ਘਰਾਂ ਦੀਆਂ ਛੱਤਾਂ ਤੇ ਪਏ ਕਬਾੜ ਚ' ਖੜਾ ਨਾ ਹੋਣ ਦਿੱਤਾ ਜਾਵੇ ਪਾਣੀ
ਜਿਲ੍ਹੇ ਭਰ ਵਿੱਚ ਪਿਛਲੇ ਦਿਨਾਂ ਦੌਰਾਨ ਰੁਕ ਰੁਕ ਕੇ ਹੋ ਰਹੀਆਂ ਬਾਰਿਸ਼ਾਂ ਕਾਰਨ ਆਮ ਲੋਕਾਂ ਵਲੋਂ ਵੱਡੀ ਪੱਧਰ ਤੇ ਕੀਤੀਆਂ ਜਾ ਰਹੀਆਂ ਅਣਗਹਿਲੀਆਂ ਕਰਕੇ ਡੇਂਗੂ ਮੱਛਰ ਦੇ ਵਧਣ ਦਾ ਖਤਰਾ ਪੈਦਾ ਹੋ ਰਿਹਾ ਹੈ। ਇਸ ਤੋਂ ਬਚਾਅ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕਰਨ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਜਾਗਰੂਕਤਾ ਲੈਕਚਰ, ਰੈਲੀਆਂ ਅਤੇ ਹੋਰ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਮਾਸ ਮੀਡੀਆ ਵਿੰਗ ਦੀ ਟੀਮ ਦੇ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਿਵਲ ਸਰਜਨ ਡਾਕਟਰ ਰਮਨਦੀਪ ਕੌਰ ਦੀ ਅਗਵਾਈ ਹੇਠ ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਲਾਰਵੇ ਦੀ ਚੈਕਿੰਗ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਡੇਂਗੂ ਦਾ ਮੱਛਰ ਖਾਸ ਤੌਰ ’ਤੇ ਸਾਫ਼ ਖੜੇ ਹੋਏ ਪਾਣੀ ਵਿੱਚ ਪੈਦਾ ਹੁੰਦਾ ਹੈ । ਇਕ ਹਫਤੇ ਤੋਂ ਵੱਧ ਜਿੱਥੇ ਵੀ ਸਾਫ ਪਾਣੀ ਖੜੇਗਾ ਉਸ ਵਿਚ ਸੁੰਡੀਆਂ ਵਰਗੇ ਘੁੰਮ ਰਹੇ ਜੀਵ
ਵੱਡੀ ਪੱਧਰ ਤੇ ਡੇਂਗੂ ਦਾ ਲਾਵਰਾ ਹੀ ਹੁੰਦੇ ਹਨ।ਇਸ ਲਈ ਘਰਾਂ ਵਿੱਚ , ਛੱਤਾਂ ਤੇ , ਗਮਲਿਆਂ, ਕੂਲਰਾਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਥਾਵਾਂ ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।
ਘਰ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਓ। ਹਫ਼ਤੇ ਵਿੱਚ ਇਕ ਵਾਰ ਘਰ ਦੇ ਅੰਦਰ ਤੇ ਬਾਹਰ ਦੇ ਸਾਰੇ ਪਾਣੀ ਵਾਲੇ ਭਾਂਡਿਆਂ ਨੂੰ ਖਾਲੀ ਕਰਕੇ ਉਲਟਾ ਕਰ ਦੇਣਾ ਚਾਹੀਦਾ ਹੈ,ਪਾਣੀ ਵਾਲੀਆਂ ਟੈਂਕੀਆਂ ,ਡਰੱਮ ,ਆਦਿ ਢੱਕ ਕੇ ਰੱਖਣੇ ਚਾਹੀਦੇ ਹਨ। ਬਚਾਅ ਲਈ
ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਮੱਛਰ ਭਜਾਉਣ ਵਾਲੀਆਂ ਵਾਲੀ ਕਰੀਮਾਂ ਅਤੇ ਹੋਰ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਘਰਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੱਗੇ ਕੂਲਰਾਂ ਦਾ ਪਾਣੀ ਹਰ ਹਫ਼ਤੇ ਬਦਲਣਾ ਚਾਹੀਦਾ ਹੈ ਤਾਂ ਕਿ ਉਸ ਵਿੱਚ ਮੱਛਰ ਪੈਦਾ ਨਾ ਹੋਵੇ ।ਉਹਨਾਂ ਦੱਸਿਆ ਕਿ ਡੇਂਗੂ ਦੇ ਆਮ ਲੱਛਣਾਂ ਵਿੱਚ ਉੱਚ ਬੁਖਾਰ, ਸਰੀਰ ਅਤੇ ਜੋੜਾਂ ਵਿੱਚ ਦਰਦ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਥਕਾਵਟ ਅਤੇ ਕਈ ਵਾਰ ਚਮੜੀ ਤੇ ਖਾਰਸ ਜਾਂ ਰੈਸ਼ ਆਉਣਾ ਸ਼ਾਮਲ ਹਨ। ਗੰਭੀਰ ਮਾਮਲਿਆਂ ਵਿੱਚ ਪਲੇਟਲੈਟ ਦੀ ਗਿਣਤੀ ਘੱਟ ਹੋਣ ਕਰਕੇ ਖੂਨ ਵਗਣ ਦੀ ਸੰਭਾਵਨਾ ਵੀ ਰਹਿੰਦੀ ਹੈ ਜੋ ਜਾਨਲੇਵਾ ਸਾਬਤ ਹੋ ਸਕਦੀ ਹੈ। ਟੀਮ ਨੇ ਅੱਜ ਸ਼ਹੀਦ-ਏ-ਆਜਮ ਸੁਖਦੇਵ ਥਾਪਰ ਗਰਲਜ ਸਕੂਲ ਆਫ਼ ਐਮੀਨੈਂਸ ਭਾਰਤ ਨਗਰ ਚੌਂਕ ਲੁਧਿਆਣਾ ਵਿਖੇ ਜਿੱਥੇ ਲਗਭਗ ਸੈਂਕੜੇ ਵਿਦਿਆਰਥੀਆਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ।ਉਥੇ ਨਾਲ ਹੀ ਲਾਰਵੇ ਦੀ ਚੈਕਿੰਗ ਕਰਕੇ ਮੱਛਰ ਦਾ ਲਾਰਵਾ ਵੀ ਨਸ਼ਟ ਕੀਤਾ ਗਿਆ। ਇਸ ਮੌਕੇ ਤੇ ਸਕੂਲ ਅਧਿਆਪਕ ਹਾਜ਼ਰ ਸਨ ।
larvae-of-dengue-mosquito-are-worms-like-creatures-moving-in-water-team
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)