ, ਸਗੋਂ ਇਕ ਵਰਦਾਨ ਹੈ।
a-girl-child-is-not-a-burden-but-a-blessing-for-parents-dr-amanpreet-kaur
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)